ਨੌਜਵਾਨ ਤੋਂ ਚੋਰੀ ਦਾ ਮੋਟਰਸਾਈਕਲ ਬਰਾਮਦ
ਨੌਜਵਾਨ ਤੋਂ ਚੋਰੀ ਦਾ ਮੋਟਰਸਾਈਕਲ ਬਰਾਮਦ, 1 ਨਸ਼ਾ ਕਰਨ ਦਾ ਆਦੀ ਕਾਬੂ
Publish Date: Mon, 05 Jan 2026 03:31 PM (IST)
Updated Date: Mon, 05 Jan 2026 03:32 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰੂਪਨਗਰ : ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਇੱਕ ਨੌਜਵਾਨ ਨੂ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਜਦਕਿ ਇਕ ਨਸ਼ੇ ਦੇ ਆਦਿ ਨੌਜਵਾਨ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਇਲਾਵਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 114 ਡਰਾਈਵਰਾਂ ਦੇ ਚਲਾਨ ਵੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਥਾਣਾ ਸਿਟੀ ਰੂਪਨਗਰ ਦੀ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਕਿ ਇੱਕ ਨੌਜਵਾਨ ਚੋਰੀ ਦੇ ਮੋਟਰਸਾਇਕਲ ਸਮੇਤ ਸ਼੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਵੱਲ ਆ ਰਿਹਾ ਹੈ। ਇਸ ਗੁਪਤ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਇੱਕ ਮੋਟਰਸਾਈਕਲ (ਪੀਬੀ-12 ਪੀ-4267) ਦੇ ਚਾਲਕ ਨੂੰ ਰੋਕਿਆ। ਇਸ ਮੌਕੇ ਪੁਲਿਸ ਵੱਲੋਂ ਜਦੋਂ ਮੋਟਰਸਾਈਕਲ ਚਾਲਕ ਤੋਂ ਮੋਟਰਸਾਈਕਲ ਦੇ ਦਸਤਾਵੇਜ਼ ਮੰਗੇ ਗਏ ਤਾਂ ਉਹ ਘਬਰਾ ਗਿਆ। ਪੁਲਿਸ ਵੱਲੋਂ ਸਖਤੀ ਨਾਲ ਪੁੱਛਗਿੱਛ ਕਰਨ ’ਤੇ ਉਸ ਨੇ ਦੱਸਿਆ ਕਿ ਮੋਟਰਸਾਈਕਲ ਚੋਰੀ ਦਾ ਹੈ। ਇਸ ਤੋਂ ਬਾਅਦ ਪੁਲਿਸ ਵੱਲੋਂ ਮੋਟਰਸਾਈਕਲ ਜ਼ਬਤ ਕਰ ਲਿਆ ਗਿਆ ਅਤੇ ਕਾਬੂ ਕੀਤੇ ਗਏ ਨੌਜਵਾਨ ਹਰਜੀਤ ਸਿੰਘ ਉਰਫ ਲਾਲੀ ਪੁੱਤਰ ਕੁਲਵਿੰਦਰਜੀਤ ਸਿੰਘ, ਵਾਸੀ ਪਿੰਡ ਲੁਠੇੜੀ ਥਾਣਾ ਸਦਰ ਮੋਰਿੰਡਾ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਇਸੇ ਤਰ੍ਹਾਂ ਪੁਲਿਸ ਥਾਣਾ ਸਿਟੀ ਮੋਰਿੰਡਾ ਦੀ ਇੱਕ ਪੁਲਿਸ ਪਾਰਟੀ ਵੱਲੋਂ ਸੁਖਪ੍ਰੀਤ ਸਿੰਘ ਉਰਫ਼ ਸੁੱਖਾ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਕਾਂਝਲਾ ਨੂੰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੀ ਪੁਸ਼ਟੀ ਹੋਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਐੱਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਇਲਾਵਾ ਜ਼ਿਲ੍ਹਾ ਪੁਲਿਸ ਵੱਲੋਂ ਬਿਨ੍ਹਾਂ ਨੰਬਰ ਪਲੇਟ, ਸ਼ਰਾਬ ਪੀ ਕੇ ਗੱਡੀ ਚਲਾਉਣ, ਟ੍ਰਿਪਲ ਰਾਈਡਿੰਗ, ਓਵਰਸਪੀਡ, ਮੋਡੀਫਾਈਡ ਸਾਇਲੈਂਸਰ ਲਗਾਉਣ, ਗਲਤ ਪਾਰਕਿੰਗ ਅਤੇ ਹੋਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 114 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਹਨ।