ਪੰਜਾਬ ਕਲਾ ਮੰਚ ਵੱਲੋਂ ਪ੍ਰਕਾਸ਼ ਪੁਰਬ ਮਨਾਇਆ ਪੰਜਾਬ ਕਲਾ ਮੰਚ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
Publish Date: Wed, 25 Nov 2026 05:08 PM (IST)
Updated Date: Wed, 25 Nov 2026 05:10 PM (IST)
ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ: ਪੰਜਾਬ ਕਲਾ ਮੰਚ ਰਜਿ: ਸ੍ਰੀ ਚਮਕੌਰ ਸਾਹਿਬ ਵੱਲੋਂ ਗੁਰਦੁਆਰਾ ਬਾਬਾ ਅਮਰਦਾਸ ਜੀ ਪਿੰਡ ਬਰਸਾਲਪੁਰ ਤੇ ਮੁਹੱਲਾ ਰਾਈਵਾੜਾ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੰਚ ਦੀ ਟੀਮ ਵੱਲੋਂ ਸੰਗਤਾਂ ਤੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ, ਇਤਿਹਾਸ ਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਬੱਚਿਆਂ ਦੇ ਧਾਰਮਿਕ ਪ੍ਰਸ਼ਨੋਤਰੀ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ’ਚ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਚ ਦੇ ਪ੍ਰਧਾਨ ਕੁਲਜਿੰਦਰਜੀਤ ਸਿੰਘ ਬੰਬਰ, ਡਾ. ਰਾਜਪਾਲ ਸਿੰਘ, ਮਨਮੋਹਨ ਸਿੰਘ ਕਮਾਲਪੁਰ, ਕੈਪਟਨ ਹਰਪਾਲ ਸਿੰਘ ਸੰਧੂਆਂ ਤੇ ਮਿਸਤਰੀ ਮਨਮੋਹਨ ਸਿੰਘ ਕਾਲਾਟੋਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਪਿੰਡ ਬਰਸਾਲਪੁਰ ਵਿਖੇ ਗ੍ਰੰਥੀ ਭਾਈ ਗੁਰਮੀਤ ਸਿੰਘ, ਗੁਰਦੀਪ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਲਖਵੀਰ ਸਿੰਘ, ਬਲਵੀਰ ਸਿੰਘ, ਮੋਹਨ ਸਿੰਘ ਤੇ ਸੁਰਮੁਖ ਸਿੰਘ ਤੋਂ ਇਲਾਵਾ ਸ੍ਰੀ ਚਮਕੌਰ ਸਾਹਿਬ ਵਿਖੇ ਵਿੱਕੀ, ਕਰਤਾਰ ਸਿੰਘ, ਬੰਟੀ, ਅਵਤਾਰ ਸਿੰਘ, ਗ੍ਰੰਥੀ ਮੋਹਨ ਸਿੰਘ, ਗ੍ਰੰਥੀ ਪਰਮਜੀਤ ਸਿੰਘ, ਸਾਹਿਬ ਸਿੰਘ, ਸੁਰਜੀਤ ਸਿੰਘ, ਗੁਰਚਰਨ ਸਿੰਘ, ਰਿੰਕੂ, ਪ੍ਰਗਟ ਸਿੰਘ, ਗੋਲੂ, ਸਿਕੰਦਰ ਸਿੰਘ ਤੇ ਕੱਕੀ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।