- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਕੀਤਾ ਗੁੱਜਰ ਵੈਲਫੇਅਰ ਬੋਰਡ ਦੇ ਵੱਖ-ਵੱਖ ਅਹੁਦੇਦਾਰਾਂ ਅਤੇ ਹੋਰ ਗੁੱਜਰ ਆਗੂਆਂ ਦਾ ਸਨਮਾਨ

ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਬੀਤੇ ਸਮੇਂ ਦੌਰਾਨ ਬਲਾਕ ਨੂਰਪੁਰਬੇਦੀ ਦੇ ਵੱਖ-ਵੱਖ ਪਿੰਡਾਂ ਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਗੂਆਂ ਨੂੰ ਪੰਜਾਬ ਸਰਕਾਰ ਦੇ ਗੁੱਜਰ ਵੈਲਫੇਅਰ ਬੋਰਡ ਦੇ ਵੱਖ-ਵੱਖ ਅਹੁਦਿਆਂ 'ਤੇ ਤੈਨਾਤ ਕੀਤਾ ਗਿਆ ਸੀ। ਇਨ੍ਹਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਉਤਸ਼ਾਹਿਤ ਕਰਨ ਲਈ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਟੀਮ ਵੱਲੋਂ ਨੂਰਪੁਰਬੇਦੀ ਵਿਖੇ ਵਿਸ਼ਾਲ ਸਨਮਾਨ ਸਮਾਗਮ ਕਰਵਾਇਆ।
ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਚੌਧਰੀ ਨਰਿੰਦਰ ਝਾਂਡੀਆਂ (ਮੈਂਬਰ, ਗੁੱਜਰ ਵੈਲਫੇਅਰ ਬੋਰਡ ਪੰਜਾਬ), ਚੌਧਰੀ ਲੇਖ ਰਾਜ ਸਰਪੰਚ (ਮੈਂਬਰ, ਗੁੱਜਰ ਵੈਲਫੇਅਰ ਬੋਰਡ ਪੰਜਾਬ), ਸਰਪੰਚ ਬਲਦੇਵ ਰਾਜ (ਜ਼ਿਲ੍ਹਾ ਚੇਅਰਮੈਨ, ਗੁੱਜਰ ਵੈਲਫੇਅਰ ਬੋਰਡ), ਅੱਛਰ ਸਿੰਘ ਪੰਮੂ ਹਰੀਪੁਰ (ਵਾਈਸ ਚੇਅਰਮੈਨ, ਗੁੱਜਰ ਵੈਲਫੇਅਰ ਬੋਰਡ) ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਨਾਲ ਹੀ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਹੋਰ ਆਗੂਆਂ ਵਿੱਚ ਸੁਨੀਤਾ ਦੇਵੀ (ਚੇਅਰਮੈਨ, ਬਲਾਕ ਸੰਮਤੀ ਨੂਰਪੁਰਬੇਦੀ), ਵਤਨ ਭਾਟੀਆ (ਬਲਾਕ ਪ੍ਰਧਾਨ), ਸੰਮਤੀ ਮੈਂਬਰ ਹਰਵਿੰਦਰ ਬਿੰਦੀ, ਸ਼ਿਵ ਕਰਨ ਸਿੰਘ ਚੇਚੀ ਅਤੇ ਭਜਨ ਲਾਲ ਸੋਢੀ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਨਵ-ਨਿਯੁਕਤ ਗੁੱਜਰ ਵੈਲਫੇਅਰ ਬੋਰਡ ਦੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਭੇਟ ਕਰਦਿਆਂ ਕਿਹਾ ਕਿ ਭਾਵੇਂ ਪਹਿਲਾਂ ਵੀ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਰਹੀਆਂ ਹਨ, ਪਰ ਕਿਸੇ ਵੀ ਪਾਰਟੀ ਨੇ ਗੁੱਜਰ ਸਮਾਜ ਨੂੰ ਉਹਨਾਂ ਦਾ ਬਣਦਾ ਮਾਣ-ਸਤਿਕਾਰ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਗੁੱਜਰ ਭਾਈਚਾਰੇ ਨੂੰ ਨਾ ਕੇਵਲ ਪੰਚਾਇਤਾਂ ਅਤੇ ਬਲਾਕ ਸੰਮਤੀਆਂ ਵਿੱਚ ਮਾਣ-ਸਨਮਾਨ ਮਿਲਿਆ ਹੈ, ਸਗੋਂ ਪੰਜਾਬ ਗੁੱਜਰ ਵੈਲਫੇਅਰ ਬੋਰਡ ਅਤੇ ਪਾਰਟੀ ਦੇ ਵੱਖ-ਵੱਖ ਅਹੁਦਿਆਂ 'ਤੇ ਵੀ ਨੁਮਾਇੰਦਗੀ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ਼ ਗੁੱਜਰ ਭਾਈਚਾਰੇ ਹੀ ਨਹੀਂ, ਸਗੋਂ ਹੋਰਨਾਂ ਬਰਾਦਰੀਆਂ ਦੇ ਵੀ ਬੋਰਡਾਂ ਦਾ ਗਠਨ ਕੀਤਾ ਹੈ ਤੇ ਉਨ੍ਹਾਂ ਵਿੱਚ ਵੀ ਸੰਬੰਧਿਤ ਭਾਈਚਾਰਿਆਂ ਦੇ ਲੋਕਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਹਲਕੇ ਵਿੱਚ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮਕਸਦ ਕੇਵਲ ਐਮ.ਐਲ.ਏ. ਬਣਨਾ ਨਹੀਂ ਸੀ, ਸਗੋਂ ਲੋਕਾਂ ਦੀ ਸੇਵਾ ਕਰਨਾ ਅਤੇ ਆਪਣੀ ਜ਼ਿੰਮੇਵਾਰੀ ਨਿਭਾਉਣਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਨੁਮਾਇੰਦਗੀ ਦਿੱਤੀ ਹੈ, ਉਨ੍ਹਾਂ ਦੀ ਸੇਵਾ ਕਰਨਾ ਹੀ ਉਨ੍ਹਾਂ ਦਾ ਪਹਿਲਾ ਧਰਮ ਹੈ।
ਵਿਧਾਇਕ ਚੱਢਾ ਨੇ ਕਿਹਾ ਕਿ ਅੱਜ ਦੇ ਇਸ ਸਨਮਾਨ ਸਮਾਰੋਹ ਵਿੱਚ ਜਿੱਥੇ ਵੱਡੀ ਗਿਣਤੀ ਵਿੱਚ ਗੁੱਜਰ ਭਾਈਚਾਰੇ ਦੇ ਲੋਕ ਇਕੱਤਰ ਹੋਏ ਹਨ, ਉੱਥੇ ਹੀ ਹੋਰਨਾਂ ਪਿੰਡਾਂ ਤੋਂ ਵੀ ਲੋਕ ਇੱਥੇ ਪਹੁੰਚੇ ਹਨ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਲਗਭਗ ਤੈਅ ਹੈ, ਕਿਉਂਕਿ ਪਾਰਟੀ ਦੀਆਂ ਨੀਤੀਆਂ ਅਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਅਤੇ ਪੰਚਾਇਤਾਂ ਪਾਰਟੀ ਨਾਲ ਜੁੜ ਰਹੀਆਂ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਅਤੇ ਸੀਨੀਅਰ ਵਾਈਸ ਚੇਅਰਮੈਨ ਸ਼ਿਵ ਕਰਨ ਸਿੰਘ ਚੇਚੀ ਨੇ ਕਿਹਾ ਕਿ ਗੁੱਜਰ ਭਾਈਚਾਰੇ ਦਾ ਇਤਿਹਾਸ ਮੁੱਢ ਤੋਂ ਹੀ ਮਾਣਮੱਤਾ ਰਿਹਾ ਹੈ, ਪਰ ਬੀਤੀਆਂ ਸਰਕਾਰਾਂ ਨੇ ਉਨ੍ਹਾਂ ਦੀ ਮਿਹਨਤ ਦਾ ਸਹੀ ਮੁੱਲ ਨਹੀਂ ਪਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੀ ਗੁੱਜਰ ਭਾਈਚਾਰੇ ਦੇ ਲੋਕਾਂ ਦੇ ਹੁਨਰ ਦੀ ਕਦਰ ਕਰਦਿਆਂ ਇਸ ਵਿਸ਼ੇਸ਼ ਬੋਰਡ ਦਾ ਗਠਨ ਕੀਤਾ ਹੈ, ਜਿਸ ਲਈ ਉਹ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ।
ਉਨ੍ਹਾਂ ਨੇ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਹਲਕੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦੀ ਬਦੌਲਤ ਹੀ ਅੱਜ ਇੰਨੀ ਵੱਡੀ ਗਿਣਤੀ ਵਿੱਚ ਲੋਕ ਇਕੱਤਰ ਹੋਏ ਹਨ, ਜੋ ਇਸ ਗੱਲ ਦਾ ਪੁਖਤਾ ਪ੍ਰਮਾਣ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ ਵਿਧਾਇਕ ਦਿਨੇਸ਼ ਚੱਢਾ ਦੀ ਜਿੱਤ ਪੱਕੀ ਹੈ।
ਇਸ ਮੌਕੇ ਅਖਿਲ ਭਾਰਤੀ ਗੁੱਜਰ ਮਹਾਸਭਾ ਦੇ ਪੰਜਾਬ ਪ੍ਰਧਾਨ ਕਮਲ ਚੌਹਾਨ, ਡਾਇਰੈਕਟਰ ਸੋਹਣ ਲਾਲ ਚੇਚੀ, ਜੀਵਨ ਕੁਮਾਰ ਸੰਜੂ, ਸੰਮਤੀ ਮੈਂਬਰ ਤਿਲਕ ਰਾਜ ਪੰਮਾ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਚੌਧਰੀ ਹੁਸਨ ਲਾਲ ਚੌਹਾਨ, ਚੌਧਰੀ ਸੁਰਿੰਦਰ ਪਾਲ ਘਾਹੀ ਮਾਜਰਾ, ਸੁਭਾਸ਼ ਚੌਧਰੀ ਰਾਮਪੁਰ, ਡਾ. ਵਿਜੇ ਚੌਧਰੀ, ਮਹਿੰਦਰ ਪਾਲ ਕੋਹਲੀ, ਡਾ. ਭਜਨ ਲਾਲ ਟਿੱਬਾ ਟੱਪਰੀਆਂ, ਨਰਿੰਦਰ ਰੂੜੇ ਮਾਜਰਾ, ਚਮਨ ਭਾਟੀਆ, ਨੰਬਰਦਾਰ ਭਜਨ ਲਾਲ, ਨੰਬਰਦਾਰ ਮਹਿੰਦਰ ਚੌਧਰੀ ਰਾਮਪੁਰ ਕਲਾ, ਐਡਵੋਕੇਟ ਦੌਲਤ ਸਿੰਘ ਚਬਰੇਵਾਲ, ਸਰਪੰਚ ਰਵਿੰਦਰ ਸਿੰਘਪੁਰ ਅਤੇ ਵੱਡੀ ਗਿਣਤੀ ਵਿੱਚ ਗੁੱਜਰ ਸਮਾਜ ਦੇ ਲੋਕ, ਪਤਵੰਤੇ ਸੱਜਣ ਅਤੇ ਪਾਰਟੀ ਵਲੰਟੀਅਰ ਹਾਜ਼ਰ ਸਨ।
ਕੈਪਸ਼ਨ: ਨਵ ਨਿਯੁਕਤ ਗੁੱਜਰ ਆਗੂਆਂ ਦਾ ਸਨਮਾਨ ਕਰਦੇ ਹੋਏ ਹਲਕਾ ਵਿਧਾਇਕ ਦਿਨੇਸ਼ ਚੱਢਾ ਅਤੇ ਵੱਡੀ ਗਿਣਤੀ ’ਚ ਹਾਜ਼ਰ ਵੱਖ-ਵੱਖ ਪਿੰਡਾਂ ਦੇ ਲੋਕ।