ਮਨਪ੍ਰਰੀਤ ਸਿੰਘ, ਘਨੌਲੀ

ਪਿੰਡ ਘਨੌਲੀ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਕਾਲੀ ਲੋਹੜੀ ਮਨਾਉਂਦੇ ਹੋਏ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਜਲੀ ਅਰਪਨ ਕੀਤੀ ਗਈ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਤੇ ਖੇਤੀ ਵਿਰੁੱਧ ਬਣੇ ਗਏ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਹ ਕਿਸਾਨ ਮਾਰੂ ਖੇਤੀ ਨੂੰ ਤਬਾਹ ਕਰਨ ਵਾਲੇ ਕਾਲੇ ਕਨੂੰਨ ਹਨ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਦੇ ਹਨਦਿਨੇਸ਼ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਡਟ ਕੇ ਖੜੇ ਹੈ ਅਤੇ ਇਹ ਕਿਸਾਨ ਯੂਨੀਅਨ ਦੇ ਆਗੂਆਂ ਦੇ ਫੈਸਲਿਆਂ ਦਾ ਸਮਰਥਨ ਕਰਦੇ ਹਨਜਿਵੇਂ ਕਿਸਾਨ ਆਗੂ ਆਦੇਸ਼ ਕਰਨਗੇ, ਉਸੇ ਤਰ੍ਹਾਂ ਉਨ੍ਹਾਂ ਦਾ ਸਾਥ ਦੇਣਗੇ ਦਿਨੇਸ਼ ਚੱਢਾ ਨੇ ਕਿਹਾ ਅੱਜ ਪਿੰਡ ਘਨੌਲੀ 'ਚ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਕਿਸਾਨ ਅੰਦੋਲਨ ਦਾ ਸਾਥ ਦਿੰਦਿਆਂ ਕਿਸਾਨਾਂ ਦੀ ਕਾਲ 'ਤੇ ਲੋਹੜੀ ਵਾਲੇ ਦਿਨ ਇਨ੍ਹਾਂ ਕਿਸਾਨ ਮਾਰੂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਲੋਹੜੀ ਦੀ ਅੱਗ ਵਿਚ ਸਾੜੀਆਂ ਗਈਆਂ ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਨੇਸ਼ ਚੱਢਾ, ਕੁਲਦੀਪ ਸਿੰਘ, ਪ੍ਰਦੀਪ ਕੁਮਾਰ ਸ਼ਰਮਾ, ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਪਿੰਡ ਘਨੌਲੀ ਦੇ ਨਿਵਾਸੀ ਹਾਜ਼ਰ ਸਨ।