- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੀ ਰੈਵੀਨਿਊ ਪਟਵਾਰ ਯੂਨੀਅਨ ਮੋਰਿੰਡਾ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ

ਪੰਜਾਬੀ ਜਾਗਰਣ ਟੀਮ, ਮੋਰਿੰਡਾ: ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਪਟਵਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਲੈ ਕੇ ਦਫ਼ਤਰ ਮੋਰਿੰਡਾ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਤਹਿਸੀਲ ਪ੍ਰਧਾਨ ਮੋਰਿੰਡਾ ਹਰਮਨਪ੍ਰੀਤ ਸਿੰਘ ਹੈਰੀ ਨੇ ਦੱਸਿਆ ਕਿ ਇਸ ਧਰਨੇ ਨੂੰ ਯੂਨੀਅਨ ਦੇ ਜਨਰਲ ਸਕੱਤਰ ਓਂਕਾਰ ਸਿੰਘ ਅਤੇ ਗਿਨੀ ਸ਼ਰਮਾ ਨੇ ਸਰਕਾਰ ਦੀ ਕਾਰਗੁਜ਼ਾਰੀ ਦੀ ਕਰੜੀ ਨਿੰਦਾ ਕਰਦਿਆਂ ਮੰਗਾਂ ਸਬੰਧੀ ਕਿਹਾ ਕਿ 17 ਜੁਲਾਈ 2020 ਤੋ ਬਾਅਦ ਭਰਤੀ ਹੋਏ ਪਟਵਾਰੀਆਂ ਦੀ ਤਨਖਾਹ ਵਿਚ ਵਾਧਾ ਕਰਨਾ, ਸਟੇਟ ਕੇਡਰ ਨੂੰ ਰੱਦ ਕਰਨਾ, ਅਤੇ ਪਟਵਾਰੀਆਂ ਦੀਆਂ 4716 ਪੋਸਟਾਂ ਦੀ ਮੁੜ ਬਹਾਲੀ ਕਰਕੇ ਅਤੇ ਲੋੜ ਅਨੁਸਾਰ ਹੋਰ ਵਾਧਾ ਕਰਨ ਨੂੰ ਅਣਗੌਲਿਆਂ ਕਰਨ ਵਿਰੁੱਧ ਰੋਸ ਵਜੋ ਸੰਘਰਸ਼ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪਟਵਾਰੀਆਂ ਵੱਲੋਂ ਐਗਰੀਸਟੈਕ ਫਾਰਮਰ ਦੀ ਆਈਡੀ ਵੈਰੀਫਿਕੇਸ਼ਨ ਤੁਰੰਤ ਅਣਮਿੱਥੇ ਸਮੇਂ ਲਈ ਬੰਦ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਰਾਸ਼ਣ ਕਾਰਡਾਂ ਦੀ ਵੈਰੀਫਿਕੇਸ਼ਨ ਨਹੀਂ ਕੀਤੀ ਜਾਵੇਗੀ। ਪਟਵਾਰੀਆਂ ਵਲੋਂ ਸਿਰਫ ਜ਼ਮੀਨ ਦੀ ਰਿਪੋਰਟ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਸੰਘਰਸ਼ ਨੂੰ ਤਾਰਪਿਡੋ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਯੂਨੀਅਨ ਕਲਮ ਛੋੜ ਹੜਤਾਲ ਕਰਨ ਲਈ ਮਜਬੂਰ ਹੋਵੇਗੀ। ਇਸ ਮੌਕੇ ਸਮੂਹ ਤਹਿਸੀਲ ਪਟਵਾਰੀ ਹਾਜ਼ਰ ਸਨ ।