- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਜ਼ਦੂਰ ਵਰਗ ਨੂੰ ਆਪਣੇ ਹੱਕਾਂ ਦੀ ਲੜਾਈ ਲਈ ਚੇਤਨ ਹੋਣਾ ਚਾਹੀਦਾ ਹੈ:ਦੁੱਮਣਾ

-ਮਜ਼ਦੂਰ-ਕਿਸਾਨ ਏਕਤਾ ਦੀ ਸਾਂਝ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ: ਲੇਬਰ ਚੌਂਕ ਮੋਰਿੰਡਾ ਵਿਖੇ ਰਣਪ੍ਰਤਾਪ ਸਿੰਘ ਰੰਗੀਲਪੁਰ ਦੀ ਪ੍ਰਧਾਨਗੀ ਹੇਠ ਮਜ਼ਦੂਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਮਜ਼ਦੂਰ ਵਰਗ ਦੇ ਵੱਖ-ਵੱਖ ਮਸਲੇ ਵਿਚਾਰੇ••। ਮੀਟਿੰਗ ਦੌਰਾਨ ਮਜ਼ਦੂਰਾਂ ਨੇ ਰੁਜ਼ਗਾਰ ਦੀ ਅਨਿਸ਼ਚਿਤਤਾ, ਘੱਟ ਮਜ਼ਦੂਰੀ, ਸਮਾਜਿਕ ਸੁਰੱਖਿਆ ਦੀ ਕਮੀ, ਸਰਕਾਰੀ ਯੋਜਨਾਵਾਂ ਦਾ ਸਮੇਂ ਸਿਰ ਲਾਭ ਨਾ ਮਿਲਣਾ ਅਤੇ ਮਿਹਨਤਕਸ਼ ਵਰਗ ਨੂੰ ਦਰਪੇਸ਼ ਹੋਰ ਮੁਸ਼ਕਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਮਨਰੇਗਾ ਕਾਨੂੰਨ ਨੂੰ ਰੱਦ ਕਰਕੇ ਜੀ ਰਾਮ ਜੀ ਕਾਨੂੰਨ ਬਣਾਏ ਜਾਣ ਦੀ ਵੀ ਨਿਖੇਧੀ ਕੀਤੀ।
ਇਸ ਮੌਕੇ ਇਕੱਤਰ ਹੋਏ ਮਜ਼ਦੂਰਾਂ ਨੇ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿਚ ਮਜ਼ਦੂਰ ਵਰਗ ਨਾਲ ਸਬੰਧਿਤ ਭਾਰਤ ਦੀ ਅੱਧੀ ਅਬਾਦੀ ਸੰਸਾਰੀਕਰਨ ਤੇ ਵਪਾਰੀਕਰਨ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਰਕੇ ਮਾੜਾ ਜੀਵਨ ਨਿਰਬਾਹ ਕਰਨ ਲਈ ਮਜ਼ਬੂਰ ਹੈ। ਇਸ ਮੌਕੇ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੁੱਮਣਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਜ਼ਦੂਰਾਂ ਦੇ ਖਿਲਾਫ ਪਾਸ ਕੀਤੇ ਗਏ ਚਾਰ ਲੇਬਰ ਕੋਡਾਂ ਦੇ ਖਿਲਾਫ ਮਜ਼ਦੂਰਾਂ ਨੂੰ ਇੱਕ ਵੱਡੀ ਲੜਾਈ ਲੜਨ ਦੀ ਲੋੜ ਹੈ ਤਾਂ ਜੋ ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾ ਕੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੀ।
ਇਸ ਮੌਕੇ ਭਾਰਤ ਨਿਰਮਾਣ ਮਿਸਤਰੀ ਮਜਦੂਰ ਯੂਨੀਅਨ (ਸੀਟੂ) ਖਰੜ ਦੇ ਸਕੱਤਰ ਹਰਨਾਮ ਸਿੰਘ ਡੱਲਾ ਤੇ ਸੁਰਿੰਦਰ ਸਿੰਘ ਬਡਾਲਾ ਨੇ ਕਿਹਾ ਕਿ ਮਜ਼ਦੂਰ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਕਰਨਾ ਕਿਰਤੀ ਲੋਕਾਂ ਕਿਸਾਨਾਂ ਤੇ ਹੋਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ੍ਹ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ, ਮਜਦੂਰਾਂ ਵਿਚ ਚੇਤਨਾ ਵਧਾਉਣ ਅਤੇ ਇਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਇਸ ਮੀਟਿੰਗ ਦੌਰਾਨ ਇਹ ਵੀ ਭਰੋਸਾ ਦਿਵਾਇਆ ਗਿਆ ਕਿ ਮਜ਼ਦੂਰਾਂ ਦੇ ਜਾਇਜ਼ ਮਸਲਿਆਂ ਨੂੰ ਸਬੰਧਿਤ ਵਿਭਾਗਾਂ ਅਤੇ ਸਰਕਾਰ ਤੱਕ ਪਹੁੰਚਾਇਆ ਜਾਵੇਗਾ ਅਤੇ ਉਨ੍ਹਾਂ ਦੇ ਹੱਕਾਂ ਲਈ ਹਰ ਪੱਧਰ ’ਤੇ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਅਵਤਾਰ ਸਿੰਘ ਕਲ੍ਹੇੜੀ, ਨਿਰਮਲ ਸਿੰਘ, ਕਰਮ ਸਿੰਘ, ਕੁਲਵੀਰ ਸਿੰਘ, ਬਲਿਹਾਰ ਸਿੰਘ, ਮੇਘਾ ਸਿੰਘ, ਵਰਿੰਦਰ ਸਿੰਘ, ਤਰਲੋਚਨ ਸਿੰਘ, ਅਜਮੇਰ ਸਿੰਘ ਆਦਿ ਵੀ ਹਾਜ਼ਰ ਸਨ।