- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਭਾਤ ਫੇਰੀਆਂ ਸਮਾਪਤ ਆਖਰੀ ਦਿਨ ਸੰਗਤਾਂ ਨੇ ਕੀਤਾ ਸਵਾਗਤ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਗੁਰਦੁਅਰਾ ਸ੍ਰੀ ਕਲਗੀਧਰ (ਟਿੱਬੀ ਸਾਹਿਬ) ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਰੂਪਨਗਰ ਤੋਂ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਆਗਮਨ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਆਰੰਭ ਹੋਈਆਂ। ਪ੍ਰਭਾਤ ਫੇਰੀਆਂ ਦੌਰਾਨ ਗੁਰਦੁਅਰਾ ਸਾਹਿਬ ਤੋਂ ਆਰੰਭ ਹੋ ਕੇ ਪਿਛਲੇ ਦਿਨਾਂ ’ਚ ਧਿਆਨ ਸਿੰਘ, ਸੁਰਿੰਦਰ ਸਿੰਘ ਸੈਣੀ ਦੇ ਗ੍ਰਹਿ ਵਿਖੇ ਪਹੁੰਚੀ। ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸ਼ਬਦੀ ਜਥੇ ਵੱਲੋਂ ਗੁਰੁ ਨਾਨਕ ਦੇ ਜੀ ਦੇ ਆਗਮਨ ਸੰਬੰਧੀ ਸ਼ਬਦ ਗਾਇਨ ਕੀਤੇ ਗਏ,ਉਪਰੰਤ ਸੰਸਥਾ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਸਾਹਨੀ ਨੇ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਜੀਵਨ ਤੇ ਚਾਨਣਾ ਪਾਇਆ। ਗੁਰੁ ਘਰ ਵੱਲੋਂ ਸਿਰਪਾਓ ਦੀ ਬਖਸ਼ਿਸ਼ ਕੀਤੀ ਗਈ।