- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਪੜ ਰੇਲਵੇ ਸਟੇਸ਼ਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਦੀ ਰਾਹ 'ਤੇ ਅੱਗੇ ਲਿਜਾਣ ਲਈ ਡਬਲ ਇੰਜਣ ਦੀ ਸਰਕਾਰ ਬਣਨੀ ਜ਼ਰੂਰੀ ਹੈ।

ਲਖਬੀਰ ਸਿੰਘ, ਪੰਜਾਬੀ ਜਾਗਰਣ, ਰੂਪਨਗਰ: ਕੇਂਦਰੀ ਰਾਜ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਾਜਪਾ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਪਾਰਟੀ ਦੇ ਸਾਰੇ ਆਗੂ ਇਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਉਤਰ ਰਹੇ ਹਨ। ਰੋਪੜ ਰੇਲਵੇ ਸਟੇਸ਼ਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਦੀ ਰਾਹ 'ਤੇ ਅੱਗੇ ਲਿਜਾਣ ਲਈ ਡਬਲ ਇੰਜਣ ਦੀ ਸਰਕਾਰ ਬਣਨੀ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਹੁਕਮ ਅਨੁਸਾਰ ਕਿਸੇ ਵੀ ਹਲਕੇ ਤੋਂ ਚੋਣ ਲੜਨ ਲਈ ਤਿਆਰ ਹਨ, ਹਾਲਾਂਕਿ ਪਹਿਲ ਲੁਧਿਆਣਾ ਨੂੰ ਰਹੇਗੀ।
ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਖ਼ਿਲਾਫ਼ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਨਾਲ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੀ ਸਰਕਾਰ ਬਣਨ 'ਤੇ 24 ਫ਼ਸਲਾਂ 'ਤੇ ਐੱਮਐੱਸਪੀ ਦਿੱਤੀ ਜਾਵੇਗੀ ਅਤੇ ਉਦਯੋਗਾਂ ਨੂੰ ਉਤਸ਼ਾਹ ਮਿਲੇਗਾ। ਪੇਪਰ ਲੀਕ ਮਾਮਲੇ 'ਤੇ ਬਿੱਟੂ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਦਕਿ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ 'ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਨੌਜਵਾਨਾਂ ਦੇ ਪ੍ਰਦਰਸ਼ਨ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕੀਤੀ ਹੈ।