ਗੁਰਦੁਆਰਾ ਸੀਸਗੰਜ ਸਾਹਿਬ ’ਚ ਚਾਂਦੀ ਦੇ ਦਰਵਾਜ਼ਿਆਂ ਦੀ ਸੇਵਾ ਸਬੰਧੀ ਅਰਦਾਸ ਅੱਜ
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਗਮ ਤੋਂ ਬਾਅਦ ਗੁਰਦੁਆਰਾ ਬਿਬਾਨਗੜ੍ਹ ਸਾਹਿਬ, ਕੀਰਤਪੁਰ ਸਾਹਿਬ ਦੇ ਦਰਬਾਰ ਹਾਲ ਦੀ ਕਾਰ ਸੇਵਾ, ਜੋ ਬਾਬਾ ਬਚਨ ਸਿੰਘ ਅਤੇ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਵੱਲੋਂ ਕੀਤੀ ਜਾ ਰਹੀ ਸੀ, ਮੁਕੰਮਲ ਹੋਣ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ।
Publish Date: Thu, 20 Nov 2025 07:59 PM (IST)
Updated Date: Thu, 20 Nov 2025 08:01 PM (IST)
ਪੱਤਰ ਪ੍ਰੇਰਕ, ਸ਼੍ਰੀ ਅਨੰਦਪੁਰ ਸਾਹਿਬ : ਗੁਰਦੁਆਰਾ ਸੀਸਗੰਜ ਸਾਹਿਬ ਵਿਚ 21 ਨਵੰਬਰ ਨੂੰ ਨਵੇਂ ਚਾਂਦੀ ਦੇ ਦਰਵਾਜ਼ਿਆਂ ਨੂੰ ਲਗਾਉਣ ਸਬੰਧੀ ਸੇਵਾ ਦੀ ਅਰਦਾਸ ਕੀਤੀ ਜਾਵੇਗੀ। ਇਸ ਅਰਦਾਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਕਈ ਹੋਰ ਪੰਥਕ ਸ਼ਖ਼ਸੀਅਤਾਂ ਹਾਜ਼ਰ ਹੋਣਗੀਆਂ।
ਇਹ ਸੇਵਾ ਗੁਰਦੁਆਰੇ ਦੀ ਸ਼ਾਨ ਵਿਚ ਹੋਰ ਵਾਧਾ ਕਰੇਗੀ ਅਤੇ ਸੰਗਤਾਂ ਦੇ ਚਿਰਾਂ ਤੋਂ ਕੀਤੇ ਜਾ ਰਹੇ ਸੁੰਦਰ ਯਤਨਾਂ ਨੂੰ ਸਮਰਪਿਤ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਗਮ ਤੋਂ ਬਾਅਦ ਗੁਰਦੁਆਰਾ ਬਿਬਾਨਗੜ੍ਹ ਸਾਹਿਬ, ਕੀਰਤਪੁਰ ਸਾਹਿਬ ਦੇ ਦਰਬਾਰ ਹਾਲ ਦੀ ਕਾਰ ਸੇਵਾ, ਜੋ ਬਾਬਾ ਬਚਨ ਸਿੰਘ ਅਤੇ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਵੱਲੋਂ ਕੀਤੀ ਜਾ ਰਹੀ ਸੀ, ਮੁਕੰਮਲ ਹੋਣ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ।