ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਅਨੰਦਪੁਰ ਸਾਹਿਬ ਵਿਖੇ ਰੋਸ ਭਰਪੂਰ ਧਰਨਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਅਨੰਦਪੁਰ ਸਾਹਿਬ ਵਿਖੇ ਰੋਸ ਭਰਪੂਰ ਧਰਨਾ
Publish Date: Wed, 21 Oct 2026 04:18 PM (IST)
Updated Date: Wed, 21 Oct 2026 04:18 PM (IST)
ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਮੁਲਾਜ਼ਮ ਮਾਰੂ ਪੱਤਰ ਵਾਪਸ ਲੈਣ ਦੀ ਕੀਤੀ ਮੰਗ ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ: ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਰੋਸ ਜ਼ਾਹਿਰ ਕੀਤਾ ਅਤੇ ਸਰਕਾਰ ਤੋਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਗੁਰਵਿੰਦਰ ਸਸਕੌਰ, ਕੁਲਦੀਪ ਗਿੱਲ, ਰਜਿੰਦਰ ਬਿਸ਼ਨੂ, ਹਰਜੀਤ ਸੈਣੀ, ਵਾਸ਼ਿੰਗਟਨ ਸਿੰਘ, ਕਰਮਜੀਤ ਸਿੰਘ ਬੈਂਸ, ਦਰਸ਼ਨ ਸਿੰਘ ਬੜਵਾ, ਕਿਰਪਾਲ ਸਿੰਘ ਭੱਟੋ, ਜਸਵਿੰਦਰ ਸਿੰਘ, ਕਰਮ ਚੰਦ, ਵੀਰ ਸਿੰਘ, ਮੋਹਨ ਲਾਲ, ਹਰਮੇਸ਼ ਸੈਣੀ ਅਤੇ ਜਸਕਰਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਲਗਾਤਾਰ ਵਾਅਦੇ ਕੀਤੇ ਜਾ ਰਹੇ ਹਨ, ਪਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਆਗੂਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਮੁਲਾਜ਼ਮ ਮਾਰੂ ਪੱਤਰ ਵਾਪਸ ਲਏ ਜਾਣ ਅਤੇ ਕੇਂਦਰੀ ਤਨਖ਼ਾਹ ਸਕੇਲ ਰੱਦ ਕਰਕੇ ਪੰਜਾਬ ਦੇ ਤਨਖ਼ਾਹ ਸਕੇਲ ਲਾਗੂ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮਾਣ-ਭੱਤਾ ਮੁਲਾਜ਼ਮਾਂ ਨੂੰ ਘੱਟੋ-ਘੱਟ ਉਜਰਤਾਂ ਅਨੁਸਾਰ ਮਿਹਨਤਾਨਾ ਦਿੱਤਾ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਸਾਂਝੀ ਐਕਸ਼ਨ ਕਮੇਟੀ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਗਈ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਸਰਕਾਰ ਦੇ ਆਗੂਆਂ ਦਾ ਪਿੰਡਾਂ ਵਿੱਚ ਵਿਰੋਧ ਕੀਤਾ ਜਾਵੇਗਾ। ਉਨ੍ਹਾਂ 4161 ਭਰਤੀ ਅਧੀਨ 253 ਅਧਿਆਪਕਾਂ ਨੂੰ ਨੌਕਰੀ ਤੋਂ ਕੱਢਣ ਸਬੰਧੀ ਜਾਰੀ ਕੀਤੇ ਨੋਟਿਸ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਨੋਟਿਸ ਵਾਪਸ ਨਾ ਲਏ ਗਏ ਤਾਂ ਸਿੱਖਿਆ ਮੰਤਰੀ ਖ਼ਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਸਪੈਸ਼ਲ ਕਾਡਰ ਦੇ ਅਧਿਆਪਕਾਂ ਨੂੰ ਤਨਖ਼ਾਹ ਸਕੇਲਾਂ ਅਨੁਸਾਰ ਸਾਰੇ ਲਾਭ ਦੇਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਬਿਕਰਮ ਸਿੰਘ, ਗੌਰਵ ਬਾਸੋਵਾਲ, ਲਖਵਿੰਦਰ ਸਿੰਘ ਲੱਖੀ, ਕੇਵਲ ਕ੍ਰਿਸ਼ਨ, ਸੁੰਦਰ ਸਿੰਘ, ਰਾਮ ਦਾਸ, ਮਹਿੰਦਰ ਸਿੰਘ, ਹਰਮੇਸ਼ ਕੌਰ, ਮਹਿੰਦਰ ਕੌਰ, ਸੀਮਾ ਦੇਵੀ ਅਤੇ ਸੋਮ ਨਾਥ ਸਮੇਤ ਸਪੈਸ਼ਲ ਕਾਡਰ ਯੂਨੀਅਨ, ਮਿਡ-ਡੇ-ਮੀਲ ਵਰਕਰਾਂ ਅਤੇ ਹੋਰ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ।