ਨਸ਼ਿਆਂ ਖਿਲਾਫ ਮੁਹਿੰਮ ਤਹਿਤ ਕੱਢੀ ਪੈਦਲ ਰੈਲੀ
ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਕੱਢੀ ਗਈ ਪੈਦਲ ਰੈਲੀ
Publish Date: Wed, 07 Jan 2026 03:19 PM (IST)
Updated Date: Wed, 07 Jan 2026 03:20 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਮਨਜੋਤ ਕੌਰ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਸ਼ਹਿਰ ਵਿਚ ਪੈਦਲ ਰੈਲੀ ਕੱਢੀ ਗਈ। ਇਸ ਰੈਲੀ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਮੂਹ ਪੈਰਾ ਲੀਗਲ ਵਲੰਟੀਅਰਾਂ ਦੇ ਨਾਲ-ਨਾਲ ਪੈਨਲ ਐਡਵੋਕੇਟਾਂ ਨੇ ਵੀ ਭਾਗ ਲਿਆ। ਇਸ ਰੈਲੀ ਨੂੰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਹਿਤ ਕੁਮਾਰ ਬਾਂਸਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਸਬੰਧੀ ਸੀਜੇਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਵੱਲੋਂ 6 ਦਸਬੰਰ 2025 ਤੋਂ ਲੈ ਕੇ 6 ਜਨਵਰੀ 2026 ਤੱਕ ਪੂਰੇ ਪੰਜਾਬ ਵਿਚ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਗਈ ਸੀ।ਉਨ੍ਹਾਂ ਦੱਸਿਆ ਕਿ ਇਸ ਦੇ ਅੰਤਿਮ ਦਿਨ ਇਹ ਰੈਲੀ ਕੱਢੀ ਗਈ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਅਤੇ ਖਾਸਕਰ ਨੌਜਵਾਨਾ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਚੀਫ ਐੱਲਏਡੀਸੀ ਰੂਪਨਗਰ ਰਾਜਬੀਰ ਸਿੰਘ ਰਾਏ, ਸੀਡੀਪੀਓ ਰੂਪਨਗਰ ਸੰਜੂ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਕੰਗ, ਸੀਨੀਅਰ ਵਕੀਲ ਜੇਪੀਐੱਸ ਢੇਰ ਸਮੇਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਐਡਵੋਕੇਟ ਵੀ ਹਾਜ਼ਰ ਸਨ।