- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Ropar Fire Incident : ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਉਨ੍ਹਾਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੰਗਵਾਈਆਂ ਪਰ ਨੌ ਵਜੇ ਤਕ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਸਾਮਾਨ ਸਾਰਾ ਸੜ ਗਿਆ ਹੈ। ਉਨ੍ਹਾਂ ਦੱਸਿਆ ਕਿ ਲੱਗ ਰਿਹਾ ਹੈ ਕਿ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਹੈ ਹੋਰ ਤਾਂ ਕੋਈ ਕਿਹਾ ਨਹੀਂ ਜਾ ਸਕਦਾ।

ਲਖਬੀਰ ਸਿੰਘ, ਰੂਪਨਗਰ : ਰੂਪਨਗਰ ਸ਼ਹਿਰ ਦੇ ਮੇਨ ਬਾਜ਼ਾਰ 'ਚ ਸਿੰਗਲਾ ਹੈਂਡਲੂਮ ਵਰਡ ਸਟੋਰ ਦੇ ਗੁਦਾਮ ਨੂੰ ਤੜਕੇ ਅੱਗ ਲੱਗਣ ਨਾਲ ਕਰੋੜ ਰੁਪਏ ਤੋਂ ਵੱਧ ਦੇ ਨੁਕਸਾਨ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਸ੍ਰੀ ਖਾਟੂ ਸ਼ਾਮ ਮੰਦਰ ਨੇੜੇ ਇਕ ਤਰਪਾਲਾਂ, ਮੈਟ, ਪਰਦੇ ਤੇ ਹੋਰ ਸਾਮਾਨ ਦੇ ਬਣੇ ਗੁਦਾਮ 'ਚ ਤੜਕੇ 2 ਵਜੇ ਦੇ ਕਰੀਬ ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗੀ ਦੱਸੀ ਜਾ ਰਹੀ ਹੈ। ਦੁਕਾਨ ਮਾਲਕ ਪ੍ਰਵੀਨ ਨੇ ਦੱਸਿਆ ਕਿ ਕਿ ਮੈਨੂੰ ਫੋਨ ਆ ਆਇਆ ਕਿ ਤੁਹਾਡੇ ਗੁਦਾਮ 'ਚੋਂ ਧੂਆਂ ਨਿਕਲ ਰਿਹਾ ਹੈ। ਜਦੋਂ ਆ ਕੇ ਵੇਖਿਆ ਤਾਂ ਅੰਦਰ ਅੱਗ ਬਲ ਰਹੀ ਸੀ ਜਿਸ ਕਾਰਨ ਸਾਰਾ ਸਾਮਾਨ ਸੜ ਗਿਆ। ਉਨ੍ਹਾਂ ਦੱਸਿਆ ਕਿ ਦੀਵਾਲੀ ਕਰਕੇ ਸਾਮਾਨ ਨਵਾਂ ਮੰਗਵਾਇਆ ਸੀ।
ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਉਨ੍ਹਾਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੰਗਵਾਈਆਂ ਪਰ ਨੌ ਵਜੇ ਤਕ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਸਾਮਾਨ ਸਾਰਾ ਸੜ ਗਿਆ ਹੈ। ਉਨ੍ਹਾਂ ਦੱਸਿਆ ਕਿ ਲੱਗ ਰਿਹਾ ਹੈ ਕਿ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਹੈ ਹੋਰ ਤਾਂ ਕੋਈ ਕਿਹਾ ਨਹੀਂ ਜਾ ਸਕਦਾ। ਉਧਰ, ਵਪਾਰ ਮੰਡਲ ਦੇ ਪ੍ਰਧਾਨ ਪਰਵਿੰਦਰ ਪਾਲ ਸਿੰਘ ਬਿੰਟਾ ਨੇ ਕਿਹਾ ਕਿ ਦੁਕਾਨਦਾਰ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ ਕਿਉਂਕਿ ਤਿਉਹਾਰਾਂ ਦਾ ਸੀਜ਼ਨ ਹੋਣ ਕਰਕੇ ਸਾਮਾਨ ਮੰਗਾਇਆ ਹੋਇਆ ਸੀ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਦੁਕਾਨਦਾਰ ਦੇ ਨੁਕਸਾਨ ਦੀ ਭਰਪਾਈ ਹੋਵੇ।