ਦਿੱਲੀ ਦੀ ਸਾਬਕਾ ਮੁੱਖ ਮੰਤਰੀ ਖਿਲਾਫ ਕਾਨੂੰਨੀ ਕਾਰਵਾਈ ਤੇ ਵਿਧਾਨਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਰੂਪਨਗਰ : ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜੱਥੇਬੰਦੀ ਵੱਲੋਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਆਪ ਆਗੂ ਆਤਿਸ਼ੀ ਮਾਰਲੇਨਾ ਵੱਲੋਂ ਗੁਰੂ ਸਾਹਿਬ ਵਿਰੁੱਧ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਤੇ ਸੋਸ਼ਲ ਮੀਡੀਆ ਤੇ ਗੁਰੂ ਸਾਹਿਬਾਨ ਵਿਰੁੱਧ ਪੋਸਟਾਂ ਪਾਉਣ ਵਾਲਿਆਂ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਸਥਾਨਕ ਸ਼ਹੀਦ ਭਗਤ ਸਿੰਘ ਚੌਕ (ਬੇਲਾ ਚੌਕ) ਵਿਖੇ ਇੱਕ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਅਕਾਲੀ ਆਗੂਆਂ ਵੱਲੋਂ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਅਤੇ ਸਪੀਕਰ ਵਿਧਾਨ ਸਭਾ ਦਿੱਲੀ ਵਿਜੇਂਦਰ ਗੁਪਤਾ ਦੇ ਨਾਮ ਮੈਮੋਰੰਡਮ ਦਿੱਤਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਕਰਨਬੀਰ ਸਿੰਘ ਵੱਲੋਂ ਧਰਨੇ ਵਿਚ ਪਹੁੰਚ ਕੇ ਮੈਮੋਰੰਡਮ ਲਿਆ ਗਿਆ। ਇਸ ਮੌਕੇ ਵੱਖ ਵੱਖ ਅਕਾਲੀ ਆਗੂਆਂ ਵੱਲੋਂ ਆਪ ਆਗੂ ਆਤਿਸ਼ੀ ਮਾਰਾਲੋਨਾ ਵਲੋਂ ਵਿਧਾਨ ਸਭਾ ਵਿਚ ਗੁਰੂ ਸਾਹਿਬਾਨ ਬਾਰੇ ਇਤਰਾਜ਼ਯੋਗ ਟਿੱਪਣੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਕੀਤੇ ਜਾ ਰਹੇ ਚੈਲੰਜ ਦੀ ਵੀ ਘੋਰ ਨਿੰਦਾ ਕੀਤੀ ਗਈ। ਇਸ ਮੌਕੇ ਐੱਸਜੀਪੀਸੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਆਪ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ਨਾਲ ਜੋੜ ਕੇ ਘਿਨਾਉਣੀਆਂ ਗੱਲਾਂ ਕੀਤੀਆਂ ਹਨ, ਜਿਨਾਂ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਉਸ ਦੇ ਖਿਲਾਫ ਅਤੇ ਰੋਜ਼ਾਨਾ ਸੋਸ਼ਲ ਮੀਡੀਆ ਉੱਤੇ ਚੱਲ ਰਹੀਆਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਪੋਸਟਾਂ ਪਾਉਣ ਵਾਲਿਆਂ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕਿ ਰੋਸ਼ ਧਰਨਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਤਿਸ਼ੀ ਵਲੋਂ ਕੀਤੀਆਂ ਟਿੱਪਣੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਰ ਬਾਰ ਸਿੱਖ ਕੌਮ ਦੀ ਸੁਪਰੀਮ ਬਾਡੀ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਚੈਲੰਜ ਕਰਨ ਨਾਲ ਭਗਵੰਤ ਮਾਨ ਅਤੇ ਆਪ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀ ਮਿੰਨੀ ਪਾਰਲੀਮੈਂਟ ਹੈ ਅਤੇ ਮੁੱਖ ਮੰਤਰੀ ਨੂੰ ਉਸ ਤੋਂ ਹਿਸਾਬ ਮੰਗਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਤਾਂ ਪੰਜਾਬੀਆਂ ਨੂੰ ਇਹ ਹਿਸਾਬ ਦੇਣਾ ਚਾਹੀਦਾ ਹੈ ਕਿ ਪੰਜਾਬ ਦਾ ਅਮਨ ਕਾਨੂੰਨ ਇੰਨਾ ਖਰਾਬ ਕਿਉਂ ਹੋ ਗਿਆ, ਪੰਜਾਬ ਨੂੰ ਆਪਣੀਆ ਜਾਇਦਾਦਾਂ ਕਿਉਂ ਵੇਚਣੀਆਂ ਪੈ ਰਹੀਆਂ ਹਨ, ਮੁਲਾਜ਼ਮਾਂ ਨੂੰ ਬਕਾਇਆ ਕਿਉਂ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਧਿਆਨ ਹੋਰ ਮੁੱਦਿਆਂ ਤੋਂ ਹਟਾ ਕੇ ਧਾਰਮਿਕ ਮੁੱਦੇ ਖੜੇ ਕਰਨਾ ਆਪ ਦਾ ਪੁਰਾਣਾ ਤਰੀਕਾ ਹੈ। ਉਨ੍ਹਾਂ ਸਮੂਹ ਪੰਜਾਬੀਆ ਨੂੰ ਇਨ੍ਹਾਂ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਐੱਸਜੀਪੀਸੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਇੰਚਾਰਜ ਹਰਮੋਹਨ ਸਿੰਘ ਸੰਧੂ, ਵਰਕਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਮੱਕੜ, ਆਰਪੀ ਸਿੰਘ ਸ਼ੈਲੀ, ਮਨਿੰਦਰਪਾਲ ਸਿੰਘ ਸਾਹਨੀ, ਹਰਜਿੰਦਰ ਸਿੰਘ ਭਾਓਵਾਲ, ਇੰਜ.ਜੇਪੀ ਹਾਂਡਾ,ਚ ਰਨਜੀਤ ਕੌਰ ਮਲਿਕਪੁਰ, ਦਲਜੀਤ ਕੌਰ, ਸੁਰਿੰਦਰ ਸਿੰਘ ਮਟੌਰ. ਸਾਬਕਾ ਕੌਂਸਲਰ ਮੋਰਿੰਡਾ ਜਗਪਾਲ ਸਿੰਘ ਜੌਲੀ ਆਦਿ ਨੇ ਸੰਬੋੋਧਨ ਕਰਦੇ ਹੋਏ ਕਿਹਾ ਕਿ ਆਤਿਸ਼ੀ ਵੱਲੋਂ ਗੁਰੂ ਸਾਹਿਬ ਬਾਰੇ ਵਰਤੀ ਗਈ ਅਪਮਾਨਜਨਕ ਭਾਸ਼ਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਲਗਾਤਾਰ ਚੱਲ ਰਹੀ ਹੈ। ਇਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚ ਰਹੀ ਹੈ। ਇਸ ਦੇ ਇਲਾਵਾ ਪਿਛਲੇ ਕੁੱਝ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ, ਸਿੱਖ ਸ਼ਖਸੀਅਤਾਂ ਤੇ ਸਿੱਖ ਸੰਸਥਾਵਾਂ ਸਬੰਧੀ ਵੀ ਲਗਾਤਾਰ ਇਤਰਾਜ਼ਯੋਗ ਵੀਡੀਓਜ਼ ਚੱਲ ਰਹੀਆਂ ਹਨ ਜੋ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀਆਂ ਹਨ। ਇਸ ਮੌਕੇ ਸਮੂਹ ਬੁਲਾਰਿਆਂ ਨੇ ਆਪ ਆਗੂ ਆਤਿਸ਼ੀ ਵਿਰੁੱਧ ਕਾਨੂੰਨੀ ਕਾਰਵਾਈ ਅਤੇ ਉਸਦੀ ਵਿਧਾਨਸਭਾ ਮੈਂਬਰਸ਼ਿਪ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ। ਇਸ ਦੇ ਇਲਾਵਾ ਉਨ੍ਹਾਂ ਸੋਸ਼ਲ ਮੀਡੀਆ ’ਤੇ ਸਿੱਖ ਗੁਰੂ ਸਾਹਿਬਾਨ ਦੇ ਖਿਲਾਫ ਪਾਈਆਂ ਜਾ ਰਹੀਆਂ ਵੀਡੀਓਜ਼ ਨੂੰ ਸੋਸ਼ਲ ਮੀਡੀਆ ਤੋਂ ਤੁਰੰਤ ਹਟਾਉਣ ਤੇ ਵੀਡੀਓਜ਼ ਬਣਾਉਣ ਤੇ ਵਾਇਰਲ ਕਰਨ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਵਲੋਂ ਧਰਨੇ ਵਿਚ ਪਹੁੰਚੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵਰਕਿੰਗ ਕਮੇਟੀ ਮੈਂਬਰ ਮੋਹਨ ਸਿੰਘ ਢਾਹੇ, ਜੱਥੇਦਾਰ ਮੋਹਣ ਸਿੰਘ ਡੁਮੇਵਾਲ, ਸੁਖਿੰਦਰਪਾਲ ਸਿੰਘ ਬੌਬੀ ਬੋਲਾ, ਦਿਲਜੀਤ ਸਿੰਘ ਭੁੱਟੋਂ, ਚੌਧਰੀ ਸੁਰਿੰਦਰ ਕੁਮਾਰ, ਚੌਧਰੀ ਵੇਦ ਪ੍ਰਕਾਸ਼, ਐਡਵੋਕੇਟ ਰਾਜੀਵ ਸ਼ਰਮਾ, ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਿੱਠੂ, ਜ਼ੋਰਾਵਰ ਸਿੰਘ ਬਿੱਟੂ, ਅਜੀਤਪਾਲ ਸਿੰਘ ਨਾਫਰੇ, ਪ੍ਰਿੰਸੀਪਲ ਰਣਜੀਤ ਸਿੰਘ ਸੰਧੂ, ਦਲਜੀਤ ਸਿੰਘ ਭੁੱਟੋਂ, ਭਾਰਤ ਭੂਸ਼ਣ ਹੈੱਪੀ, ਕੁਲਬੀਰ ਸਿੰਘ ਅਸਮਾਨਪੁਰ, ਹੁਸਨ ਚੰਦ ਮਥਾਣ, ਸਵਰਨ ਸਿੰਘ ਬੌਬੀ ਬਹਾਦਰਪੁਰ ਅਤੇ ਬਲਾਕ ਸੰਮਤੀ ਮੈਂਬਰ ਨੰਬਰਦਾਰ ਸਤਨਾਮ ਸਿੰਘ ਬਜਰੂੜ, ਦਰਬਾਰਾ ਸਿੰਘ ਤੇ ਹਰਜਿੰਦਰ ਕੌਰ, ਪ੍ਰੀਤਮ ਕੌਰ ਭਿਓਰਾ, ਚਰਨਜੀਤ ਕੌਰ ਸ਼ਾਮਪੁਰਾ, ਮਨਿੰਦਰ ਕੁਮਾਰ ਬਜਰੂੜ, ਐਡਵੋਕੇਟ ਸੂਰਜਪਾਲ ਸਿੰਘ, ਐਡਵੋਕੇਟ ਰਜਿੰਦਰ ਸਿੰਘ ਧੀਮਾਨ, ਲਖਵਿੰਦਰ ਸਿੰਘ ਲੱਕੀ, ਭੁਪਿੰਦਰ ਸਿੰਘ ਬਿੱਟੂ, ਦਲਜੀਤ ਸਿੰਘ ਸਾਬਕਾ ਸਰਪੰਚ ਸ਼ਾਮਪੁਰਾ, ਸ਼ੇਰ ਸਿੰਘ ਝਾਂਡੀਆਂ, ਸਤਨਾਮ ਸਿੰਘ ਝੱਜ, ਗੁਰਦੀਪ ਸਿੰਘ ਬਟਾਰਲਾ, ਸਰਬਜੀਤ ਸਿੰਘ ਮਸੂਤਾ, ਅਜਮੇਰ ਸਿੰਘ ਬਿੱਕੋਂ, ਮਨਜਿੰਦਰ ਸਿੰਘ ਮਨੀ ਲਾਡਲ, ਬਲਦੇਵ ਸਿੰਘ ਚੱਕਲ, ਦੇਵ ਸਿੰਘ ਤੇ ਸੇਵਾ ਸਿੰਘ ਗਿਲਕੋ ਵੈਲੀ, ਜਸਬੀਰ ਸਿੰਘ ਗਿੱਲ, ਸੁਖਬੀਰ ਸਿੰਘ ਕਲਵਾਂ, ਸੰਦੀਪ ਸਿੰਘ ਕਲੌਟਾ, ਰਾਣਾ ਆਦੇਸ਼, ਰੁਪਿੰਦਰ ਸਿੰਘ ਲੱਖੇਵਾਲ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਚਰਨ ਸਿੰਘ ਭਾਟੀਆ, ਮਨਜਿੰਦਰ ਸਿੰਘ ਧਨੋਆ, ਮਾ.ਅਮਰੀਕ ਸਿੰਘ, ਮਨਪ੍ਰੀਤ ਸਿੰਘ ਗਿੱਲ, ਸੁੱਚਾ ਸਿੰਘ ਸਰਸਾ ਨੰਗਲ, ਡਾ.ਦਿਲਾਵਰ ਸਿੰਘ, ਸੁਖਵਿੰਦਰ ਸਿੰਘ ਸੋਬਤੀ ਆਦਿ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।