‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਸਮਾਗਮ ਦੀਆਂ ਤਿਆਰੀਆਂ ਮੁਕੰਮਲ, ਡੀ. ਸੀ. ਵੱਲੋਂ ਪ੍ਰਬੰਧਾਂ ਦਾ ਜਾਇਜ਼ਾ ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ” ਸਮਾਗਮ ਦੀਆਂ ਤਿਆਰੀਆਂ ਮੁਕੰਮਲ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
Publish Date: Wed, 25 Nov 2026 06:23 PM (IST)
Updated Date: Wed, 25 Nov 2026 06:25 PM (IST)
ਪੰਜਾਬੀ ਜਾਗਰਣ ਟੀਮ, ਨੰਗਲ : 26 ਨਵੰਬਰ ਦਿਨ ਵੀਰਵਾਰ ਨੂੰ ਐੱਨਐੱਫਐੱਲ ਗਰਾਊਂਡ ਨੰਗਲ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਕੋਮਲ ਮਿੱਤਲ ਆਈ.ਏ.ਐੱਸ ਵੱਲੋਂ ਸਬੰਧਤ ਅਧਿਕਾਰੀਆਂ ਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸਮਾਗਮ ਨੂੰ ਸੁਚੱਜੇ, ਸ਼ਾਂਤੀਪੂਰਨ ਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਪ੍ਰਬੰਧਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਸਮਾਗਮ ’ਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਸਰਕਾਰ ਵੱਲੋਂ ਆਯੋਜਿਤ ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਸਮਾਗਮ ਨੂੰ ਸਫਲ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤੇ ਹਰ ਵਿਭਾਗ ਵੱਲੋਂ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ। ਮੀਟਿੰਗ ਦੌਰਾਨ ਆਵਾਜਾਈ, ਪਾਰਕਿੰਗ, ਸੁਰੱਖਿਆ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਸਿਹਤ ਸਹੂਲਤਾਂ, ਰੋਸ਼ਨੀ ਤੇ ਹੋਰ ਜ਼ਰੂਰੀ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਵੱਲੋਂ ਦਿਸ਼ਾ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਧਿਆਨ ’ਚ ਰੱਖਦਿਆਂ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਮੌਕੇ ਮਨਿੰਦਰ ਸਿੰਘ ਐੱਸ.ਐਸ.ਪੀ. ਰੂਪਨਗਰ ਨੇ ਸੁਰੱਖਿਆ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਦੌਰਾਨ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਲਗਭਗ 700 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਇਸ ਮੌਕੇ ਐਸਡੀਐਮ ਨੰਗਲ ਸੁਭਾਸ਼ ਰਾਠੀ, ਐਸਡੀਐਮ ਮੋਰਿੰਡਾ ਲਿੰਧੀਆ ਐਨਐਸ,ਐਸਡੀਐਮ ਸੁਖਪਾਲ ਸਿੰਘ, ਐਸਡੀਐਮ ਜਸਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਜਨਰਲ ਰਮਨਦੀਪ ਕੌਰ, ਐੱਸ.ਪੀ ਹੈਡਕੁਆਰਟਰ ਹਰਸਿਮਰਤ ਸਿੰਘ, ਐੱਸ.ਪੀ ਜਸਪ੍ਰੀਤ ਸਿੰਘ, ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ, ਮੋਹਿਤ ਦੀਵਾਨ ਉਪ ਕੋਆਰਡੀਨੇਟਰ, ਸੁਮਿਤ ਢਿੱਲੋ ਤਹਿਸੀਲਦਾਰ ਨੰਗਲ, ਡੀ.ਐਸ.ਪੀ ਨੰਗਲ ਐਨ.ਪੀ.ਐਸ ਲਹਿਲ, ਡੀ.ਐਸ.ਪੀ ਗੁਰਮੀਤ ਸਿੰਘ, ਹਰਜੀਤਪਾਲ ਐਕਸੀਅਨ ਵਾਟਰ ਸਪਲਾਈ, ਐੱਸ.ਐਸ ਭੁੱਲਰ ਐਕਸੀਅਨ ਲੋਕ ਨਿਰਮਾਣ ਵਿਭਾਗ,ਜ਼ਿਲਾ ਫੂਡ ਸਪਲਾਈ ਅਫ਼ਸਰ ਡਾ.ਕਿੰਮੀਂ ਵਿਨੀਤ ਕੌਰ ਸੇਠੀ, ਜਸਵਿੰਦਰ ਕੌਰ ਨਾਇਬ ਤਹਿਸੀਲਦਾਰ ਨੂਰਪੁਰ ਬੇਦੀ ਤੇ ਵੱਡੀ ਗਿਣਤੀ ’ਚ ਅਧਿਕਾਰੀ ਹਾਜ਼ਰ ਸਨ।