ਬਾਬਾ ਸਾਹਿਬ ਡਾ.ਬੀਆਰ ਅੰਬੇਡਕਰ ਜਾਗ੍ਰਿਤੀ ਮੰਚ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ ਬਾਬਾ ਸਾਹਿਬ ਡਾ.ਬੀਆਰ ਅੰਬੇਡਕਰ ਜਾਗ੍ਰਿਤੀ ਮੰਚ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ
Publish Date: Sat, 12 Sep 2026 04:19 PM (IST)
Updated Date: Sat, 12 Sep 2026 04:23 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਡਾ.ਬੀਆਰ ਅੰਬੇਡਕਰ ਚੌਕ ਰੂਪਨਗਰ ਵਿਖੇ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜਾਗ੍ਰਿਤੀ ਮੰਚ ਰੂਪਨਗਰ ਤੇ ਹੋਰ ਭਰਾਤਰੀ ਜੱਥੇਬੰਦੀਆਂ ਵੱਲੋਂ ਲੁਧਿਆਣਾ ਵਿਖੇ ਬਾਬਾ ਸਾਹਿਬ ਦੇ ਬੁੱਤ ਦਾ ਅਪਮਾਨ ਕੀਤੇ ਜਾਣ ਦੇ ਵਿਰੋਧ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਮੰਚ ਦੇ ਪ੍ਰਧਾਨ ਰਾਜੇਸ਼ ਕੁਮਾਰ ਬੱਗਣ ਸਮੇਤ ਹੋਰ ਜੱਥੇਬੰਦੀਆਂ ਦੇ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਭਰ ਵਿਚ ਲੱਗੇ ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਨਿਗਰਾਨੀ ਲਈ ਹਾਈ ਰੈਵੀਲਊਸ਼ਨ ਕੈਮਰੇ ਲਗਾਏ ਜਾਣ ਤੇ ਉਨ੍ਹਾਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਸਮਾਜ ਦੇ ਵਿਚ ਦਰਾਰ ਪੈਦਾ ਨਾ ਕਰ ਸਕੇ। ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀਆਂ ਮਾੜੀਆਂ ਹਰਕਤਾਂ ਤੋਂ ਬਾਜ ਆ ਜਾਣ ਨਹੀਂ ਤਾਂ ਸਮਾਜ ਵੱਲੋਂ ਵੀ ਆਪਣੇ ਪੱਧਰ ’ਤੇ ਉਨ੍ਹਾਂ ਦੇ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਸਾਰਿਆਂ ਨੂੰ ਬਾਬਾ ਸਾਹਿਬ ਦੇ ਦੱਸੇ ਹੋਏ ਮੰਤਰ ਪੜੋ, ਜੁੜੋ ਅਤੇ ਸੰਘਰਸ਼ ਕਰੋ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੰਵਿਧਾਨ ਅਤੇ ਰਾਖਵਾਂਕਰਨ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਖਤਮ ਕੀਤੇ ਜਾਣ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਤਾਂ ਜੋ ਮੁੜ ਤੋਂ ਗੁਲਾਮੀ ਦਾ ਯੁੱਗ ਪੈਦਾ ਕੀਤਾ ਜਾਵੇ। ਇਸ ਲਈ ਸਾਨੂੰ ਸਾਰਿਆਂ ਨੂੰ ਸੰਵਿਧਾਨ ਅਤੇ ਰਾਖਵਾਂਕਰਨ ਨੂੰ ਬਚਾਉਣ ਲਈ ਹਮੇਸ਼ਾ ਤਿਆਰ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਵੀ ਤਰਾਂ ਦਾ ਸੰਘਰਸ਼ ਕਰਨ ਕਰਨ ਲਈ ਲਈ ਤਿਆਰ ਰਹਿਣਾ ਚਾਹੀਦਾ ਹੈ। ਇਸ ਮੌਕੇ ਪ੍ਰੈੱਸ ਸਕੱਤਰ ਮਾ.ਜਗਦੀਸ਼ ਸਿੰਘ ਹਵੇਲੀ, ਖਜ਼ਾਨਚੀ ਅਵਤਾਰ ਸਿੰਘ ਖਾਬੜਾ, ਸੀਨੀਅਰ ਵਾਈਸ ਪ੍ਰਧਾਨ ਹਰਮੇਸ਼ ਕੁਮਾਰ ਅੰਟਾਲ, ਭਰਤ ਵਾਲੀਆ, ਜਥੇਦਾਰ ਭਾਗ ਸਿੰਘ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਭਾ ਰੋਪੜ, ਬੱਲੀ ਬੱਗਣ. ਮੁਲਾਜ਼ਮ ਆਗੂ ਜਗਦੀਸ਼ ਕੁਮਾਰ ਮੱਟੂ, ਮੁਲਾਜ਼ਮ ਆਗੂ ਸੁਖਦੇਵ ਸਿੰਘ ਸੁਰਤਾਪੁਰੀ, ਰਣਜੀਤ ਕੁਮਾਰ ਪਾਮਾ, ਸਫਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਜੇ ਕੁਮਾਰ ਭੱਟੀ, ਵਾਈਸ ਪ੍ਰਧਾਨ ਕਿਸ਼ੋਰ ਕੁਮਾਰ ਫੌਜੀ, ਮੰਗਤ ਰਾਮ, ਫਕੀਰ ਚੰਦ, ਦਰਸ਼ਨ ਵਾਲੀਆ, ਆਪ ਆਗੂ ਗੁਰਵਿੰਦਰ ਸਿੰਘ ਗੋਲਡੀ, ਹਨੀ ਵਾਲੀਆ, ਸੁਰਜੀਤ ਸਿੰਘ, ਪ੍ਰਿੰਸ ਬੇਗੜਾ ਆਦਿ ਸਮੇਤ ਭਰਾਤਰੀ ਜਥੇਬੰਦੀਆਂ ਦੇ ਅਹੁਦੇਦਾਰ ਅਤੇ ਕਾਰਕੁੰਨ ਵੀ ਹਾਜ਼ਰ ਸਨ।