ਪੰਜਾਬ ਸਰਕਾਰ ਨੇ ਕੀਤਾ ਆਪਣਾ ਵਾਅਦਾ ਪੂਰਾ: ਗੁਰਪ੍ਰੀਤ ਅਰੋੜਾ
ਪੰਜਾਬ ਸਰਕਾਰ ਨੇ ਕੀਤਾ ਆਪਣਾ ਵਾਅਦਾ ਪੂਰਾ: ਗੁਰਪ੍ਰੀਤ ਅਰੋੜਾ
Publish Date: Mon, 09 Mar 2026 04:52 PM (IST)
Updated Date: Mon, 09 Mar 2026 04:54 PM (IST)

ਨਰਿੰਦਰ ਸੈਣੀ, ਪੰਜਾਬੀ ਜਾਗਰਣ ਸ਼੍ਰੀ ਕੀਰਤਪੁਰ ਸਾਹਿਬ : ਪੰਜਾਬ ਦੀ ਆਮ ਆਦਮੀ ਪਾਰਟੀ ਨੇ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਵਿਸ਼ੇਸ਼ ਇਜਲਾਸ ਵਿਧਾਨ ਸਭਾ ਪੰਜਾਬ ਦਾ ਸੱਦ ਕੇ ਇਕ ਨਿਵੇਕਲਾ ਇਤਿਹਾਸ ਸਿਰਜਿਆ ਹੈ, ਇਥੇ ਹੀ ਬਸ ਨਹੀਂ ਸਗੋਂ ਮਹਿਲਾ ਦਿਵਸ ’ਤੇ ਮਹਿਲਾਵਾਂ ਨਾਲ ਕੀਤਾ ਹੋਇਆ ਵਾਅਦਾ ਪੂਰਾ ਕਰਕੇ ਮਹਿਲਾਵਾਂ ਨੂੰ ਇੱਕ ਤੋਹਫੇ ਵਜੋਂ ਸਤਿਕਾਰ ਵਿੱਤੀ ਸਹਾਇਤਾ ਦੇ ਰੂਪ ਵਿਚ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ। ਸ਼੍ਰੀ ਅਨੰਦਪੁਰ ਸਾਹਿਬ ਤੋਂ ਹਲਕਾ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਦੇ ਵਜ਼ੀਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰ ਪੁਰ ਵਾਲੇ ਘਰ ਵਿਖੇ ਵੀ ਮਹਿਲਾਵਾਂ ਨੂੰ ਇਕੱਠਾ ਕਰਕੇ ਵੱਡੀ ਸਕਰੀਨ ’ਤੇ ਬਜਟ ਇਜ਼ਲਾਸ ਲਾਈਵ ਵਿਖਾਇਆ ਗਿਆ ਅਤੇ ਮਹਿਲਾਵਾਂ ਨੇ ਗਿੱਦਾ ਭੰਗੜਾ ਬੋਲੀਆਂ ਪਾ ਕੇ ਮਹਿਲਾ ਦਿਵਸ ਮਨਾਇਆ ’ਤੇ ਪੰਜਾਬ ਸਰਕਾਰ ਵੱਲੋਂ ਭਗਵੰਤ ਮਾਨ ਦੀ ਸਰਕਾਰ ਨੇ ਕੀਤੇ ਵਾਅਦੇ ਦੀ ਸ਼ਲਾਘਾ ਅਤੇ ਧੰਨਵਾਦ ਕੀਤਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਟਰੇਡ ਵਿੰਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਅਰੋੜਾ ਨੇ ਕੀਤਾ ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਚ ਸਿੱਖਿਆ ਅਤੇ ਸਿਹਤ ਤੇ ਕੀਤੇ ਹੋਏ ਵਾਅਦੇ ਪੂਰੇ ਕੀਤੇ ਹਨ, 10 ਲੱਖ ਵਾਲੀ ਬੀਮਾ ਸਕੀਮ, ਪੰਜਾਬ ਵਾਸੀਆਂ ਲਈ ਮੁਫਤ ਬਿਜਲੀ, ਨੌਜਵਾਨਾਂ ਲਈ ਨੌਕਰੀਆਂ, ਮਹੱਲਾ ਕਲੀਨਿਕ, ਸੜਕ ਸੁਰੱਖਿਆ ਫੋਰਸ ਦੇ ਨਾਲ ਨਾਲ ਨਹਿਰੀ ਅਤੇ ਦਰਿਆਈ ਪਾਣੀ ਰਾਹੀਂ ਸਿੰਚਾਈ ਕਰਨ ਲਈ ਕਿਸਾਨਾਂ ਦੇ ਵਾਅਦੇ ਪੂਰੇ ਕੀਤੇ ਗਏ ਹੁਣ ਤੱਕ ਦਾ ਇਤਿਹਾਸ ਰਿਹਾ ਹੈ ਕਿ ਭਗਵੰਤ ਮਾਨ ਦੀ ਸਰਕਾਰ ਨੇ ਪਹਿਲੇ ਸਾਲ ’ਚ ਹੀ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਸਨ ਜਦਕਿ ਬਾਕੀ ਸਰਕਾਰਾਂ ਨੇ ਅਖੀਰਲੇ ਸਾਲ ਵਿੱਚ ਵਾਅਦੇ ਪੂਰੇ ਕਰਨੇ ਸ਼ੁਰੂ ਕੀਤੇ ਸਨ। ਅੱਜ ਮਹਿਲਾਵਾਂ ਨੂੰ ਹਜ਼ਾਰ ਅਤੇ 1500 ਰੁਪਏ ਪ੍ਰਤੀ ਮਹੀਨਾ ਭੱਤਾ ਦੇ ਕੇ ਮਹਿਲਾ ਵਰਗ ਦੀ ਜਿੱਥੇ ਸ਼ਾਨ ਵਧਾਈ ਹੈ, ਉੱਥੇ ਹੀ ਬਜ਼ੁਰਗ ਮਹਿਲਾਵਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਹੈ, ਇਸ ਲਈ ਸੂਬੇ ਦੀਆਂ ਮਹਿਲਾਵਾਂ ਵੱਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਗਿਆ।