ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗਿਆ
Publish Date: Wed, 25 Nov 2026 05:24 PM (IST)
Updated Date: Wed, 25 Nov 2026 05:25 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਗੁਰਦੁਆਰਾ ਸ੍ਰੀ ਕਲਗੀਧਰ (ਟਿੱਬੀ ਸਾਹਿਬ) ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਰੋਪੜ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਬੀਬੀ ਅਮਰਜੀਤ ਕੌਰ ਵਲੋਂ ਸ੍ਰੀ ਆਖੰਡ ਸਾਹਿਬ ਪਾਠ ਸਾਹਿਬ ਤੇ ਮਨਿੰਦਰਪਾਲ ਸਿੰਘ ਸਾਹਨੀ ਵਲੋਂ ਸ੍ਰੀ ਸਹਿਜ ਪਾਠ ਜੀ ਦੇ ਭੋਗ ਉਪਰੰਤ ਭਾਈ ਸਾਹਿਬ ਭਾਈ ਸਤਨਾਮ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਚਾਨਣਾ ਪਾਇਆ ਉਪਰੰਤ ਹਜ਼ੂਰੀ ਰਾਗੀ ਭਾਈ ਰਣਬੀਰ ਸਿੰਘ ਭਾਈ ਇਛਪਾਲ ਸਿੰਘ ਕਸ਼ਮੀਰ ਵਾਲਿਆ ਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤੇ ਡਾ. ਆਰਐਸ ਪਰਮਾਰ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਚਾਨਣਾ ਪਾਇਆ ਤੇ ਉਨ੍ਹਾਂ ਦੇ ਦੱਸੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਤੋਂ ਉਪਰੰਤ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਚਾਨਣਾ ਪਾਇਆ ਤੇ ਉਨ੍ਹਾਂ ਦੇ ਦੱਸੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਪਰੰਤ ਸਕੂਲ ਦੇ ਬੱਚਿਆ ਨੇ ਤੇ ਸੰਗਤੀ ਰੂਪੀ ਬੱਚਿਆਂ ਨੇ ਕਵਿਤਾਵਾਂ ਪੜੀਆਂ। ਇਸ ਮੌਕੇ ’ਤੇ ਐੱਚਡੀਐੱਫ ਬੈਂਕ ਤੇ ਯੂਥ ਵੇਲਫੇਅਰ ਕਲੱਬ ਵਲੋ ਖੂਨਦਾਨ ਕੈਂਪ ਤੇ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਐਡਵੋਕੇਟ ਘਈ, ਸਰਬਜੀਤ ਸਿੰਘ ਸੈਣੀ ਐਕਸ ਐੱਮ ਸੀ, ਸੁਰਿੰਦਰ ਸਿੰਘ ਅਮਰਦਾਸ ਸੇਵਾ ਸੁਸਾਇਟੀ, ਪਰਮਜੀਤ ਸਿੰਘ ਮਾਕੜ,ਸੰਧੂ ਸਾਹਿਬ, ਮਨਜਿੰਦਰ ਸਿੰਘ ਧਨੋਆ, ਐਡਵੋਕੇਟ ਸ਼ਰਮਾ, ਹੀਰਾ ਬ੍ਰਦਰਜ਼, ਹਰਜਿੰਦਰ ਸਿੰਘ, ਸੰਤੋਖ ਸਿੰਘ ਵਾਲੀਆ, ਕੁਲਦੀਪ ਸਿੰਘ ਮੁਲਤਾਨੀ, ਭਗਤ ਜੀ,ਜਤਿੰਦਰ ਸਿੰਘ ਸੇਠੀ,ਹਰਪ੍ਰੀਤ ਸਿੰਘ,ਡਾ ਤਜਿੰਦਰ ਸਿੰਘ ਉਬਰਾਏ,ਦਰਸ਼ਨ ਸਿੰਘ ਗਿੱਲ, ਦਲਜੀਤ ਸਿੰਘ ਗਿੱਲ,ਓਮੀ, ਹਰਭਜਨ ਸਿੰਘ ਕੰਵਲ, ਬੀਬੀ ਮਨਜੀਤ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਜਸਬੀਰ ਕੌਰ ਮੈਨੇਜਰ ਸੁਖਪ੍ਰੀਤ ਕੌਰ, ਪ੍ਰਿੰਸੀਪਲ ਮਲਕੀਤ ਕੌਰ, ਸਤਵੰਤ ਕੌਰ ਸਾਹਨੀ, ਸੰਸਥਾ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਸਾਹਨੀ ਨੇ ਆਈਆ ਸੰਗਤਾਂ ਦਾ ਧੰਨਵਾਦ ਕੀਤਾ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।