- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਿੰਸੀਪਲ ਵਿਜੇ ਬੰਗਲਾ ਦੀ ਹੋਈ ਸਟੇਟ ਅਧਿਆਪਕ ਅਵਾਰਡ ਲਈ ਚੋਣ

ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ,
ਨੰਗਲ : ਅਧਿਆਪਕ ਦਿਵਸ ਦੇ ਮੌਕੇ ’ਤੇ ਪੰਜਾਬ ਸਰਕਾਰ ਵੱਲੋਂ ਅਧਿਆਪਕ ਰਾਜ ਪੁਰਸਕਾਰ ਦੇ ਲਈ ਨੰਗਲ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਵਿਜੇ ਬੰਗਲਾ ਨੂੰ ਚੁਣਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਪ੍ਰਿੰਸੀਪਲ ਵਿਜੇ ਬੰਗਲਾ ਨੇ ਕਿਹਾ ਕਿ ਇਹ ਉਨ੍ਹਾਂ ਦੇ ਲਈ ਬੜੀ ਸਨਮਾਨ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਇਸ ਸਨਮਾਨ ਲਈ ਚੁਣਿਆ ਗਿਆ ਹੈ। ਉਨ੍ਹਾਂ ਨੇ ਇਸ ਦੇ ਲਈ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। ਦੱਸਣਾ ਬਣਦਾ ਹੈ ਕਿ ਵਿਜੇ ਬੰਗਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ’ਚ ਪਿਛਲੇ ਸੱਤ ਸਾਲ ਤੋਂ ਬਤੌਰ ਪ੍ਰਿੰਸੀਪਲ ਸੇਵਾਵਾਂ ਦੇ ਰਹੇ ਹਨ, ਜਦੋਂ ਕਿ ਉਹ ਸਿੱਖਿਆ ਵਿਭਾਗ ਦੇ ’ਚ ਪਿਛਲੇ 32 ਸਾਲ ਤੋਂ ਲਗਾਤਾਰ ਬਣਿਆ ਸੇਵਾਵਾਂ ਦੇ ਰਹੇ ਹਨ। ਸੂਬਾ ਪੱਧਰੀ ਸਨਮਾਨ ਦੇ ਲਈ ਵਿਜੇ ਬੰਗਲਾ ਦੇ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਸ੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਟੀ ਦੇ ਚੇਅਰਮੈਨ ਡਾਕਟਰ ਸੰਜੀਵ ਗੌਤਮ ਵੱਲੋਂ ਵਧਾਈ ਦਿੱਤੀ ਗਈ। ਡਾਕਟਰ ਗੌਤਮ ਨੇ ਕਿਹਾ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਦੀ ਨੁਹਾਰ ਬਦਲਣ ਤੇ ਪੜ੍ਹਾਈ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਿੱਚ ਪ੍ਰਿੰਸੀਪਲ ਵਿਜੇ ਬੰਗਲਾ ਦਾ ਵਿਸ਼ੇਸ਼ ਰੋਲ ਰਿਹਾ ਹੈ ਅਤੇ ਉਹ ਇਸ ਸਨਮਾਨ ਦੇ ਸਹੀ ਹੱਕਦਾਰ ਸਨ। ਉਨ੍ਹਾਂ ਨੇ ਇਸ ਰਾਜਪੱਧਰੀ ਸਨਮਾਨ ਦੇ ਲਈ ਪ੍ਰਿੰਸੀਪਲ ਵਿਜੇ ਬੰਗਲਾ ਨੂੰ ਵਧਾਈ ਵੀ ਦਿੱਤੀ।