ਪੀਐੱਸਐੱਮਐੱਸਯੂ ਦੀ ਹੜਤਾਲ 6ਵੇਂ ਦਿਨ ਵੀ ਜਾਰੀ ਪੀਐੱਸਐੱਮਐੱਸਯੂ ਦੀ ਹੜ੍ਹਤਾਲ 6ਵੇਂ ਦਿਨ ਵੀ ਲਗਾਤਾਰ ਜਾਰੀ
Publish Date: Mon, 24 Aug 2026 04:22 PM (IST)
Updated Date: Mon, 24 Aug 2026 04:24 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ (ਪੀਐੱਸਐੱਮਐੱਸਯੂ) ਪੰਜਾਬ ਅਤੇ ਵੱਖ ਵੱਖ ਜੱਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੂਬਾ ਜੱਥੇਬੰਦੀ ਦੇ ਸੱਦੇ ’ਤੇ ਕਲਮ ਛੋੜ ਅਤੇ ਕੰਪਿਊਟਰ ਬੰਦ ਹੜ੍ਹਤਾਲ 24 ਅਗਸਤ ਨੂੰ 6ਵੇਂ ਦਿਨ ਵੀ ਜਾਰੀ ਰਹੀ। ਇਸ ਮੌਕੇ ਸਮੂਹ ਕਰਮਚਾਰੀ ਤਹਿਸੀਲ ਦਫਤਰ ਰੂਪਨਗਰ ਵਿਖੇ ਇਕੱਠੇ ਹੋ ਕੇ ਆਪਣੀਆਂ ਹੱਕੀ ਮੰਗਾਂ (ਪੁਰਾਣੀ ਪੈਂਨਸ਼ਨ ਦੀ ਬਹਾਲੀ, ਮਹਿੰਗਾਈ ਭੱਤੇ ਦੀ ਕਿਸ਼ਤਾਂ ਜਾਰੀ, ਪ੍ਰੋਬੇਸ਼ਨ ਸਮੇਂ ਦੌਰਾਨ ਪੂਰੀ ਤਨਖਾਹ, 15 ਜਨਵਰੀ, 2015 ਅਤੇ 17 ਜੁਲਾਈ, 2020 ਦੇ ਪੱਤਰ ਰੱਦ ਕਰਵਾਉਣ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਨਾ ਦੇਣ, ਕੱਚੇ ਮੁਲਾਜ਼ਮ ਪੱਕੇ ਕਰਨ ਅਤੇ ਹੋਰ ਹੱਕੀ ਮੰਗਾਂ) ਲਈ ਧਰਨਾ ਦਿੱਤਾ ਗਿਆ। ਇਸ ਮੌਕੇ ਯੂਨੀਅਨਾਂ ਦੇ ਅਹੁੱਦੇਦਾਰਾਂ ਵੱਲੋਂ ਜਿੱਥੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਗਿਆ ਉਥੇ ਹੀ ਕਰਮਚਾਰੀਆਂ ਨੂੰ ਇਨ੍ਹਾਂ ਨੀਤੀਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ 27 ਅਗਸਤ ਨੂੰ ਪੰਜਾਬ ਮਹਾਂਬੰਦ ਨੂੰ ਸਫਲ ਬਣਾਉਣ ਲਈ ਰਣਨੀਤੀ ਵੀ ਤਿਆਰ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੂੰ ਐਂਟੀ ਸਟੇਟ ਵਾਲੇ ਬਿਆਨ ਨੂੰ ਵਾਪਸ ਲੈਣ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕੋਈ ਕਾਰਵਾਈ ਨਹੀਂ ਕਰਦੀ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਮੂਹ ਦਫਤਰੀ ਕਾਮਿਆਂ ਵੱਲੋਂ ਸਰਕਾਰ ਦੇ ਖਿਲਾਫ ਹੋਰ ਵੀ ਤਿੱਖੇ ਸੰਘਰਸ਼ ਉਲੀਕੇ ਜਾਣਗੇ। ਇਸ ਮੌਕੇ ਅਮਰਜੀਤ ਸਿੰਘ ਗਰੇਵਾਲ, ਜਿਲ੍ਹਾ ਪ੍ਰਧਾਨ ਪੀਐੱਸਐੱਮਐੱਸਯੂ ਰੂਪਨਗਰ, ਜਸਵਿੰਦਰ ਕੌਰ ਵਾਇਸ ਚੇਅਰਮੈਨ, ਅਮਨਦੀਪ ਸਿੰਘ ਜਨਰਲ ਸਕੱਤਰ, ਮਨੋਜ ਕੁਮਾਰ ਪ੍ਰਧਾਨ ਡੀਸੀ ਦਫਤਰ, ਕਰਮਵੀਰ ਸਿੰਘ, ਪਰਮਿੰਦਰ ਸਿੰਘ ਸਟੈਨੋ, ਸੁਰਿੰਦਰ ਸਿੰਘ ਖੇੜੀ, ਰਾਮਦਾਸ ਸਸਕੌਰ, ਜਸਵੀਰ ਸਿੰਘ, ਨਰਿੰਦਰ ਸਿੰਘ ਐਕਸਾਈਜ਼ ਵਿਭਾਗ, ਸੁਨੀਲ ਕੁਮਾਰ, ਦਵਿੰਦਰ ਸਿੰਘ ਕਮਿਸ਼ਨਰ ਦਫਤਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਤੋਂ ਬਹੁ ਗਿਣਤੀ ਵਿਚ ਅਹੁੱਦੇਦਾਰ/ਕਰਮਚਾਰੀ ਸ਼ਾਮਿਲ ਸਨ।