ਪਰਮਜੀਤ ਕੌਰ, ਚਮਕੌਰ ਸਾਹਿਬ

ਚਮਕੌਰ ਸਾਹਿਬ ਤੇ ਮੋਰਿੰਡਾ ਤਹਿਸੀਲ ਦੇ ਪਟਵਾਰੀਆਂ ਵੱਲੋਂ ਇੱਥੇ ਤਹਿਸੀਲ ਕੰਪਲੈਕਸ ਵਿਖੇ ਦੋਵੇਂ ਤਹਿਸੀਲਾਂ ਦੇ ਪ੍ਰਧਾਨ ਗਗਨਦੀਪ ਸਿੰਘ ਬੈਂਸ ਅਤੇ ਗੁਰਦੇਵ ਸਿੰਘ ਦੀ ਅਗਵਾਈ ਹੇਠ ਤਨਖਾਹ ਨਾ ਮਿਲਣ ਸਬੰਧੀ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਪ੍ਰਧਾਨ ਗੁਰਦੇਵ ਸਿੰਘ ਤੇ ਗਗਨਦੀਪ ਸਿੰਘ ਨੇ ਸਰਕਾਰ ਪ੍ਰਤੀ ਰੋਸ ਜਾਹਿਰ ਕਰਦਿਆਂ ਕਿਹਾ ਕਿ ਨਵਨਿਯੁਕਤ ਪਟਵਾਰੀਆਂ ਨੰੂ ਅਜੇ ਤੱਕ ਪਿਛਲੇ ਚਾਰ ਮਹੀਨਿਆਂ ਦੀ ਤਨਖਾਹ ਨਹੀਂ ਮਿਲੀ ਜਿਸ ਕਾਰਨ ਉਹ ਪ੍ਰਰੇਸ਼ਾਨ ਹੋ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਛੇਤੀ ਤੋਂ ਛੇਤੀ ਉਨ੍ਹਾਂ ਨੰੂ ਤਨਖਾਹ ਜਾਰੀ ਕੀਤੀ ਜਾਵੇ, ਅਜਿਹਾ ਨਾ ਕਰਨ ਦੀ ਸੂਰਤ ਵਿੱਚ ਪਟਵਾਰੀ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ। ਉਨ੍ਹਾਂ ਮੰਗ ਕੀਤੀ ਕਿ ਤਹਿਸੀਲਾਂ ਵਿੱਚ ਕੰਪਿਊਟਰ ਸਿਸਟਮ ਵਿੱਚ ਰਿਕਾਰਡ ਅੱਪਡੇਟ ਕਰਨ ਸਬੰਧੀ ਕਾਫੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ, ਕਿਉਂਕਿ ਸਿਸਟਮ ਹੀ ਨਹੀਂ ਚੱਲ ਰਹੇ, ਜਿਸ ਤੇ ਇਹ ਪ੍ਰਰੇਸ਼ਾਨੀ ਦੂਰ ਕੀਤੀ ਜਾਵੇ। ਇਸ ਤੋਂ ਇਲਾਵਾ ਪਟਵਾਰੀਆਂ ਦੀਆਂ ਜੀਪੀਐੱਫ ਸਲਿੱਪਾਂ ਚਾਲੂ ਸਾਲ ਦੀਆਂ ਜਾਰੀ ਕੀਤੀਆਂ ਜਾਣ, ਮੈਡੀਕਲ ਬਿੱਲ ਪਿਛਲੇ ਲੰਮੇਂ ਸਮੇਂ ਤੋਂ ਪੈਂਡਿੰਗ ਹੋਣ ਕਾਰਨ ਕਲੀਅਰ ਕੀਤੇ ਜਾਣ। ਇਸ ਮੌਕੇ ਸਰਬਜੀਤ ਸਿੰਘ, ਬਿਕਰਮਜੀਤ ਸਿੰਘ, ਕੁਲਦੀਪ ਸਿੰਘ, ਕੁਲਵੰਤ ਸਿੰਘ ਅਤੇ ਅਵਤਾਰ ਸਿੰਘ ਹਾਜ਼ਰ ਸਨ।