- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ੂਗਰ ਮਿੱਲ ਮੈਨੇਜਮੈਂਟ ਵਰਕਰਾਂ ਦੁਆਰਾ ਸ਼ਾਂਤਮਈ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ

ਜੋਲੀ ਸੂਦ,ਪੰਜਾਬੀ ਜਾਗਰਣ, ਮੋਰਿੰਡਾ : ਸਥਾਨਕ ਸ਼ੂਗਰ ਮਿੱਲ ਦੀ ਮੈਨੇਜਮੈਂਟ (ਜੀ.ਐੱਮ.) ਵੱਲੋਂ ਵਰਕਰਾਂ ਨੂੰ ਮਿੱਲ ’ਚੋਂ ਬਾਹਰ ਕੱਢਣ ਦੇ ਰੋਸ ਵਜੋਂ ਸ਼ੂਗਰ ਮਿੱਲ ਵਰਕਰਾਂ ਦਾ ਸ਼ਾਂਤਮਈ ਧਰਨਾ ਪ੍ਰਦਰਸ਼ਨ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸ਼ੂਗਰ ਮਿੱਲ ਦੇ ਵਰਕਰਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਸ਼ਾਂਤਮਈ ਢੰਗ ਨਾਲ ‘ਟੂਲ ਡਾਊਨ’ ਹੜਤਾਲ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਵਰਕਰਾਂ ਦੀਆਂ ਹੱਕੀ ਮੰਗਾਂ ’ਤੇ ਗੌਰ ਕਰਨ ਜਾਂ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀ ਬਜਾਏ ਮਿੱਲ ਦੇ ਜਨਰਲ ਮੈਨੇਜਰ (ਜੀ.ਐੱਮ.) ਨੇ ਤਾਨਾਸ਼ਾਹੀ ਰਵੱਈਆ ਅਪਣਾਉਂਦਿਆਂ ਸਮੂਹ ਵਰਕਰਾਂ ਨੂੰ ‘ਬਾਹਰ ਜਾਓ’ ਦਾ ਫ਼ਰਮਾਨ ਸੁਣਾ ਕੇ ਮਿੱਲ ਦੇ ਅਹਾਤੇ ’ਚੋਂ ਬਾਹਰ ਕੱਢ ਦਿੱਤਾ।