
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ਼ ਪ੍ਰਦਰਸ਼ਨ

ਗੁਰਨਾਮ ਸਿੰਘ ਭੱਲੜੀ,ਪੰਜਾਬੀ ਜਾਗਰਣ
ਨੰਗਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੁਲਾਜ਼ਮ ਆਗੂਆਂ ਨਾਲ, ਹੜਤਾਲ ਦੇ ਨਾਲ ਨਾਲ ਗਲਬਾਤ ਨਾ ਕਰਨ ਦੇ ਲਏ ਗਏ ਸਟੈਂਡ ਤੋਂ ਖਫਾ ਹੋਏ ਪੰਜਾਬ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਅੱਜ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਦਿੱਤੇ ਗਏ ਸੱਦੇ ’ਤੇ ਅੱਜ ਨੰਗਲ ਵਿਖੇ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ, ਪੈਨਸ਼ਨਰ ਐਸ਼ੋਸ਼ੀਏਸ਼ਨਾ ,ਆਈਟੀਆਈ ਇੰਪਲਾਈਜ਼ ਯੂਨੀਅਨ, ਪੀਆਰਟੀਸੀ, ਪੇਸਕੋ ਸਮੇਤ ਵੱਖ-ਵੱਖ ਅਤੇ ਕੱਚੇ ਮੁਲਾਜ਼ਮਾਂ ਦੀਆਂ ਵੱਖ ਵੱਖ ਯੂਨੀਅਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਂਗੂ ਸੁਰਜੀਤ ਸਿੰਘ ਢੇਰ,ਪੈਨਸ਼ਨਰ ਐਸ਼ੋਸ਼ੀਏਸ਼ਨ ਦੇ ਪ੍ਰਧਾਨ ਰਾਜਾ ਰਾਮ ਮਲਿਕ,ਰਜਿੰਦਰ ਸੋਹਲ, ਚਰਨ ਦਾਸ ਪ੍ਰਦੇਸੀ , ਬੀ.ਐੱਸ. ਡੋਡ ਜਨਰਲ ਸਕੱਤਰ ,ਸੁਰੇਸ਼ ਠਾਕੁਰ , ਪ੍ਰੇਮ ਕੁਮਾਰ ਢੱਲ ਤਰਸੇਮ ਚੰਦ , ਕਪਤਾਨ ਸਿੰਘ , ਗੁਰਦੀਪ ਬਿੱਟੂ ,ਜੀਤ ਸਿੰਘ ਰਾਣਾ , ਸਰਵਨ ਕੁਮਾਰ , ਤਿਲਕ ਰਾਜ ਪ੍ਰੇਮ, ਸਾਗਰ ,ਪਿਆਰ ਚੰਦ , ਜਰਨੈਲ ਸਿੰਘ ਸੰਧੂ ਆਦਿ ਵੱਖ ਵੱਖ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਮੁਲਾਜ਼ਮਾ ਨਾਲ ਮੀਟਿੰਗ ਨਾ ਕਰ ਕੇ ਮੁਲਾਜ਼ਮਾ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜਿਥੇ ਮੁਲਾਜ਼ਮਾਂ ਦੀਆਂ ਮੰਗਾਂ ਤੋਂ ਪਾਸਾ ਵੱਟ ਕੇ ਆਪਣੀ ਮੁਲਾਜ਼ਮ ਵਿਰੋਧੀ ਸੋਚ ਦਾ ਪ੍ਰਮਾਣ ਦਿੱਤਾ ਹੈ, ਉਥੇ ਮਾਨਯੋਗ ਕੋਰਟ ਦੇ ਹੁਕਮਾਂ ਨੂੰ ਵੀ ਖੁੱਲਾ ਚੈਲਿੰਜ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਬੁਲਾਰਿਆਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਮਾਨਯੋਗ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਵੀ ਪੈਨਸ਼ਨਰਾਂ ਨੂੰ ਲੰਮੇ ਸਮੇਂ ਤੋਂ 18 ਫੀਸਦੀ ਡੀਏ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਵਿੱਚ ਭਾਰੀ ਰੋਸ ਹੈ।
ਉਨ੍ਹਾਂ ਕਿਹਾ ਕਿ 18 ਫੀਸਦੀ ਡੀਏ ਦੀ ਅਦਾਇਗੀ, ਪੁਰਾਣੀ ਪੈਨਸ਼ਨ ਦੀ ਬਹਾਲੀ ਅਤੇ 2.59 ਗੁਣਾਂਕ ਦੇ ਹਿਸਾਬ ਨਾਲ ਪੈਨਸ਼ਨ ’ਤੇ ਵੇਤਨਮਾਨ ਸੋਧਣ ਦੀ ਮੰਗ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨਾਂ ਦੀਆਂ ਮੰਗਾਂ ਨਾ ਮੰਨੀਆਂ ਤਾ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਦਿੱਤੇ ਗਏ ਮਹਾ ਬੰਦ ਦੇ ਸੱਦੇ ਤੇ ਅੱਜ ਵੱਖ ਵੱਖ ਸਰਕਾਰੀ ਅਦਾਰਿਆਂ ਵਿੱਚ ਮੁਲਾਜ਼ਮਾ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ,ਜਿਸ ਕਾਰਣ ਅਮਰਜੈਸ਼ੀ ਸੇਵਾਵਾਂ ਤੋਂ ਇਲਾਵਾ ਵੱਖ ਵੱਖ ਸਰਕਾਰੀ ਦਫਤਰਾਂ ਵਿੱਚ ਸੁੰਨ ਪਸਰੀ ਰਹੀ।ਇਸ ਮੌਕੇ ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ ਬਕਾਇਆ ਰਹਿੰਦਾ 18% ਮਹਿੰਗਾਈ ਭੱਤਾ (ਡੀ.ਏ.) ਤੁਰੰਤ ਜਾਰੀ ਕੀਤਾ ਜਾਵੇ।ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਰੱਦ ਕੀਤੀ ਜਾਵੇ ਅਤੇ ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਦੁਬਾਰਾ ਨਿਰਧਾਰਤ ਕੀਤੀ ਜਾਵੇ।ਛੇਵੇਂ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਕੇ ਸਰਕਾਰੀ ਮੁਲਾਜ਼ਮਾਂ ਦਾ ਤਨਖਾਹ ਨਿਰਧਾਰਨ ਕੀਤਾ ਜਾਵੇ।ਕੱਚੇ ਪੱਕੇ ਹੋਏ ਮੁਲਾਜ਼ਮਾਂ ਨੂੰ ਬਰਾਬਰ ਤਨਖਾਹ ਦਿੱਤੀ ਜਾਵੇ ਪਹਿਲਾਂ ਤੋਂ ਮਿਲਣ ਵਾਲੇ 37 ਭਤਿਆਂ ਨੂੰ ਮੁੜ ਤੋਂ ਬਹਾਲ ਕੀਤਾ ਜਾਵੇ।ਮਜ਼ਦੂਰਾਂ ਅਤੇ ਕੱਚੇ ਕਾਮਿਆਂ ਦੀ ਘੱਟੋ ਘੱਟ ਉਜਰਤ 26000 ਕੀਤੀ ਜਾਵੇ ਕੰਟਰੈਕਟ ਪੈਟਰਨ ਖਤਮ ਕਰਕੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕੀਤੇ ਜਾਣ।
ਕੱਚੇ, ਠੇਕਾ, ਡੇਲੀਵੇਜ, ਆਊਟਸੋਰਸ ਅਤੇ ਇਨਲਿਸਟਮੈਂਟ ਕਰਮਚਾਰੀਆਂ ਨੂੰ ਪੂਰੇ ਤਨਖਾਹ ਸਕੇਲ ਸਮੇਤ ਪੱਕਾ ਕੀਤਾ ਜਾਵੇ।ਏ.ਸੀ.ਪੀ. ਸਕੀਮ ਬਹਾਲ ਕਰਕੇ ਨਵੇਂ ਤਨਖਾਹ ਸਕੇਲਾਂ ਵਿੱਚ ਲਾਗੂ ਕੀਤੀ ਜਾਵੇ।ਮਿਡ-ਡੇ-ਮੀਲ, ਆਸ਼ਾ, ਆਂਗਣਵਾੜੀ, ਸਫਾਈ ਕਰਮੀ, ਚੌਕੀਦਾਰ ਅਤੇ ਸੇਵਾਦਾਰਾਂ ਨੂੰ ਪਾਰਟ-ਪਾਰਟ ਉਜਰਤਾਂ ਦੇ ਘੇਰੇ ਵਿੱਚ ਲਿਆ ਕੇ ਬਣਦੀਆਂ ਤਨਖਾਹਾਂ ਦਿੱਤੀਆਂ ਜਾਣ।10. 17.07.2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖਾਹ ਸਕੇਲਾਂ ਅਧੀਨ ਕੀਤਾ ਜਾਵੇ।ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕੈਸ਼ਲੈੱਸ ਇਲਾਜ ਸਕੀਮ ਲਾਗੂ ਕੀਤੀ ਜਾਵੇ।