ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮਨਾਉਣ ਲਈ ਤਿਆਰੀਆਂ ਮੁਕੰਮਲ : ਪ੍ਰਧਾਨ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮਨਾਉਣ ਲਈ ਤਿਆਰੀਆਂ ਮੁਕੰਮਲ: ਪ੍ਰਧਾਨ
Publish Date: Wed, 21 Oct 2026 03:46 PM (IST)
Updated Date: Wed, 21 Oct 2026 03:48 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸੀਨੀਅਰ ਸਿਟੀਜ਼ਨਜ਼ ਕੌਂਸਲ ਰੂਪਨਗਰ ਵੱਲੋਂ 23 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬੇਲਾ ਚੌਕ, ਰੂਪਨਗਰ ਵਿਖੇ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਜਾਵੇਗਾ। ਪ੍ਰੋਗਰਾਮ ਦੀ ਸ਼ੁਰੂਆਤ ਸਵੇਰੇ 9:30 ਵਜੇ ਹੋਵੇਗੀ ਅਤੇ ਸਮਾਪਤੀ ਦੁਪਹਿਰ ਕਰੀਬ 1:30 ਵਜੇ ਹੋਵੇਗੀ। ਇਸ ਸਮਾਗਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੌਂਸਲ ਦੇ ਐਡੀਟਰ ਇੰਜ. ਦੀਦਾਰ ਸਿੰਘ ਨੇ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਤੋਗੜ ਨੇ ਦੱਸਿਆ ਕਿ ਸਮਾਗਮ ਵਿਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਮੌਕੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰੀ ਭਰਨਗੀਆਂ। ਸਮਾਗਮ ਦੌਰਾਨ ਕੌਂਸਲ ਦਾ ਸਾਲਾਨਾ ਸੋਵੀਨਰ ਵੀ ਰਿਲੀਜ਼ ਕੀਤਾ ਜਾਵੇਗਾ। ਸੀਨੀਅਰ ਸਿਟੀਜ਼ਨਾਂ ਦੇ ਮਨੋਰੰਜਨ ਲਈ ਗੀਤ-ਸੰਗੀਤ ਦੇ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਸ ਦੇ ਨਾਲ ਹੀ ਵਾਤਾਵਰਨ ਦੀ ਸੰਭਾਲ ਸਬੰਧੀ ਗੀਤ ਅਤੇ ਸਮਾਜਿਕ ਸੁਨੇਹਾ ਦੇਣ ਵਾਲੀ ਸਕਿੱਟ ਵੀ ਪੇਸ਼ ਕੀਤੀ ਜਾਵੇਗੀ। ਸਮਾਗਮ ਵਿਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਅਤੇ ਹਾਜ਼ਰੀਨ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।