- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਨੇ ਕੀਤੀ ਗੇਟ ਰੈਲੀ

-ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੰਮੇ ਸਮੇਂ ਤੋਂ ਟਰਾਂਸਪੋਰਟ ਵਿਭਾਗ ਨੂੰ ਕਰ ਰਹੀ ਨਜ਼ਰਅੰਦਾਜ਼
ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਅੱਜ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋ ਪੰਜਾਬ ਭਰ ਦੇ 27 ਡਿਪੂਆਂ ਦੇ ਗੇਟਾਂ ’ਤੇ ਗੇਟ ਰੈਲੀਆਂ ਕੀਤੀਆਂ। ਨੰਗਲ ਡਿੱਪੂ ਦੇ ਗੇਟ ਤੇ ਬੋਲਦਿਆ ਜਰਨਲ ਸਕੱਤਰ ਦਿਆਲ ਮਾਹੀ ਨੇ ਦੱਸਿਆ ਕਿ ਸੱਤਾ ਵਿੱਚ ਆਉਣ ਸਮੇ ਸਰਕਾਰ ਨੇ ਵੱਡੇ ਵਾਅਦੇ ਕੀਤੇ ਸਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਾਂਗੇ ਠੇਕੇਦਾਰੀ ਸਿਸਟਮ ਬੰਦ ਕਰਕੇ ਪੂਰੀਆਂ ਤਨਖ਼ਾਹਾਂ ਦਿੱਤੀਆਂ ਜਾਣਗੀਆਂ ਪ੍ਰੰਤੂ 4 ਸਾਲ ਤੋਂ ਵੱਧ ਸਮਾਂ ਬੀਤਜਾਣ ਦੇ ਬਾਵਜੂਦ ਮੀਟਿੰਗਾਂ ਤੋ ਇਲਾਵਾ ਕੁਝ ਨਹੀਂ ਕੀਤਾ। ਹੁਣ ਤੱਕ ਸਰਕਾਰ ਨਾਲ ਲੱਗਭਗ 70 ਮੀਟਿੰਗਾਂ ਹੋ ਚੁੱਕੀਆਂ ਹਨ ਸਰਕਾਰ ਵੱਲੋ ਲਾਰੇ ’ਤੇ ਲਾਰਾ ਲਾ ਕੇ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੰਗਾਂ ਨੂੰ ਲਗਾਤਾਰ ਲਮਕਾਇਆ ਜਾਂ ਰਿਹਾ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਲਈ ਕਮੇਟੀਆਂ ਗਠਿਤ ਕਰਕੇ ਗੁੰਮਰਾਹ ਕੀਤਾ ਜਾਂ ਰਿਹਾ ਹੈ। ਸਰਕਾਰ ਬਣਦੇ ਸਾਰ ਹੀ ਸਬ ਕਮੇਟੀ ਸਰਕਾਰ ਵੱਲੋਂ ਬਣਾਈ ਗਈ ਸੀ ਕਮੇਟੀ ਬਣੀ ਨੂੰ ਅੱਜ 4 ਸਾਲ ਬੀਤ ਚੁੱਕੇ ਹਨ ਕਮੇਟੀ ਹੁਣ ਤੱਕ ਕੋਈ ਨਤੀਜੇ ਤੇ ਨਹੀਂ ਪਹੁੰਚੀ ਮੰਗਾਂ ਜਿਉਂ ਦੀ ਤਿਉਂ ਲਮਕ ਰਹੀਆਂ ਹਨ ਹੁਣ ਤੱਕ ਟਰਾਂਸਪੋਰਟ ਵਿਭਾਗ ਦਾ ਸਰਕਾਰ ਵੱਲੋਂ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ। ਠੇਕੇਦਾਰੀ ਸਿਸਟਮ ਤਹਿਤ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾਂ ਰਿਹਾ ਹੈ ਕਰੋੜਾਂ ਰੁਪਏ ਈਪੀਐੱਫ ਈਐੱਸਆਈ ਤਨਖ਼ਾਹਾਂ ਵਿੱਚੋਂ ਲੁੱਟ ਠੇਕੇਦਾਰ ਰਾਹੀਂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਸਮੇ ਤੇ ਤਕਰੀਬਨ 800 ਬੱਸ ਕੰਡਮ ਹੋ ਚੁੱਕੀਆਂ ਹਨ ਸਰਕਾਰ ਵੱਲੋਂ ਇੱਕ ਵੀ ਬੱਸ ਨਹੀਂ ਪਾਈ ਗਈ ਸਿਰਫ 696 ਬੱਸਾ ਪਾਉਣ ਦੀ ਗੱਲ ਕੀਤੀ ਜਾ ਰਹੀ ਹੈ। ਇੱਕ-ਇੱਕ ਕਰਕੇ ਸਾਰੇ ਰੂਟ ਪ੍ਰਾਈਵੇਟ ਕੰਪਨੀਆ ਨੂੰ ਦਿੱਤੇ ਜਾ ਰਹੇ ਹਨ ਅਤੇ ਟਾਇਮ ਟੇਬਲਾ ਵਿੱਚ ਵੱਡੇ ਘੋਟਾਲੇ ਕੀਤੇ ਜਾ ਰਹੇ ਹਨ ਪ੍ਰਾਈਵੇਟ ਮਾਲਕਾ ਦੀ ਮੰਨਮਾਨੀ ਕਾਰਨ ਵਿਭਾਗ ਦਾ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ ਕੱਚੇ ਕੱਚੇ ਮੁਲਾਜਮ ਪੱਕੇ ਕਰਨ ਲਈ ਸਰਕਾਰ ਨੂੰ ਕਿਸੇ ਕਿਸਮ ਦਾ ਵੀ ਵਿੱਤੀ ਬੋਝ ਨਹੀ ਝੱਲਣਾ ਪੈਦਾ ਪਰ ਫਿਰ ਵੀ ਸਰਕਾਰ ਨੇ ਟਰਾਸਪੋਰਟ ਵਿਭਾਗ ’ਚ ਇਕ ਵੀ ਮੁਲਾਜ਼ਮ ਪੱਕਾ ਨਹੀ ਕੀਤਾ ਗਿਆ।
ਡਿਪੂ ਚੇਅਰਮੈਨ ਸਤਨਾਮ ਸਿੰਘ ਤੇ ਹਰਜਾਪ ਸਿੰਘ ਨੇ ਬੋਲਦਿਆਂ ਕਿਹਾ ਕਿ ਡਿਪੂ ਵਿਚ ਤਕਰੀਬਨ 21ਬੱਸਾਂ ਇਸ ਸਰਕਾਰ ਦੇ ਕਾਰਜਕਾਲ ਵਿਚ ਕੰਡਮ ਹੋ ਚੁੱਕੀਆ ਹਨ ਅਤੇ ਇਕ ਵੀ ਬੱਸ ਸਰਕਾਰ ਵਲੋ ਨਵੀ ਨਹੀ ਪਾਈ ਗਈ ।ਕਰੀਬ 20 ਬੱਸਾਂ ਸਪੇਆਰ ਪਾਰਟ ਤੋਂ ਬਿਨਾਂ ਖੜੀਆਂ ਹਨ , ਅਤੇ ਵਿਭਾਗ ਦੀਆ ਬੱਸਾਂ ਨੂੰ ਖੜੀਆ ਕਰਕੇ ਦੂਸਰੇ ਪਾਸੇ ਸਰਕਾਰ ਕਿਲੋਮੀਟਰ ਬੱਸਾ ਪਾਕੇ ਪ੍ਰਾਈਵੇਟ ਘਰਾਣਿਆ ਨੂੰ ਵੱਡਾ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਟਾਇਮ ਟੇਬਲ ਦੇ ਵਿੱਚ ਕਾਰਪੋਰੇਟਰਾਂ ਸਰਕਾਰ ਵਿੱਚ ਸ਼ਾਮਲ ਹੋ ਕੇ ਵਿਭਾਗਾ ਦੇ ਟਾਇਮ ਕੇਬਲਾਂ ਵਿੱਚ ਵੱਡੀ ਫੇਰ ਬਦਲ ਕਰ ਰਹੇ ਹਨ । ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਪੈਸ਼ਲ ਕਾਂਡਰ ਪਾਲਸੀ ਕੰਟਰੈਕਟ ਮੁਲਾਜ਼ਮਾਂ ਤੇ ਧੱਕੇ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪੰਜਾਬ ਰੋਡਵੇਜ਼/ਪਨਬੱਸ /ਪੀ.ਆਰ.ਟੀ.ਸੀ ਦੇ ਮੇਨ ਪੀਸੀਐਸ ਅਧਿਕਾਰੀਆਂ ਦੀ ਥਾਂ ਤੇ ਸਭ ਤੋਂ ਜੂਨੀਅਰ ਅਧਿਕਾਰੀ ਨੂੰ ਮੇਨ ਸੀਟਾਂ ਤੇ ਲਗਾਇਆ ਜਾ ਰਿਹਾ ਹੈ ਜੋ ਕੋਈ ਵੀ ਫੈਸਲਾ ਲੈਣ ਤੋ ਅਸਮਰੱਥ ਹਨ ਜਿਸ ਕਾਰਨ ਮੁਲਾਜ਼ਮਾਂ ਅਤੇ ਵਿਭਾਗ ਦਾ ਨੁਕਸਾਨ ਹੋ ਰਿਹਾ ਹੈ ਆਊਟ ਸੋਰਸ ਦੀ ਭਰਤੀ ਰਿਸ਼ਵਤਖੋਰੀ ਰਾਹੀਂ ਕੀਤੀ ਜਾਂ ਰਹੀ ਹੈ ਜਿਸ ਵਿੱਚ ਪਨਬੱਸ ਦੇ ਉੱਚ ਅਧਿਕਾਰੀਆਂ ਦੇ ਮਿਲੇ ਹੋਣ ਦੇ ਸਬੂਤਾ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ ਹੋਰ ਕੁਰੱਪਸ਼ਨ ਕਰਨ ਲਈ ਉੱਚ ਅਧਿਕਾਰੀਆਂ ਅਤੇ ਸਰਕਾਰ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾ ਕੇ ਵਿਭਾਗਾਂ ਦਾ ਨਿੱਜੀਕਰਣ ਕਰਨ ਵਾਲੇ ਪਾਸੇ ਨੂੰ ਜਾ ਰਹੀ ਹੈ ਜਦ ਕਿ ਜਥੇਬੰਦੀ ਵੱਲੋ ਪਹਿਲਾ ਤੋ ਹੀ ਕਿਲੋਮੀਟਰ ਬੱਸਾ ਨਾਲ ਪੈਣ ਵਾਲੇ ਘਾਟੇ ਸਬੰਧੀ ਲਿਖਤੀ ਜਾਣੂ ਕਰਵਾਇਆ ਗਿਆ ਸੀ।
ਮੁੱਖ ਸਲਾਹਕਾਰ ਵਿਜੈ ਮਿਨਹਾਸ ਨੇ ਕਿਹਾ ਕਿ ਸਰਕਾਰ ਵਲੋ 24-6-2026 ਦੀ ਮੀਟਿੰਗ ਵਿੱਚ 10 ਦਿਨ ਦਾ ਸਮਾਂ ਮੰਗਿਆ ਗਿਆ ਸੀ ਕਿ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਖਰੜਾ ਤਿਆਰ ਕੀਤਾ ਜਾਵੇਗਾ ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕਰਨ ਲਈ ਸਮਾਂ ਸੀਮਾ 3 ਸਾਲ ਕੀਤੀ ਜਾਵੇਗੀ ਬਾਕੀ ਮੰਗਾਂ ਦਾ ਹੱਲ ਤਰੁੰਤ ਕੱਢਿਆ ਜਾਵੇਗਾ ਪ੍ਰੰਤੂ ਕੋਈ ਹੱਲ ਨਹੀਂ ਕੱਢਿਆ ਗਿਆ ਹੁਣ ਫੇਰ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਵਿਧਾਨ ਸਭਾ ਮੌਨਸੂਨ ਸੈਸ਼ਨ ਦੇ ਵਿੱਚ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਦੋ ਐਕਟ ਪਾਸ ਕੀਤੇ ਜਾਣ ਅਤੇ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਦੇ ਭਰੋਸੇ ਦਿੱਤੇ ਜਾ ਰਹੇ ਹਨ ਪ੍ਰੰਤੂ ਸਰਕਾਰ ਦੀ ਮਨਸ਼ਾ ਸਾਫ ਦਿਖਾਈ ਦਿੰਦੀ ਹੈ ਕਿ ਇਹ ਸਰਕਾਰ ਵੀ ਪਿਛਲੀਆਂ ਸਰਕਾਰ ਵਾਂਗੂ ਹੀ ਲੰਮਕਦਾ ਕਨੂੰਨ ਲੈ ਕੇ ਆਵੇਗੀ ਜ਼ੋ ਕਿ ਮੁਲਾਜ਼ਮਾਂ ਤੇ ਪੂਰੀ ਤਰ੍ਹਾਂ ਲਾਗੂ ਨਹੀਂ ਹੁੰਦਾ ਦਿਖਾਈ ਦੇ ਰਿਹਾ।
ਜੇਕਰ ਸਰਕਾਰ ਨੇ ਮੰਗਾ ਦਾ ਹੱਲ ਨਾ ਕੀਤਾ ਤਾ 3/4/5 ਅਗਸਤ 2026 ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਪੰਜਾਬ/ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ ਜੇਕਰ ਸਰਕਾਰ ਜਾਂ ਮੈਨਜਮੈਂਟ ਵਲੋਂ ਕੋਈ ਧੱਕੇਸ਼ਾਹੀ ਕੀਤੀ ਗਈ ਤਾਂ ਇਹ ਹੜਤਾਲ ਅਣਮਿੱਥੇ ਸਮੇਂ ਲਈ ਕੀਤੀ ਜਾਵੇਗੀ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਮਨੇਜਮੈਂਟ ਦੀ ਹੋਵੇਗੀ। ਇਸ ਦੌਰਾਨ ਹਾਜ਼ਰ ਸਾਥੀਆਂ ਵਿੱਚ ਯੋਗਰਾਜ ਸਿੰਘ ਗੁਰਵਿੰਦਰ ਸਿੰਘ ਪਰਮਜੀਤ ਸਿੰਘ ਪਬਲਾ ਗੁਰਿੰਦਰ ਪਾਲ ਸਿੰਘ ਰਜਿੰਦਰ ਸਿੰਘ ਰਵਿੰਦਰ ਚੌਧਰੀ ਜੱਸਾ ਆਲੂਵਾਲੀਆ ਹਰਮੀਕ ਸਿੰਘ ਸੰਜੇ ਕੁਮਾਰ ਧਿਆਨ ਚੰਦ ਹਰੀਸ਼ ਗੋਨੇਵਾਲੀਆ ਹਾਜ਼ਰ ਹੋਏ।