ਖੇਤਰੀ ਯੁਵਕ ਮੇਲੇ ਲਈ ਵਿੱਦਿਆਰਥੀਆਂ ਵਲੋਂ ਕੀਤੀ ਗਈ ਰਿਹਰਸਲ ਖੇਤਰੀ ਯੁਵਕ ਮੇਲੇ ਲਈ ਵਿੱਦਿਆਰਥੀਆਂ ਵਲੋਂ ਕੀਤੀ ਗਈ ਰਿਹਰਸਲ
Publish Date: Wed, 14 Oct 2026 05:02 PM (IST)
Updated Date: Wed, 14 Oct 2026 05:03 PM (IST)
ਪੰਜਾਬੀ ਜਾਗਰਣ ਟੀਮ, ਨੰਗਲ: ਸਰਕਾਰੀ ਸ਼ਿਵਾਲਿਕ ਕਾਲਜ ਨਵਾਂ ਨੰਗਲ ਵਿਖੇ ਪ੍ਰਿੰਸੀਪਲ ਨਵਦੀਪ ਸਿੰਘ ਦੀ ਯੋਗ ਅਗਵਾਈ ਅਧੀਨ ਕਾਲਜ ਕੈਂਪਸ ਵਿਖੇ ਖੇਤਰੀ ਯੁਵਕ ਮੇਲੇ ਦੀਆਂ ਤਿਆਰੀਆਂ ਤਹਿਤ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸੱਭਿਆਚਾਰਕ ਅਤੇ ਕਲਾਤਮਕ ਵੰਨਗੀਆਂ ਦੀ ਸਟੇਜ ਰਿਹਰਸਲ ਕੀਤੀ ਗਈ। ਇਸ ਦੌਰਾਨ ਗਿੱਧਾ, ਸੰਮੀ, ਲੁੱਡੀ, ਭੰਗੜਾ, ਮਿਮਿਕਰੀ, ਮਾਈਮ, ਸਕਿੱਟ, ਰਵਾਇਤੀ ਲੋਕ ਗੀਤ ਅਤੇ ਕੋਰੀਓਗ੍ਰਾਫੀ ਦੀ ਪੇਸ਼ਕਾਰੀ ਲਈ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਮੰਚ ਦਾ ਸੰਚਾਲਨ ਪ੍ਰੋਫੈਸਰ ਬਲਜਿੰਦਰ ਕੌਰ ਨੇ ਕੀਤਾ। ਰਿਹਰਸਲ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕਰਦਿਆਂ ਪੇਸ਼ਕਾਰੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਭਿਆਸ ਕੀਤਾ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਲੋੜੀਂਦੇ ਸੁਝਾਅ ਦਿੱਤੇ ਗਏ, ਤਾਂ ਜੋ ਉਹ ਯੁਵਕ ਮੇਲੇ ’ਚ ਬਿਹਤਰ ਪ੍ਰਦਰਸ਼ਨ ਕਰ ਸਕਣ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਨਵਦੀਪ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਦੀਆਂ ਕਲਾਤਮਕ ਅਤੇ ਸੱਭਿਆਚਾਰਕ ਰੁਚੀਆਂ ਨੂੰ ਨਿਖਾਰਨ ਦੇ ਨਾਲ-ਨਾਲ ਪੰਜਾਬੀ ਵਿਰਸੇ ਅਤੇ ਲੋਕ ਕਲਾਵਾਂ ਨੂੰ ਸੰਭਾਲਣ ਦਾ ਮਹੱਤਵਪੂਰਨ ਮੰਚ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ, ਮਿਹਨਤ ਅਤੇ ਆਤਮ-ਵਿਸ਼ਵਾਸ ਨਾਲ ਮੁਕਾਬਲਿਆਂ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਵੱਲੋਂ ਯੁਵਕ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਨਿਰੰਤਰ ਅਭਿਆਸ ਅਤੇ ਯੋਗ ਮਾਰਗਦਰਸ਼ਨ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕਾਲਜ ਦੇ ਸੀਨੀਅਰ ਪ੍ਰੋਫੈਸਰ ਦਰਸ਼ਨ ਕੌਰ ਪ੍ਰੋਫੈਸਰ ਗੁਰਮੀਤ ਕੌਰ ਡਾ. ਨਿਸ਼ਾਨ ਕੁਮਾਰ ਗੋਇਲ ਪ੍ਰੋਫੈਸਰ ਅਰਸ਼ਦ ਅਲੀ, ਯੂਥ ਕੋਆਰਡੀਨੇਟਰ ਪ੍ਰੋਫੈਸਰ ਜਗਪਾਲ ਸਿੰਘ ਪ੍ਰੋਫੈਸਰ ਬਲਜਿੰਦਰ ਕੌਰ, ਵੱਖ ਵੱਖਵੰਨਗੀਆਂ ਦੇ ਕਨਵੀਨਰ ਸਾਹਿਬ ਅਤੇ ਹੋਰ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਸ਼ਾਮਿਲ ਸਨ।