- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਦੀ ਟੀਮ ਵੱਲੋਂ ਪੀਐਚਸੀ ਕੀਰਤਪੁਰ ਸਾਹਿਬ ਦਾ ਦੋਰਾ

ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ
ਆਮ ਆਦਮੀ ਪਾਰਟੀ ਟੀਮ ਸ੍ਰੀ ਕੀਰਤਪੁਰ ਸਾਹਿਬ ਵੱਲੋਂ ਪੀਐੱਚਸੀ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ ਅਤੇ ਦਵਾਈਆਂ ਸਬੰਧੀ ਫੀਡਬੈਕ ਲਿਆ। ਇਸ ਦੇ ਨਾਲ ਹੀ ਪੀਐਚਸੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਬਣ ਰਹੀ ਨਵੀਂ ਬਿਲਡਿੰਗ ਸਬੰਧੀ ਠੇਕੇਦਾਰ ਤੋਂ ਜਾਣਕਾਰੀ ਪ੍ਰਾਪਤ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਜੰਗਜੀਤ ਸਿੰਘ ਨੇ ਦੱਸਿਆ ਕਿ ਪੀਐਚਸੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਰੋਜ਼ਾਨਾ 200 ਮਰੀਜ਼ ਸਿਹਤ ਸਹੂਲਤਾਂਵਾਂ ਦਾ ਲਾਭ ਲੈ ਰਹੇ ਹਨ ਜਿਨਾਂ ਵਿੱਚ 70 80 ਮਰੀਜ਼ ਮਹੱਲਾ ਕਲੀਨਿਕ ਅਤੇ ਬਾਕੀ ਪੀਐਚਸੀ ਤੋਂ ਓ,ਪੀ,ਡੀ ਦੀਆਂ ਸਹੂਲਤਾਂ ਲੈ ਰਹੇ ਹਨ ਉਹਨਾਂ ਦੱਸਿਆ ਕਿ ਮਰੀਜ਼ਾਂ ਨੂੰ ਲਗਭਗ 200 ਦੇ ਕਰੀਬ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜ਼ਾਂ ਦੇ ਲੋੜੀਦੇ ਟੈਸਟ ਫਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੰਗ ਅਨੁਸਾਰ ਦਵਾਈਆਂ ਲਗਾਤਾਰ ਭੇਜੀਆਂ ਜਾ ਰਹੀਆਂ ਹਨ।
ਇਸ ਦੌਰਾਨ ਗੱਲਬਾਤ ਕਰਦੇ ਹੋਏ ਚੇਅਰਮੈਨ ਕਮਿੱਕਰ ਸਿੰਘ ਡਾਢੀ ਨੇ ਦੱਸਿਆ ਕੀ ਸ਼ਹਿਰ ਵਾਸੀਆਂ ਦੀ ਪੁਰਾਣੀ ਮੰਗ ਅਨੁਸਾਰ ਜਲਦ ਹਸਪਤਾਲ ਵਿੱਚ 24 ਘੰਟੇ ਐਮਰਜੈਂਸੀ ਸਹੂਲਤ ਮੁਹਈਆ ਕਰਵਾਈ ਜਾ ਰਹੀ ਹੈ ਅਤੇ ਪੀਐਚਸੀ ਵਿੱਚ ਨਵੇਂ ਡਾਕਟਰਾਂ ਦੀ ਤੈਨਾਤੀ ਜਲਦ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਪੀਐਚਸੀ ਵਿੱਚ ਡਾਕਟਰਾਂ ਦੀ ਸਹੂਲਤ ਲਈ ਬਿਲਡਿੰਗਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਜਲਦ ਹੀ ਕੰਮ ਮੁਕੰਮਲ ਕਰਕੇ ਅਪਗ੍ਰੇਡ ਹਸਪਤਾਲ ਲੋਕ ਅਰਪਣ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਜਿਸ ਵਿੱਚ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਵਾਂ, ਮਿਆਰੀ ਸਿੱਖਿਆ, 24 ਘੰਟੇ ਬਿਜਲੀ ਅਤੇ 90% ਤੋਂ ਵੱਧ ਆਮ ਲੋਕਾਂ ਨੂੰ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੂਬਾ ਵਾਸੀਆਂ ਦੇ 10 ਲੱਖ ਦੇ ਇਲਾਜ ਕਾਰਡ ਬਣਾਏ ਗਏ ਹਨ, ਤਾਂ ਜੋ ਸੂਬਾ ਵਾਸੀ ਕਿਸੇ ਵੀ ਪ੍ਰਾਈਵੇਟ ਹਸਪਤਾਲ ਤੋਂ ਵਧੀਆ ਇਲਾਜ ਕਰਵਾ ਸਕੇ ਜਿਸ ਦਾ ਸਾਰਾ ਖਰਚਾ ਸੂਬਾ ਸਰਕਾਰ ਕਰੇਗੀ।
ਇਸ ਦੌਰਾਨ ਆਮ ਆਦਮੀ ਪਾਰਟੀ ਦੀ ਟੀਮ ਵੱਲੋਂ ਇਲਾਜ ਕਰਵਾ ਰਹੇ ਮਰੀਜ਼ਾਂ ਤੋਂ ਫੀਡਬੈਕ ਲਿਆ ਗਿਆ ਅਤੇ ਉਹਨਾਂ ਨੂੰ ਪੀਐਚਸੀ ਤੋਂ ਮਿਲ ਰਹੀਆਂ ਦਵਾਈਆਂ ਬਾਰੇ ਜਾਣਕਾਰੀ ਲਈ ਗਈ। ਇਸ ਦੌਰਾਨ ਟੀਮ ਵੱਲੋਂ ਪੀਐਚਸੀ ਦੀਆਂ ਸਿਹਤ ਸਹੂਲਤਾਵਾਂ ’ਤੇ ਤਸੱਲੀ ਪ੍ਰਗਟਾਈ।
ਇਸ ਦੌਰਾਨ ਚੇਅਰਮੈਨ ਕਮਿਕਰ ਸਿੰਘ ਡਾਢੀ, ਗੁਰਪ੍ਰੀਤ ਸਿੰਘ ਅਰੋੜਾ, ਗਗਨਦੀਪ ਸਿੰਘ ਭਾਰਜ, ਰਜਿੰਦਰ ਸੈਣੀ, ਤੇਜਵੀਰ ਸਿੰਘ ਜਗੀਰਦਾਰ, ਗੁਰਨਾਮ ਸਿੰਘ, ਤਲਵਿੰਦਰ ਸਿੰਘ ਬਿੱਟੂ ਅਤੇ ਗੁਰਮੀਤ ਸਿੰਘ ਟੀਨਾ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਮੌਜੂਦ ਸਨ।