ਰਾਮਲੀਲਾ ਦੇ ਮੰਚਨ ਦੀਆਂ ਤਿਆਰੀਆਂ ਮੁਕੰਮਲ, 10 ਤੋਂ ਹੋਵੇਗਾ ਸ਼ੁੱਭ ਆਰੰਭ ਰਾਮਲੀਲਾ ਦੇ ਮੰਚਨ ਦੀਆਂ ਤਿਆਰੀਆਂ ਮੁਕੰਮਲ
Publish Date: Thu, 08 Oct 2026 04:32 PM (IST)
Updated Date: Thu, 08 Oct 2026 04:35 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਰਾਮਲੀਲਾ ਕਮੇਟੀ ਸ਼ਿਵ ਮੰਦਿਰ ਨੂਰਪੁਰਬੇਦੀ ਦੀ ਇੱਕ ਅਹਿਮ ਮੀਟਿੰਗ ਕਮੇਟੀ ਦੇ ਡਾਇਰੈਕਟਰ ਵਿਜੇ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਰਾਮਲੀਲਾ ਦੇ ਮੰਚਨ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਸਮੁੱਚੇ ਮੈਂਬਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਡਾਇਰੈਕਟਰ ਵਿਜੇ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਮਲੀਲਾ ਦੇ ਮੰਚਨ ਸਬੰਧੀ ਰਿਹਰਸਲਾਂ ਦਾ ਦੌਰ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨਾਲ ਸਬੰਧਤ ਵੱਖ-ਵੱਖ ਤਿਆਰੀਆਂ ਵੀ ਪੂਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਰਾਮਲੀਲਾ ਦਾ ਮੰਚਨ 10 ਅਕਤੂਬਰ ਤੋਂ ਸ਼ੁਰੂ ਹੋਵੇਗਾ ਅਤੇ ਦੁਸਹਿਰੇ ਵਾਲੇ ਦਿਨ ਇਸ ਨੂੰ ਵਿਸ਼ਰਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਰਾਮਲੀਲਾ ਦੇ ਮੰਚਨ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਹਰ ਪੱਖੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਰਾਮਲੀਲਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਕਮੇਟੀ ਮੈਂਬਰਾਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਸੌਂਪ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਮੈਂਬਰਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰਾਮਲੀਲਾ ਦਾ ਮੰਚਨ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ। ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਰਾਮਲੀਲਾ ਦੇ ਸਫਲ ਮੰਚਨ ਲਈ ਆਪਸੀ ਸਹਿਯੋਗ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਇੰਦਰਜੀਤ ਸ਼ਰਮਾ, ਪ੍ਰਧਾਨ ਰਾਜੇਸ਼ ਸ਼ਰਮਾ, ਦਿਨੇਸ਼ ਕੁਮਾਰ ਜੋਲੀ, ਸੰਜੀਵ ਭੰਡਾਰੀ, ਨਰਿੰਦਰ ਬੱਗਾ, ਡਾ. ਉਕਾਂਰੇਸ਼ਵਰ ਸ਼ਰਮਾ, ਸੁਰਿੰਦਰ ਹੱਲਣ, ਸ਼ਿਵ ਕੁਮਾਰ ਕੁੰਦਰਾ, ਦਿਨੇਸ਼ ਹੱਲਣ, ਸੂਰਜ ਸ਼ਰਮਾ, ਗੌਰਵ ਕਾਲੜਾ, ਰਜਤ ਕੁਮਾਰ ਬੱਬਲੂ, ਨੀਸ਼ੀ ਸੈਣੀ, ਅੱਭੀ ਹੱਲਣ ਸਮੇਤ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ। ਕੈਪਸ਼ਨ: ਰਾਮਲੀਲਾ ਕਮੇਟੀ ਦੀ ਮੀਟਿੰਗ ਦੌਰਾਨ ਹਾਜ਼ਰ ਡਾਇਰੈਕਟਰ ਵਿਜੇ ਸ਼ਰਮਾ ਅਤੇ ਹੋਰ ਮੈਂਬਰ ।