ਰੋਡਵੇਜ਼ ਨੂੰ ਦੋ ਦਿਨਾਂ ’ਚ 12 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ, ਅੱਜ ਮੋਹਾਲੀ ’ਚ ਵਿਰੋਧ ਪ੍ਰਦਰਸ਼ਨ ਰੋਡਵੇਜ਼ ਨੂੰ ਦੋ ਦਿਨਾਂ ’ਚ 12 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ, ਅੱਜ ਮੋਹਾਲੀ ਵਿਚ ਵਿਰੋਧ ਪ੍ਰਦਰਸ਼ਨ
Publish Date: Thu, 22 Oct 2026 05:28 PM (IST)
Updated Date: Thu, 22 Oct 2026 05:30 PM (IST)
ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ: ਜ਼ਿਲ੍ਹੇ ਦੇ 70 ਰੂਟਾਂ ’ਤੇ ਕੱਚੇ ਕਾਮੇ ਰੋਡਵੇਜ਼ ਕਰਮਚਾਰੀਆਂ (ਡਰਾਈਵਰ, ਕੰਡਕਟਰ ਅਤੇ ਵਰਕਸ਼ਾਪ ਸਟਾਫ) ਦੀ ਚੱਲ ਰਹੀ ਹੜਤਾਲ ਕਾਰਨ 12 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਬੁੱਧਵਾਰ ਸ਼ਾਮ ਨੂੰ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਯੂਨੀਅਨ ਨੇ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਵੀਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਆਰਜ਼ੀ ਰੋਡਵੇਜ਼ ਕਰਮਚਾਰੀ ਮੋਹਾਲੀ ’ਚ ਧਰਨਾ ਦੇਣਗੇ ਅਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨਗੇ। ਸਰਕਾਰ ਦੀ ਜ਼ਿੱਦ ਕਾਰਨ ਯੂਨੀਅਨ ਹੜਤਾਲ ਕਰਨ ਲਈ ਮਜਬੂਰ ਜ਼ਿਲ੍ਹੇ ਤੋਂ ਵੱਖ-ਵੱਖ ਰੂਟਾਂ ’ਤੇ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਲਗਾਤਾਰ ਦੂਜੇ ਦਿਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਵੀਰਵਾਰ ਨੂੰ ਰੋਡਵੇਜ ਦੇ ਡਿੱਪੂ ਦੇ ਮੇਨ ਗੇਟ ‘ਤੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਆਗੂ ਭਗਤ ਸਿੰਘ ਤੇ ਡਿੱਪੂ ਪ੍ਰਧਾਨ ਕੁਲਵੰਤ ਸਿੰਘ, ਚੇਅਰਮੈਨ ਸੁਖਜੀਤ ਸਿੰਘ, ਸੈਕਟਰੀ ਗੁਰਪ੍ਰੀਤ ਸਿੰਘ ਤੇ ਖਜ਼ਾਨਚੀ ਗੁਰਬਾਜ਼ ਸਿੰਘ ਨੇ ਕਿਹਾਕਿ ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੱਦ ਕਾਰਨ ਯੂਨੀਅਨ ਹੜਤਾਲ ਕਰਨ ਲਈ ਮਜਬੂਰ ਹੈ। ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਲਈ ਸਰਕਾਰ ਜ਼ਿੰਮੇਵਾਰ ਉਨ੍ਹਾਂ ਕਿਹਾ ਕਿ ਕਰਮਚਾਰੀ ਆਪਣੇ ਜਾਇਜ਼ ਹੱਕਾਂ ਲਈ ਹੜਤਾਲ ’ਤੇ ਹਨ ਅਤੇ ਹੜਤਾਲ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਲਈ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਸਰਕਾਰ ਤੋਂ ਮੰਗ ਕਰ ਰਹੀ ਹੈ ਕਿ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਸਰਕਾਰ ਅਧੀਨ ਲਿਆਂਦਾ ਜਾਵੇ, ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਯੂਨੀਅਨ ਮੈਂਬਰਾਂ ਵਿਰੁੱਧ ਦਰਜ ਮਾਮਲੇ ਵਾਪਸ ਲਏ ਜਾਣ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਅਸੀਂ ਤਿੰਨ ਰੋਜਾ ਹੜਤਾਲ ਕਰਨ ਲਈ ਆਪ ਸਰਕਾਰ ਨੇ ਮਜਬੂਰ ਕੀਤਾ ਸੀ ਅਸੀ ਨਹੀ ਚਾਹੁੰਦੇ ਕਿ ਯਾਤਰੀ ਸਾਡੇ ਕਾਰਨ ਪਰੇਸ਼ਾਨ ਹੋਣ। ਉਨ੍ਹਾਂ ਕਿਹਾ ਕਿ ਸੱਤਾ ਦਾ ਅਨੰਦ ਲੈ ਕੇ ਰਹੇ ਆਗੂਆਂ ਨੇ ਵੱਡੇ ਵਾਅਦੇ ਕੀਤੇ ਸਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਾਂਗੇ, ਠੇਕੇਦਾਰੀ ਸ਼ਿਸ਼ਟਮ ਬੰਦ ਕਰਕੇ ਪੂਰੀਆਂ ਤਨਖਾਹਾਂ ਦਿੱਤੀਆ ਜਾਣਗੀਆਂ ਪ੍ਰੰਤੂ ਸਰਕਾਰ ਬਣਨ ਦੇ 4 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਮੀਟਿੰਗਾ ਤੋਂ ਇਲਾਵਾ ਕੁਝ ਨਹੀਂ ਕੀਤਾ ਹਾਂ ਏਨਾਂ ਜਰੂਰ ਹੋਇਆ ਕਿ ਹੁਣ ਤੱਕ ਸਰਕਾਰ ਨਾਲ 60-65 ਮੀਟਿੰਗ ਹੋ ਚੁੱਕੀਆਂ ਹਨ। ਸਰਕਾਰ ਵੱਲੋਂ ਲਾਰੇ ਤੇ ਲਾਰਾ ਲਾ ਕੇ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ,ਸਰਕਾਰ ਵਲੋ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਲਈ ਕਮੇਟੀਆ ਗਠਿਤ ਕੀਤੀਆਂ ਜਾਂਦੀਆਂ ਹਨ ਪ੍ਰੰਤੂ ਮੰਗਾਂ ਜਿਉਂ ਦੀ ਤਿਉਂ ਲਮਕ ਰਹੀਆਂ ਹਨ,ਹੁਣ ਤੱਕ ਟਰਾਂਸਪੋਰਟ ਵਿਭਾਗ ਦਾ ਸਰਕਾਰ ਵੱਲੋਂ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ। ਠੇਕੇਦਾਰੀ ਸਿਸਟਮ ਤਹਿਤ ਮੁਲਾਜਮਾਂ ਦਾ ਸ਼ੋਸ਼ਣ ਉਨ੍ਹਾਂ ਕਿਹਾ ਕਿ ਠੇਕੇਦਾਰੀ ਸਿਸਟਮ ਤਹਿਤ ਮੁਲਾਜਮਾਂ ਦਾ ਸ਼ੋਸਣ ਕੀਤਾ ਜਾ ਰਿਹਾ ਹੈ, ਕਰੋੜਾਂ ਰੁਪਏ ਦੀ ਲੁੱਟ ਠੇਕੇਦਾਰ ਰਾਹੀਂ ਕੀਤੀ ਗਈ ਹੈ ਸ਼ਿਕਾਇਤਾ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਜਦੋਂ ਕਿ ਮਾਨਯੋਗ ਹਾਈ ਕੋਰਟ ਵੱਲੋਂ ਬਰਾਬਰ ਕੰਮ, ਬਰਾਬਰ ਤਨਖਾਹ ਦੇ ਫੈਸਲੇ ਸਮੇਤ ਮਾਨਯੋਗ ਹਾਈ ਕੋਰਟ ਵੱਲੋਂ ਮਲਾਜ਼ਮਾਂ ਨੂੰ ਪੱਕਾ ਕਰਨ ਦੇ ਫੈਸਲੇ ਹੱਕ ’ਚ ਆਉਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਹੈ।