ਦੋ ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਦੋ ਨਸ਼ਾ ਤਸਕਰ ਗ੍ਰਿਫ਼ਤਾਰ
Publish Date: Sun, 11 Jan 2026 06:38 PM (IST)
Updated Date: Mon, 12 Jan 2026 04:13 AM (IST)

ਮੋਟਰਸਾਈਕਲ ਸਮੇਤ ਨਸ਼ੀਲਾ ਪਾਊਡਰ, ਡਰੱਗ ਮਨੀ ’ਤੇ ਇਲੈਕਟ੍ਰਾਨਿਕ ਕੰਡਾ ਬਰਾਮਦ ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਥਾਣਾ ਕੀਰਤਪੁਰ ਸਾਹਿਬ ਦੇ ਮੁੱਖ ਅਫਸਰ ਇੰਸਪੈਕਟਰ ਜਤਿਨ ਕਪੂਰ ਲੇ ਜਾਣਕਾਰੀ ਦਿੰਦਿਆ ਦਸਿਆ ਕਿ ਚੌਕੀ ਭਰਤਗੜ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਆਪਣੀ ਪੁਲਿਸ ਟੀਮ ਨਾਲ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਹੰਸਾਲੀ ਵਾਲੇ ਡੇਰਾ ਤੋਂ ਅੱਗੇ ਕੱਚੇ ਰਸਤੇ ਦੇ ਨੇੜੇ ਮੌਜੂਦ ਸਨ। ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਅੱਗੇ ਪਹੁੰਚੀ ਤਾਂ ਉਹਨਾਂ ਨੂੰ ਮੋਟਰਸਾਈਕਲ ’ਤੇ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ ਜੋ ਸ਼ੱਕੀ ਦਿਖਾਈ ਦੇ ਰਹੇ ਸਨ। ਇਸ ਦੌਰਾਨ ਇੱਕ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਮੋਟਰਸਾਈਕਲ ਚਾਲਕ ਨੇ ਆਪਣਾ ਨਾਮ ਸੰਦੀਪ ਸਿੰਘ ਪੁੱਤਰ ਸੀਤਾ ਰਾਮ ਵਾਸੀ ਪਿੰਡ ਰਿਤੌੜ, ਥਾਣਾ ਨਾਲਾਗੜ, ਜ਼ਿਲ੍ਹਾ ਸੋਲਨ (ਹਿਮਾਚਲ ਪ੍ਰਦੇਸ਼) ਦੱਸਿਆ, ਜਦਕਿ ਪਿੱਛੇ ਬੈਠੇ ਨੌਜਵਾਨ ਨੇ ਆਪਣਾ ਨਾਮ ਅਵਤਾਰ ਸਿੰਘ ਉਰਫ਼ ਰਿੰਕੂ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਆਲੋਵਾਲ, ਥਾਣਾ ਕੀਰਤਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਦੱਸਿਆ। ਚੈਕਿੰਗ ਦੌਰਾਨ ਦੋਵਾਂ ਦੋਸ਼ੀਆਂ ਪਾਸੋਂ 07 ਗ੍ਰਾਮ ਨਸ਼ੀਲਾ ਪਾਊਡਰ, 8050 ਰੁਪਏ ਡਰੱਗ ਮਨੀ, ਇੱਕ ਇਲੈਕਟ੍ਰਾਨਿਕ ਕੰਡਾ ਅਤੇ ਮੋਟਰਸਾਈਕਲ ਨੰਬਰ ਐਚ ਪੀ-12ਆਰ-0822 (ਸਪਲੈਂਡਰ) ਬਰਾਮਦ ਕੀਤੀ ਗਈ। ਇਸ ਸਬੰਧ ਵਿਚ ਥਾਣਾ ਕੀਰਤਪੁਰ ਸਾਹਿਬ ਵਿਖੇ ਮੁਕੱਦਮਾ ਨੰਬਰ 6 ਅਧੀਨ ਧਾਰਾਵਾਂ 22/29-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕੀਤਾ ਗਿਆ ਹੈ। ਅੱਜ ਦੋਵਾਂ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਸ੍ਰੀ ਅਨੰਦਪੁਰ ਸਾਹਿਬ ਵਿਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਰਿਮਾਂਡ ਦੌਰਾਨ ਕਥਿਤ ਦੋਸ਼ੀਆਂ ਤੋਂ ਪੁੱਛਗਿੱਛ ਕਰਕੇ ਅਗਲੀ ਤਫਤੀਸ਼ ਜਾਰੀ ਹੈ। ਥਾਣਾ ਮੁੱਖੀ ਜਤਨ ਕਪੂਰ ਨੇ ਕਿਹਾ ਕੀ ਨਸ਼ਾ ਵੇਚਣ ਵਾਲੇ ਅਤੇ ਮਾੜੇ ਅਨਸਰਾਂ ਲਈ ਇਲਾਕੇ ਵਿਚ ਕੋਈ ਜਗ੍ਹਾ ਨਹੀਂ ਉਹਨਾਂ ਸ਼ਹਿਰ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਵੀ ਬੇਨਤੀ ਕੀਤੀ ਹੈ ਕਿ ਜੇਕਰ ਕੋਈ ਵਿਅਕਤੀ ਨਸ਼ਾ ਕਰਦਾ ਹੈ ਜਾਂ ਨਸ਼ਾ ਵੇਚਦਾ ਹੈ ਜਾਂ ਕੋਈ ਹੋਰ ਅਪਰਾਧੀ ਕਿਸਮ ਦਾ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਹਨਾਂ ਕਿਹਾ ਕਿ ਇਲਾਕੇ ਨੂੰ ਅਪਰਾਧ ਮੁਕਤ ਬਣਾਉਣ ਲਈ ਸਥਾਨਕ ਨਿਵਾਸੀਆਂ ਦੇ ਸਹਿਯੋਗ ਦੀ ਬਹੁਤ ਜਰੂਰਤ ਹੁੰਦੀ ਹੈ।