ਗੁਰਦੀਪ ਭੱਲੜੀ, ਨੰਗਲ : ਬੀਤੀ ਰਾਤ ਚੰਡੀਗੜ੍ਹ -ਨੰਗਲ ਧਰਮਸ਼ਾਲਾ ਨੈਸ਼ਨਲ ਹਾਈਵੇ 'ਤੇ ਸਥਾਨਕ ਐੱਮਪੀ ਦੀ ਕੋਠੀ ਨੇੜੇ ਹੋਏ ਇੱਕ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏਐੱਸਆਈ ਬਲਰਾਮ ਕੁਮਾਰ ਨੇ ਦੱਸਿਆ ਕਿ ਕਰਨ ਕੁਮਾਰ ਪੱੁਤਰ ਰਾਮ ਕੁਮਾਰ ਵਾਸੀ ਪਿੰਡ ਰਾਮਪੁਰ ਸਾਹਨੀ, ਤਹਿਸੀਲ ਨੰਗਲ ਦਾ ਰਹਿਣ ਵਾਲਾ ਨੌਜਵਾਨ ਕਰਨ ਕੁਮਾਰ (26) ਆਪਣੇ ਮੋਟਰ ਸਾਈਕਲ ਨੰਬਰ ਪੀਬੀ 12-10 ਡੀਕੇ 3986 'ਤੇ ਸਵਾਰ ਹੋ ਕੇ ਨੰਗਲ ਸਾਈਡ ਤੋਂ ਆਪਣੇ ਘਰ ਰਾਮਪੁਰ ਸਾਹਨੀ ਵਿਖੇ ਜਾ ਰਿਹਾ ਸੀ ਕਿ ਅਚਾਨਕ ਨੰਗਲ ਸਾਈਡ ਤੋਂ ਹੀ ਰੋਪੜ ਸਾਈਡ ਵੱਲ ਜਾ ਰਹੇ ਇੱਕ ਤੇਜ਼ ਰਫਤਾਰ ਟਿੱਪਰ ਪੀਬੀ 23 ਕੇ 8905 ਦੀ ਲਪੇਟ ਵਿੱਚ ਆ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟੱਪਰ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ,ਜਦੋਂ ਕਿ ਟਿੱਪਰ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਿ੍ਤਕ ਨੌਜਵਾਨ ਦੀ ਮਿ੍ਤਕ ਦੇਹ ਦਾ ਪੋਸਟਮਾਰਟਮ ਤੋਂ ਬਾਅਦ ਸਸਕਾਰ ਕਰ ਦਿੱਤਾ ਗਿਆ। ਮਿ੍ਤਕ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਨੰਗਲ ਦੇ ਡਾਕਘਰ ਵਿਖੇ ਸਰਵਿਸ਼ ਕਰ ਰਿਹਾ ਸੀ। ਨੌਜਵਾਨ ਦੀ ਮੌਤ ਨਾਲ ਪਿੰਡ 'ਚ ਸੋਗ ਦੀ ਲਹਿਰ ਹੈ।