ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜੈਵਿਕ ਖਪਣਯੋਗ ਬਰਤਨਾਂ ਦੀ ਲੰਗਰ ਕਮੇਟੀਆਂ ਨੂੰ ਕੀਤੀ ਵੰਡ
ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲਾ ਮਹੱਲਾ ਤਿਉਹਾਰ ਨੰਦ ਇਸ ਸਾਲ “ਗਰੀਨ ਹੋਲਾ ਮਹੱਲਾ” ਵਿਸ਼ੇਸ਼ ਮਿਸ਼ਨ ਸ਼ੁਰੂ ਕੀਤਾ ਗਿਆ ਹੈ। ਇਹ ਤਿਉਹਾਰ 27 ਫਰਵਰੀ ਤੋਂ 1 ਮਾਰਚ ਤੱਕ ਕੀਰਤਪੁਰ ਸਾਹਿਬ ਅਤੇ 2 ਮਾਰਚ ਤੋਂ 4 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਦੀ ਅਗਵਾਈ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ ਨਿਰਦੇਸ਼ਾ ਹੇਠ ਪ੍ਰਦੂਸ਼ਣ ਨੂੰ ਘਟਾਉਣ ਅਤੇ ਸਿੰਗਲ-ਯੂਜ਼ ਪਲਾਸਟਿਕ ਤੋਂ ਬਚਾਅ ਲਈ ਵਿਆਪਕ ਜਾਗਰੂਕਤਾ ਅਤੇ ਕਾਰਜਕਾਰੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮਿਸ਼ਨ ਤਹਿਤ ਅੱਜ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕ
Publish Date: Sat, 28 Feb 2026 03:01 PM (IST)
Updated Date: Sat, 28 Feb 2026 03:27 PM (IST)

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲਾ ਮਹੱਲਾ ਤਿਉਹਾਰ ਨੰਦ ਇਸ ਸਾਲ “ਗਰੀਨ ਹੋਲਾ ਮਹੱਲਾ” ਵਿਸ਼ੇਸ਼ ਮਿਸ਼ਨ ਸ਼ੁਰੂ ਕੀਤਾ ਗਿਆ ਹੈ। ਇਹ ਤਿਉਹਾਰ 27 ਫਰਵਰੀ ਤੋਂ 1 ਮਾਰਚ ਤੱਕ ਕੀਰਤਪੁਰ ਸਾਹਿਬ ਅਤੇ 2 ਮਾਰਚ ਤੋਂ 4 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਦੀ ਅਗਵਾਈ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ ਨਿਰਦੇਸ਼ਾ ਹੇਠ ਪ੍ਰਦੂਸ਼ਣ ਨੂੰ ਘਟਾਉਣ ਅਤੇ ਸਿੰਗਲ-ਯੂਜ਼ ਪਲਾਸਟਿਕ ਤੋਂ ਬਚਾਅ ਲਈ ਵਿਆਪਕ ਜਾਗਰੂਕਤਾ ਅਤੇ ਕਾਰਜਕਾਰੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮਿਸ਼ਨ ਤਹਿਤ ਅੱਜ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨੇੜੇ ਸਥਿਤ ਸੂਚਨਾ ਕੇਂਦਰ ਦੇ ਆਸ-ਪਾਸ ਲੰਗਰ ਕਮੇਟੀਆਂ ਨੂੰ ਜੈਵਿਕ ਖਪਣਯੋਗ ਬਰਤਨ ਵੰਡੇ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਲੰਗਰਾਂ ਤੋਂ ਨਿਕਲਣ ਵਾਲੇ ਵੇਸਟ ਮਟੀਰੀਅਲ ਦੀ ਵਿਵਸਥਿਤ ਇਕੱਠੀਕਰਨ ਅਤੇ ਅਲੱਗ-ਅਲੱਗ ਛਾਂਟ ਲਈ ਕੱਪੜੇ ਅਤੇ ਜੈਵਿਕ ਖਪਣਯੋਗ ਪਦਾਰਥਾਂ ਨਾਲ ਬਣੇ ਥੈਲੇ ਵੀ ਲੰਗਰ ਕਮੇਟੀਆਂ ਨੂੰ ਮੁਫ਼ਤ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਨਾਲ ਕੂੜੇ ਦੀ ਸਹੀ ਸੰਭਾਲ ਯਕੀਨੀ ਬਣੇਗੀ ਅਤੇ ਰੀਸਾਈਕਲਿੰਗ ਪ੍ਰਕਿਰਿਆ ਨੂੰ ਮਦਦ ਮਿਲੇਗੀ।
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸ਼ਰਧਾਲੂਆਂ ਅਤੇ ਸੇਵਾਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਹੋਲੇ ਮਹੱਲੇ ਦੌਰਾਨ ਪਲਾਸਟਿਕ ਦੀ ਵਰਤੋਂ ਤੋਂ ਪਰਹੇਜ਼ ਕੀਤਾ ਜਾਵੇ, ਨਿਰਧਾਰਤ ਕੂੜਾਦਾਨਾਂ ਦੀ ਵਰਤੋਂ ਕੀਤੀ ਜਾਵੇ ਅਤੇ ਸਫ਼ਾਈ ਕਾਇਮ ਰੱਖਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ। ਗਰੀਨ ਹੋਲਾ ਮਹੱਲਾ ਮਿਸ਼ਨ ਰਾਹੀਂ ਵਾਤਾਵਰਣ ਸੁਰੱਖਿਅਤ ਰੱਖਣ ਵੱਲ ਇਕ ਮਜ਼ਬੂਤ ਕਦਮ ਚੁੱਕਿਆ ਗਿਆ ਹੈ, ਜੋ ਭਵਿੱਖ ਵਿੱਚ ਵੀ ਐਸੇ ਵੱਡੇ ਤਿਉਹਾਰਾਂ ਨੂੰ ਪ੍ਰਦੂਸ਼ਣ-ਰਹਿਤ ਬਣਾਉਣ ਵਿੱਚ ਮੀਲ ਪੱਥਰ ਸਾਬਤ ਹੋਵੇਗਾ।