ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣਾ ਸਰਕਾਰ ਦੀ ਮੁੱਖ ਤਰਜੀਹ : ਈਟੀਓ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣਾ ਸਰਕਾਰ ਦੀ ਮੁੱਖ ਤਰਜੀਹ: ਈਟੀਓ
Publish Date: Mon, 24 Aug 2026 08:20 PM (IST)
Updated Date: Mon, 24 Aug 2026 08:21 PM (IST)
ਆਵਾਜਾਈ ਵਿਵਸਥਾ ਤੇ ਵਪਾਰਕ ਗਤੀਵਿਧੀਆਂ ਨੂੰ ਮਿਲੇਗਾ ਵੱਡਾ ਹੁਲਾਰਾ : ਚੱਢਾ ਲਖਵੀਰ ਖਾਬੜਾ, ਪੰਜਾਬੀ ਜਾਰਗਣ ਰੂਪਨਗਰ : ਰੂਪਨਗਰ ਸ਼ਹਿਰ ਦੀ ਜੀਵਨ-ਰੇਖਾ ਮੰਨੇ ਜਾਂਦੇ ਸਰਹਿੰਦ ਨਹਿਰ ‘ਤੇ ਸਥਿਤ ਪੁਰਾਣੇ ਪੁਲ ਦੀ ਥਾਂ ਹਾਈ ਲੈਵਲ ਨਵੇਂ ਪੁਲ ਪੁਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਨੇ ਨੀਹ ਪੱਥਰ ਰੱਖ ਕੇ ਕੀਤੀ। ਇਸ ਮੌਕੇ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਲਗਭਗ 16.38 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ 111.24 ਮੀਟਰ ਹਾਈ ਲੈਵਲ ਸਟੀਲ ਬ੍ਰਿਜ ਰੂਪਨਗਰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਸਥਾਨਕ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਵਿਚ ਅਹਿਮ ਭੂਮਿਕਾ ਨਿਭਾਏਗਾ। ਇਸ ਪ੍ਰਾਜੈਕਟ ਨਾਲ ਸ਼ਹਿਰ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਇੱਕ ਅਹਿਮ ਲੋੜ ਦੀ ਪੂਰਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸਰਹਿੰਦ ਨਹਿਰ ‘ਤੇ ਸਥਿਤ ਇਹ ਪੁਲ ਰੂਪਨਗਰ ਦੇ ਬਾਜ਼ਾਰ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਨੂੰ ਆਪਸ ਵਿਚ ਜੋੜਨ ਵਾਲੀ ਇੱਕ ਅਹਿਮ ਕੜੀ ਹੈ। ਪੁਰਾਣੇ ਪੁਲ ਦੀ ਥਾਂ (ਜੋ 1884-85 ਦਾ ਬਣਿਆ ਹੋਇਆ ਸੀ) ਨਵਾਂ ਪੁਲ ਬਣਨ ਨਾਲ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ-ਨਾਲ ਰੋਜ਼ਾਨਾ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਵਧੇਰੇ ਸੁਵਿਧਾਜਨਕ ਅਤੇ ਸੁਰੱਖਿਅਤ ਆਵਾਜਾਈ ਦਾ ਮਾਧਿਅਮ ਸਾਬਿਤ ਹੋਵੇਗਾ ਅਤੇ ਰੂਪਨਗਰ ਬਾਜ਼ਾਰ ਵਿੱਚ ਆਉਣ ਵਾਲੇ ਲੋਕਾਂ ਅਤੇ ਵਪਾਰੀਆਂ ਨੂੰ ਵੀ ਵੱਡੀ ਸਹੂਲਤ ਮਿਲੇਗੀ ਤੇ ਵਪਾਰਕ ਗਤੀਵਿਧੀਆਂ ਨੂੰ ਨਵਾਂ ਹੁਲਾਰਾ ਮਿਲਣ ਦੇ ਨਾਲ-ਨਾਲ ਰੂਪਨਗਰ ਦੇ ਬੁਨਿਆਦੀ ਢਾਂਚੇ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ। ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੂਪਨਗਰ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਇਸ ਅਹਿਮ ਮੰਗ ਨੂੰ ਪੂਰਾ ਕਰਦਿਆਂ ਸਰਕਾਰ ਨੇ ਸ਼ਹਿਰ ਵਾਸੀਆਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ 16.38 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਨਵਾਂ ਪੁਲ ਰੂਪਨਗਰ ਦੇ ਭਵਿੱਖੀ ਵਿਕਾਸ ਨਾਲ ਜੁੜਿਆ ਇੱਕ ਮਹੱਤਵਪੂਰਨ ਪ੍ਰਾਜੈਕਟ ਹੈ। ਉਨ੍ਹਾਂ ਕਿਹਾ ਕਿ ਰੂਪਨਗਰ ਹਲਕੇ ਵਿੱਚ ਕੁੱਲ 09 ਪੁੱਲ ਬਣਾਏ ਗਏ ਹਨ। ਇਸ ਮੌਕੇ ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਐਕਸੀਅਨ ਐੱਸ ਐੱਸ ਭੁੱਲਰ, ਤਹਿਸੀਲਦਾਰ ਸੁਰਿੰਦਰਪਾਲ ਸਿੰਘ, ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਰਾਜੂ ਸਤਿਆਲ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਤਿੰਦਰ ਕੌਰ, ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਚੇਅਰਮੈਨ ਬਲਾਕ ਸੰਮਤੀ ਰੂਪਨਗਰ ਮਲਕੀਤ ਸਿੰਘ ਭੰਗੂ, ਚੇਅਰਮੈਨ ਮਾਰਕੀਟ ਕਮੇਟੀ ਭਾਗ ਸਿੰਘ ਮਦਾਨ, ਚੇਅਰਮੈਨ ਇੰਮਪਰੂਵਮੇਂਟ ਟਰੱਸਟ ਸ਼ਿਵ ਕੁਮਾਰ ਲਾਲਪੁਰਾ, ਸੀਨੀਅਰ ਵਾਈਸ ਪ੍ਰਧਾਨ ਸੰਗੀਤਾ ਕਾਲੀਆ, ਵਾਈਸ ਪ੍ਰਧਾਨ ਸੁਰਜੀਤ ਕੌਰ, ਪਰਮਿੰਦਰ ਸਿੰਘ ਬਾਲਾ, ਲਲਿਤ ਸੈਣੀ ਡਕਾਲਾ, ਜ਼ਿਲ੍ਹਾ ਯੂਥ ਪ੍ਰਧਾਨ ਚੇਤਨ ਕਾਲੀਆ, ਵਪਾਰ ਮੰਡਲ ਦੇ ਚੇਅਰਮੈਨ ਪਰਵਿੰਦਰਪਾਲ ਸਿੰਘ ਬਿੰਟਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ੋਕ ਵਾਹੀ, ਅਮਨਦੀਪ ਸਿੰਘ, ਚੇਅਰਮੈਨ ਵਪਾਰ ਮੰਡਲ ਮਹਿੰਦਰ ਸਿੰਘ, ਓਮਰਾਓ ਸਿੰਘ ਸੈਣੀ, ਬਨਵਾਰੀ ਲਾਲ ਮੱਟੂ, ਐੱਮਸੀ ਸੁਖਜਿੰਦਰ ਫੌਜੀ, ਐਡਵੋਕੇਟ ਅਮਨਦੀਪ ਸੈਣੀ, ਜਗਜੀਤ ਕੁਮਾਰ ਜੱਗੀ, ਆਮ ਆਦਮੀ ਪਾਰਟੀ ਦੇ ਸਮੂਹ ਵਰਕਰ ਅਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਰਾਜੂ ਜੈਨ ਭਾਜਪਾ ਛੱਡ ਹੋਏ ਆਪ ਦੇ ਭਾਜਪਾ ਦੇ ਟਕਸਾਲੀ ਆਗੂ ਰਾਜੇਸ਼ਵਰ ਰਾਜੂ ਜੈਨ ਭਾਜਪਾ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਜ਼ਿਨ੍ਹਾਂ ਨੂੰ ਪਾਰਟੀ ਨਿਸ਼ਾਨ ਪਾ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੇ ਵਿਧਾਇਕ ਦਿਨੇ਼ਸ ਚੱਢਾ ਨੇ ਸਵਾਗਤ ਕੀਤਾ। ਚੱਢਾ ਨੇ ਕਿਹਾਕਿ ਮੰਤਰੀ ਸਾਹਿਬ ਉਨ੍ਹਾਂ ਕਿਹਾਕਿ ਇਸੇ ਤਰਾਂ ਰਾਜੂ ਜੈਨ ਨੇ ਕਿਹਾ ਸੀ ਕਿ ਜੇਕਰ ਪੁਲ ਦਾ ਕੰਮ ਸ਼ੁਰੂ ਹੋ ਗਿਆ ਤਾਂ ਮੈ ਪਾਰਟੀ ਵਿਚ ਸ਼ਾਮਲ ਹੋ ਜਾਵਾਂਗਾ ਅੱਜ ਕੰਮ ਸ਼ੁਰੂ ਹੋ ਗਿਆ ਤੇ ਰਾਜੇਸ਼ਵਰ ਰਾਜੂ ਜੈਨ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾਕਿ ਆਪ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਉਹ ਪੂਰੇ ਕੀਤੇ ਹਨ ਝੂਠਾ ਵਾਅਦਾ ਨਹੀ ਕਰਾਂਗੇ। ਉਨ੍ਹਾਂ ਕਿਹਾਕਿ ਵਪਾਰ ਮੰਡਲ ਦੇ ਪ੍ਰਧਾਨ ਪਰਮਿੰਦਰਪਾਲ ਸਿੰਘ ਬਿੰਟਾਂ ਨੇ ਕਿਹਾਕਿ ਸੀ ਕਿ ਜੇਕਰ ਵਿਧਾਇਕ ਸਾਹਿਬ ਇਸ ਪੁਲ ਦੇ ਨਿਰਮਾਣ ਨੂੰ ਮਨਜੂਰ ਕਰਵਾ ਦੇਣਗੇ ਤਾਂ ਮੈ ਆਪ ਪਾਰਟੀ ਜੁਆਇਨ ਕਰ ਲਵਾਗਾਂ ਇਨ੍ਹਾਂ ਨੇ ਪਾਰਟੀ ਵੀ ਜੁਆਇੰਨ ਕੀਤੀ ਅਤੇ ਪਾਰਟੀ ਨੇ ਇਨ੍ਹਾਂ ਦੀ ਧਰਮਪਤਨੀ ਨੂੰ ਕੌਸਲਰ ਦੀ ਟਿਕਟ ਦਿੱਤੀ ਤੇ ਜਿੱਤੇ ਵੀ ।