ਸ਼੍ਰੀ ਚਮਕੌਰ ਸਾਹਿਬ ਦੀ ਪੁਲਿਸ ਵੱਲੋਂ ਭਗੌੜਾ ਕਾਬੂ
ਸ਼੍ਰੀ ਚਮਕੌਰ ਸਾਹਿਬ ਦੀ ਪੁਲਿਸ ਵੱਲੋਂ ਭਗੌੜਾ ਕਾਬੂ
Publish Date: Thu, 08 Jan 2026 05:20 PM (IST)
Updated Date: Thu, 08 Jan 2026 05:24 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ਼੍ਰੀ ਚਮਕੌਰ ਸਾਹਿਬ : ਸ਼੍ਰੀ ਚਮਕੌਰ ਸਾਹਿਬ ਪੁਲਿਸ ਵੱਲੋਂ ਐਕਸਾਈਜ਼ ਐਕਟ ਅਧੀਨ ਮਾਮਲੇ ਵਿਚ ਭਗੌੜੇ ਹੋਏ ਮੁਲਜ਼ਮ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਗਿਰਫਤਾਰ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੀ ਚਮਕੌਰ ਸਾਹਿਬ ਪੁਲਿਸ ਵੱਲੋਂ 21 ਜਨਵਰੀ, 2019 ਨੂੰ ਅਜੇ ਪੁੱਤਰ ਗੁਰਦਿਆਲ ਸਿੰਘ ਵਾਰਡ ਨੰਬਰ:6 ਸ਼੍ਰੀ ਚਮਕੌਰ ਸਾਹਿਬ ਖਿਲਾਫ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਅਦਾਲਤੀ ਸੁਣਵਾਈ ਦੌਰਾਨ ਮੁਲਜ਼ਮ ਅਦਾਲਤ ਵਿਚ ਪੇਸ਼ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਅਦਾਲਤ ਵਿਚ ਪੇਸ਼ ਨਾ ਹੋਣ ਦੇ ਕਾਰਨ ਅਦਾਲਤ ਵੱਲੋਂ ਅਜੇ ਕੁਮਾਰ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਉਕਤ ਭਗੌੜੇ ਮੁਲਜ਼ਮ ਨੂੰ ਗਿਰਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।