- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਝਾ ਫਰੰਟ ਨੰਗਲ ਦਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ’ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਸੰਬੰਧੀ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ, ਪੰਜਾਬ ਮੁਲਾਜ਼ਮ ’ਤੇ ਪੈਨਸ਼ਨਰ ਤਾਲਮੇਲ ਕਮੇਟੀ ਵੱਲੋਂ 21 ਅਤੇ 22 ਅਕਤੂਬਰ ਦੀ ਸਮੂਹਿਕ ਛੁੱਟੀ ਕਰਕੇ ਪੰਜਾਬ ਬੰਦ ਦੇ ਸੱਦੇ ਦਾ ਫੈਸਲਾ ਕੀਤਾ ਗਿਆ ਸੀ। ਪੰਜਾਬ ਰੋਡਵੇਜ਼ ਦੇ ਕੰਟਰੈਕਟ ਮੁਲਾਜ਼ਮਾਂ ਦੀ ਆਪਸੀਆਂ ਮੰਗਾਂ ਨੂੰ ਲੈ ਕੇ ਅੱਜ ਹੜਤਾਲ ਕੀਤੀ ਗਈ । ਇਸ ਸੰਬੰਧੀ ਮੁਲਾਜ਼ਮ ’ਤੇ ਪੈਨਸ਼ਨਰ ਸਾਝਾ ਫਰੰਟ ਵੱਲੋਂ ਪ੍ਰਧਾਨ ਤਰਸੇਮ ਲਾਲ ਸੈਣੀ ਭੱਲੜੀ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਵਿਰੁੱਧ ਬੱਸ ਸਟੈਂਡ ਵਿਚ ਵੱਖ-ਵੱਖ ਜਥੇਬੰਦੀਆਂ ਨੇ ਇਕੱਠੇ ਹੋ ਕੇ ਵਿਰੋਧ ਪ੍ਰਦਰਸ਼ਨ ਕੀਤਾ ’ਤੇ ਨਾਲ ਹੀ ਇਹ ਫੈਸਲਾ ਕੀਤਾ ਗਿਆ ਕਿ ਇਹ ਵਿਰੋਧ ਪ੍ਰਦਰਸ਼ਨ 22 ਅਕਤੂਬਰ ਨੂੰ ਵੀ ਇਸੇ ਤਰ੍ਹਾਂ ਕੀਤਾ ਜਾਵੇਗਾ। ਪ੍ਰਦਰਸ਼ਨ-ਕਾਰੀ ਆਗੂਆਂ ਵੱਲੋਂ ਸ਼ਹਿਰ ਦੇ ਬਾਜ਼ਾਰਾਂ ’ਚ ਰੋਡ ਮਾਰਚ ਕਰਕੇ ਤਹਿਸੀਲ ਕੰਪਲੈਕਸ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਪ੍ਰਦਰਸ਼ਨ ’ਚ ਪੰਜਾਬ ਪੈਨਸ਼ਨਰ ਐਸ਼ੋਸ਼ੀਏਸ਼ਨ ਦੇ ਆਗੂ ਦੌਲਤ ਰਾਮ ਮਜਾਰੀ, ਸਕੱਤਰ ਗੁਰਚਰਨ ਕੁਮਾਰ, ਮੀਤ ਪ੍ਰਧਾਨ ਜਰਨੈਲ ਸਿੰਘ ਸੰਧੂ, ਗੁਰਮੇਲ ਸਿੰਘ ’ਤੇ ਹਰੀਸ਼ ਚੰਦਰ ਆਗੂਆਂ ਨੇ ਸੰਬੋਧਨ ਕੀਤਾ। ਬੀ. ਬੀ. ਐੱਮ. ਬੀ. ’ਤੇ ਪਾਵਰਗ੍ਰਿਡ ਸਟੇਟਸ ਪੈਨਸ਼ਨਰ ਐਸ਼ੋਸ਼ੀਏਸ਼ਨ ਦੇ ਆਗੂ ਬਲਦੇਵ ਸਿੰਘ ਢੰਡ, ਤਰਸੇਮ ਚੰਦ ’ਤੇ ਧਿਆਨੂ ਰਾਮ ਨੇ ਆਪਣੇ ਵਿਚਾਰ ਰੱਖੇ। ਪੰਜਾਬ ਰੋਡਵੇਜ਼ ਪੈਨਸ਼ਨਰ ਜਥੇਬੰਦੀ ਦੇ ਪ੍ਰਧਾਨ ਸੋਹਣ ਸਿੰਘ ਅਤੇ ਪੰਜਾਬ ਗੌਰਮਿੰਟ ਟ੍ਰਾਂਸਪੋਰਟ ਵਰਕਰਜ਼ ਯੂਨੀਅਨ ਤੋਂ ਪ੍ਰਧਾਨ ਨਵਦੀਪ ਭਾਰਦਵਾਜ, ਨਰਿੰਦਰ ਕੁਮਾਰ, ਪਵਨ ਕੁਮਾਰ, ਅਮਿਤ ਸ਼ਰਮਾ, ਜਰਨੈਲ ਸਿੰਘ, ਲਖਵਿੰਦਰ ਰਾਏ, ਸਰਬਜੀਤ ਕੌਰ ਨੇ ਕਿਹਾ ਕਿ ਕੱਲ੍ਹ ਵੀ ਇਸੇ ਤਰ੍ਹਾਂ ਪ੍ਰਦਰਸ਼ਨ ਕੀਤਾ ਜਾਵੇਗਾ ’ਤੇ ਨੰਗਲ ਸ਼ਹਿਰ ਦੇ ਬਾਜ਼ਾਰ ’ਚ ਪੈਦਲ ਮਾਰਚ ਕਰਕੇ ਸਰਕਾਰ ਨੂੰ ਮੰਗਾਂ ਮਨਾਉਣ ਲਈ ਮਜਬੂਰ ਕੀਤਾ ਜਾਵੇਗਾ।