8 ਕਿਲੋ ਗਾਂਜੇ ਸਮੇਤ 3 ਵਿਅਕਤੀ ਗ੍ਰਿਫ਼ਤਾਰ
08 ਕਿਲੋਗ੍ਰਾਮ ਗਾਂਜੇ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 03 ਵਿਅਕਤੀ ਕੀਤੇ ਗ੍ਰਿਫ਼ਤਾਰ
Publish Date: Thu, 18 Sep 2025 04:13 PM (IST)
Updated Date: Thu, 18 Sep 2025 04:14 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਐਨਡੀਪੀਐਸ ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿਚ ਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 8 ਕਿਲੋਗ੍ਰਾਮ ਤੋਂ ਵੱਧ ਗਾਂਜਾ ਬ੍ਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵੱਲੋ ਨੰਗਲ ਏਰੀਏ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਘਰ ਵਿੱਚੋਂ ਚੋਰੀ ਕੀਤਾ ਪਿੱਤਲ ਦਾ ਸਾਮਾਨ ਬ੍ਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਥਾਣਾ ਸਿਟੀ ਰੂਪਨਗਰ ਵੱਲੋਂ ਗੋਪਾਲ ਭਗਤ ਵਾਸੀ ਪਿੰਡ ਕਦਵਾ ਥਾਣਾ ਨਗੁੱਛਿਆ ਜ਼ਿਲ੍ਹਾ ਭਾਗਲਪੁਰ (ਬਿਹਾਰ) ਹਾਲ ਵਾਸੀ ਕਿਰਾਏਦਾਰ ਗ੍ਰੀਨ ਐਵੀਨਿਊ ਕਲੋਨੀ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 8 ਕਿਲੋਗ੍ਰਾਮ ਤੋਂ ਵੱਧ ਗਾਂਜਾ ਬ੍ਰਾਮਦ ਕੀਤਾ ਗਿਆ, ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਲਖਵੀਰ ਸਿੰਘ ਉਰਫ ਲੱਖੀ ਵਾਸੀ ਵਾਰਡ ਨੰਬਰ 6 ਸ੍ਰੀ ਚਮਕੌਰ ਸਾਹਿਬ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਥਾਣਾ ਨੰਗਲ ਵੱਲੋਂ ਨਸ਼ਾ ਕਰਨ ਦੇ ਆਦੀ ਅਰੁਣ ਕੁਮਾਰ ਵਾਸੀ ਪਿੰਡ ਭਨਾਮ ਨੂੰ ਗ੍ਰਿਫਤਾਰ ਕਰਕੇ ਅਤੇ ਉਨਾਂ ਖਿਲਾਫ ਐਨਡੀਪੀਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ। ਉਨਾਂ ਦੱਸਿਆ ਕਿ ਥਾਣਾ ਨੰਗਲ ਵਲੋ ਨੰਗਲ ਏਰੀਏ ਵਿਚ ਚੋਰੀ ਕਰਨ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ਲਮ ਵਾਸੀ ਝੁੰਗੀਆ ਨੇੜੇ ਚੀਫ ਰੈਸਟੋਰੈਟ ਨੰਗਲ ਨੂੰ ਲੋਕਾ ਦੀ ਮਦਦ ਨਾਲ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਪਾਸੋਂ ਚੋਰੀ ਕੀਤਾ ਪਿੱਤਲ ਦਾ ਸਾਮਾਨ ਵੀ ਬ੍ਰਾਮਦ ਕੀਤਾ ਗਿਆ। ਜਿਸ ਤੇ ਉਸ ਖਿਲਾਫ ਬੀਐਨਐਸ. ਦੀਆਂ ਧਾਰਾਵਾਂ ਅਧੀਨ ਮੁਕੱਦਮਾ ਨੰਬਰ 153/2025 ਦਰਜ਼ ਕੀਤਾ ਗਿਆ। ਜਿਸ ਦੀ ਅਗਲੇਰੀ ਤਫਤੀਸ਼ ਜਾਰੀ ਹੈ।