ਗੁਰਦੀਪ ਭੱਲੜੀ, ਨੰਗਲ : ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਿਧਾਇਕ ਰਾਣਾ ਕੇਪੀ ਸਿੰਘ ਨੇ ਖ਼ੁਦ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਅਪਣੇ ਪੁੱਤਰ ਐਡਵੋਕੇਟ ਵਿਸ਼ਵਪਾਲ ਸਿੰਘ ਰਾਣਾ ਦਾ ਵਿਆਹ ਦਾ ਪ੍ਰੋਗਰਾਮ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੀਕਰ ਰਾਣਾ ਕੇਪੀ ਸਿੰਘ ਨੇ ਦੱਸਿਆ ਕਿ ਉਨਾ ਦੇ ਪੁੱਤਰ ਦਾ ਵਿਆਹ 7 ਮਈ ਹੋਣਾ ਤੈਅ ਹੋਇਆ ਸੀ, ਸਾਰੀਆਂ ਤਿਆਰੀਆਂ ਵੀ ਮੁਕੰਮਲ ਹੋ ਚੱਕੀਆਂ ਸਨ। ਬਰਾਤ ਉਦੈਪੁਰ ਰਾਜਸਥਾਨ ਵਿਖੇ ਜਾਣੀ ਸੀ ਪਰ ਹੁਣ ਉਨ੍ਹਾਂ ਨੇ ਕੋਵਿਡ-19 ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਇਸ ਵਿਆਹ ਸਮਾਗਮ ਨੂੰ ਮੁਲਤਵੀ ਕੀਤਾ ਹੈ। ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਜੇ ਅਸੀਂ ਖੁਦ ਸਰਕਾਰ ਦੀਆਂ ਹਦਾਇਤਾ ਦੀ ਪਾਲਣਾ ਕਰਾਂਗੇ ਤਾਂ ਹੀ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕਰ ਸਕਦੇ ਹਾਂ।