ਡੀਸੀ ਦਫ਼ਤਰਾਂ ਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਅੱਗੇ ਹੋਣਗੇ ਪ੍ਰਦਰਸ਼ਨ : ਕਿਸਾਨ ਸੰਘਰਸ਼ ਕਮੇਟੀ Protests will be held outside DC offices and the residences of MLAs: Farmers' Struggle Committee
Publish Date: Mon, 17 Aug 2026 04:24 PM (IST)
Updated Date: Mon, 17 Aug 2026 04:27 PM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਇਕਾਈ ਬਲਾਕ ਮੋਰਿੰਡਾ ਦੀ ਅਹਿਮ ਮੀਟਿੰਗ ਹੋਈ।ਇਸ ਬਾਰੇ ਜਾਣਕਾਰੀ ਦਿੰਦਿਆਂ ਬਲਾਕ ਸਕੱਤਰ ਸੁਖਵਿੰਦਰ ਸਿੰਘ ਬੂਰਮਾਜਰਾ ਨੇ ਦੱਸਿਆ ਕਿ ਬਲਾਕ ਪ੍ਰਧਾਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਹੋਈ ਇਸ ਮੀਟੰਗ ਦੌਰਾਨ।ਸੂਬਾ ਆਗੂ ਸਤਨਾਮ ਸਿੰਘ ਪੰਨੂ ਨੇ ਕਿਸਾਨੀ ਮੰਗਾਂ ਦੇ ਹੱਲ੍ਹ ਲਈ ਸੰਘਰਸ਼ ਦਾ ਐਲਾਨ ਕੀਤਾ ਹੈ।ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤੇ 31 ਅਗਸਤ ਨੂੰ ਪੰਜਾਬ ਭਰ ਦੇ ਡੀਸੀ ਦਫ਼ਤਰਾਂ, ਜਦਕਿ 14 ਤੋਂ 18 ਸਤੰਬਰ ਤੱਕ ਵਿਧਾਇਕਾਂ ਦੇ ਦਫ਼ਤਰਾਂ ਅਤੇ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇੱਕ ਕੰਪਨੀ ਨੂੰ ਜ਼ਮੀਨ ਸੌਂਪਣ ਦੇ ਜਾਰੀ ਕੀਤੇ ਸਰਕੁਲਰ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਸਾਜ਼ਿਸ਼ ਤਹਿਤ ਜਾਰੀ ਕੀਤੇ ਜਾ ਰਹੇ ਸਰਕੁਲਰ ਨੂੰ ਕਿਸੇ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੇ ਇਲਾਵਾ ਗਾਰੰਟੀ ਕਾਨੂੰਨ ਲਾਗੂ ਕਰਨ, ਭਾਰਤ-ਅਮਰੀਕਾ ਵਪਾਰ ਸਮਝੌਤਾ, ਬਿਜਲੀ-ਬੀਜ ਸੋਧ ਐਕਟ-2025 ਅਤੇ ਪੰਜਾਬ ਸਰਕਾਰ ਦੀ ਸੋਧੀ ਹੋਈ ਲੈਂਡ ਪੂਲਿੰਗ ਸਕੀਮ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਸ਼ੰਭੂ-ਖਨੌਰੀ ਕਿਸਾਨ ਮੋਰਚੇ ਤੋਂ ਕਿਸਾਨਾਂ ਦੀਆਂ ਚੋਰੀ ਹੋਈਆਂ ਟਰਾਲੀਆਂ ਅਤੇ ਹੋਰ ਸਮਾਨ ਦੇ ਹੋਏ 3.77 ਕਰੋੜ ਦੇ ਨੁਕਸਾਨ ਦਾ ਮੁਆਵਜ਼ਾ ਪੰਜਾਬ ਸਰਕਾਰ ਤੋਂ ਲੈਣ ਦਾ ਮਤਾ ਪਾਸ ਕੀਤਾ ਗਿਆ। ਇਸ ਮੌਕੇ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਢੰਗਰਾਲੀ ਤੇ ਹੋਰ ਆਗੂਆਂ ਨੇ ਕਿਹਾ ਕਿ ਅਮਰੀਕਾ ਤੋਂ ਪਸ਼ੂਆਂ ਦੀ ਖੁਰਾਕ ਮੰਗਵਾ ਕੇ ਦੇਸੀ ਖੇਤੀ ਢਾਂਚੇ ਅਤੇ ਦੁੱਧ-ਫ਼ਸਲ ਮੰਡੀ ਨੂੰ ਤਬਾਹ ਕਰਨ ਦੀ ਨੀਤੀ ਘੜੀ ਜਾ ਰਹੀ ਹੈ। ਬਲਾਕ ਮੋਰਿੰਡਾ ਦੇ ਖਜ਼ਾਨਚੀ ਸਤਨਾਮ ਸਿੰਘ ਸਿੱਧੂ ਨੇ ਪ੍ਰਵਾਸੀਆਂ ਦਾ ਪੰਜਾਬੀ ਸੱਭਿਆਚਾਰ ’ਤੇ ਪੈ ਮਾੜੇ ਪ੍ਰਭਾਵਾਂ ਪ੍ਰਤੀ ਪਿੰਡ ਵਾਸੀਆਂ ਨੂੰ ਸਤਰਕ ਰਹਿਣ ਦੀ ਅਪੀਲ ਕੀਤਾ। ਆਗੂਆਂ 15 ਅਗਸਤ ਨੂੰ ਰੋਸ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨਕਾਰੀਆਂ ’ਤੇ ਪੁਲਿਸ ਵੱਲੋਂ ਕੀਤੇ ਅੰਨ੍ਹੇ ਤਸ਼ਦੱਦ ਦੀ ਕਰੜੀ ਨਿੰਦਾ ਕੀਤੀ ਗਈ। ਇਸ ਮੀਟਿੰਗ ਦੇ ਅੰਤ ਚ ਸੁਰਿੰਦਰ ਸਿੰਘ ਰਸੂਲਪੁਰ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਲੋਕ ਸਾਡੀ ਸ਼ਕਤੀ ਸੰਘਰਸ਼ ਸਾਡੀ ਪਹਿਚਾਣ ਹੇਠ ਇੱਕਜੁੱਟ ਹੋ ਕੇ ਲੜਾਈ ਲੜਨ ਦਾ ਸੱਦਾ ਦਿੱਤਾ। ਇਸ ਮੌਕੇ ਲੰਬੜਦਾਰ ਗੁਰਮੀਤ ਸਿੰਘ, ਊਧਮ ਸਿੰਘ ਧਾਲੀਵਾਲ, ਧਰਮਪਾਲ ਸਿੰਘ, ਗੁਰਨਾਮ ਸਿੰਘ, ਰਘਬੀਰ ਸਿੰਘ ਬੂਰਮਾਜਰਾ, ਜਸਬੀਰ ਸਿੰਘ ਦਾਤਾਰਪੁਰ, ਸੱਜਣ ਸਿੰਘ ਬਡਵਾਲੀ, ਓਂਕਾਰ ਸਿੰਘ ਬਾਠ, ਰਣਜੋਤ ਸਿੰਘ, ਗੁਰਦੇਵ ਸਿੰਘ, ਨਿਰਮਲ ਸਿੰਘ ਬਿੱਟੂ, ਰਣਜੀਤ ਸਿੰਘ, ਸੁਰਜੀਤ ਸਿੰਘ, ਅਮਰਜੀਤ ਸਿੰਘ, ਭੁਪਿੰਦਰ ਸਿੰਘ ਢੀਂਡਸਾ, ਦਿਲਬਾਗ ਸਿੰਘ ਸੋਹੀ, ਰਣਧੀਰ ਸਿੰਘ ਧੀਰਾ, ਬਲਜਿੰਦਰ ਸਿੰਘ ਬੱਲੂ, ਰਣਜੀਤਪੁਰਾ ਰਾਜਵਿੰਦਰ ਸਿੰਘ ਕੰਗ, ਗੁਰਿੰਦਰ ਸਿੰਘ ਧਨੋਆ, ਬੂਟਾ ਸਿੰਘ ਚਤਾਮਲਾ, ਕੁਲਬੀਰ ਸਿੰਘ ਸਮਰੌਲੀ ਆਦਿ ਸਮੇਤ ਵੱਡੀ ਗਿਣਤੀ ’ਚ ਕਿਸਾਨ ਆਗੂ ਹਾਜ਼ਰ ਸਨ।