ਲਖਵੀਰ ਖਾਬੜਾ, ਰੂਪਨਗਰ : ਕਿਸਾਨ ਜਥੇਬੰਦੀਆ ਵੱਲੋਂ 26 ਜਨਵਰੀ ਨੂੰ ਦਿੱਲੀ ਵਿਖੇ ਖੇਤੀ ਕਾਨੂੰਨਾਂ ਖਿਲਾਫ ਕੀਤੀ ਜਾ ਰਹੀ ਟਰੈਕਟਰ ਪਰੇਡ 'ਚ ਹਿੱਸਾ ਲੈਣ ਲਈ ਲੋਕਾ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਨੂੰ ਪੂਰਨ ਤੌਰ 'ਤੇ ਸਮੱਰਥਨ ਦੇਣ ਲਈ ਲੋਕ ਆਪਣੇ ਆਪਣੇ ਵਹੀਕਲ ਲੈ ਕੇ ਦਿੱਲੀ ਵੱਲ ਕੂਚ ਕਰ ਰਹੇ ਹਨ। ਦਿੱਲੀ ਜਾ ਰਹੀਆਂ ਸੰਗਤਾਂ ਲਈ ਰਸਤਿਆਂ ਵਿਚ ਵੱਖ-ਵੱਖ ਪਿੰਡਾਂ ਵੱਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰ ਲਾਏ ਜਾ ਰਹੇ ਹਨ। ਗੁਰਦੁਆਰਾ ਧੰਨ ਧੰਨ ਬਾਬਾ ਅਮਰ ਨਾਥ ਜੀ ਬਿੰਦਰਖ ਵੱਲੋਂ ਸੌਲਖੀਆ ਟੋਲ ਪਲਾਜ਼ਾ 'ਤੇ ਚਾਹ, ਪਰੌਠਿਆਂ ਤੇ ਪਿੰਡ ਭਾਗੋਮਾਜਰਾ ਨੇੜੇ ਸੀਹੋਮਾਜਰਾ, ਭਾਗੋਮਾਜਰਾ, ਮੁਗਲਮਾਜਰੀ ਤੇ ਇਲਾਕੇ ਵਾਸੀਆ ਦੇ ਸਹਿਯੋਗ ਨਾਲ ਪਕੌੜਿਆ ਦਾ ਲੰਗਰ ਲਾਇਆ ਗਿਆ ਹੈ। ਇਸ ਮੌਕੇ ਸੌਲਖੀਆ ਟੋਲ ਪਲਾਜ਼ਾ 'ਤੇ ਗੱਲਬਾਤ ਕਰਦਿਆ ਗੁਰਦੁਆਰਾ ਸਾਹਿਬ ਬਿੰਦਰਖ ਦੇ ਪ੍ਰਧਾਨ ਗੁਰਕੀਰਤ ਸਿੰਘ ਜਿੰਮੀ, ਅਵਤਾਰ ਸਿੰਘ ਪੱਪੀ, ਬਹਾਦਰ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਹੁਣ ਜਨ ਅੰਦੋਲਨ ਬਣ ਚੁੱਕਿਆ ਹੈ ਸਰਕਾਰ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਦੇਸ਼ ਦੇ ਲੋਕ ਹੁਣ ਪੂਰਨ ਬਹੁਮਤ ਵਿਚ ਕਾਲੇ ਕਾਨੂੰਨਾਂ ਖਿਲਾਫ ਖੜ੍ਹ ਗਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਹੁਣ ਕਾਨੂੰਨ ਵਾਪਸ ਕਰਵਾ ਕੇ ਹੀ ਸਾਹ ਲੈਣਗੇ। ਉਨ੍ਹਾਂ ਕਿਹਾ ਕਿ ਪੰਜਾਬੀਆ ਨੇ ਕਦੇ ਵੀ ਧੱਕਾ ਬਰਦਾਸ਼ਤ ਨਹੀ ਕੀਤਾ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ ਵੀ ਪੰਜਾਬੀਆਂ ਨੇ ਕਿਸੇ ਜੁਲਮ ਖਿਲਾਫ ਆਵਾਜ਼ ਉਠਾਈ ਹੈ, ਉਸ ਨੂੰ ਖਤਮ ਕਰਵਾਏ ਬਿਨਾਂ ਪਿੱਛੇ ਨਹੀ ਹਟੇ। ਉਨ੍ਹਾਂ ਕਿਹਾ ਕਿ ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰ ਰਹੇ ਹਾ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਬੈਠੇ ਲੋਕਾਂ ਦੀ ਜਿੱਤ ਹੋਵੇ ਤੇ ਦੇਸ਼ ਅੰਦਰ ਆਪਸੀ ਭਾਈਚਾਰਕ ਸਾਂਝ ਬਣੀ ਰਹੇ। ਇਸ ਮੌਕੇ ਸਮੂਹ ਸੰਗਤਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਮੈਂਬਰ ਗੁਰਮੋਹਨ ਸਿੰਘ, ਬਹਾਦਰ ਸਿੰਘ, ਕਿ੍ਸ਼ਨ ਸਿੰਘ, ਪਾਲ ਸਿੰਘ, ਹਰਚੰਦ ਸਿੰਘ, ਮਾਸਟਰ ਸੁਖਜੀਤ ਸਿੰਘ, ਅਵਤਾਰ ਸਿੰਘ ਪੱਪੀ ਤੇ ਹੋਰ ਵੀ ਹਾਜ਼ਰ ਸਨ।

ਫੋਟੋ-25ਆਰਪੀਆਰ 238ਪੀ 239ਪੀ

ਬਿੰਦਰਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਿੱਲੀ ਵਿਖੇ ਹੋਣ ਵਾਲੀ ਟਰੈਕਟਰ ਪਰੇਡ 'ਚ ਸ਼ਾਮਲ ਹੋਣ ਲਈ ਮੀਟਿੰਗ ਕਰਨ ਸਮੇਂ ਅਤੇ ਪਿੰਡ ਭਾਗੋਮਾਜਰਾ ਨੇੜੇ ਲਾਏ ਲੰਗਰ ਵਰਤਾਉਣ ਤਿਆਰੀ 'ਚ ਨੌਜਵਾਨ ਤੇ ਹੋਰ।