ਆਪ ਆਗੂ ਟੋਨੀ ਵੱਲੋਂ ਸ਼ਹਿਰ ਦਾ ਦੌਰਾ
ਆਪ ਆਗੂ ਟੋਨੀ ਵੱਲੋਂ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨਾਲ ਸ਼ਹਿਰ ਦਾ ਦੌਰਾ
Publish Date: Sat, 10 Jan 2026 06:18 PM (IST)
Updated Date: Sat, 10 Jan 2026 06:21 PM (IST)
ਜੌਲੀ ਸੂਦ, ਪੰਜਾਬੀ ਜਾਗਰਣ ਮੋਰਿੰਡਾ : ਮੋਰਿੰਡਾ ਸ਼ਹਿਰ ਵਿੱਚ ਆਏ ਦਿਨ ਕਿਸੇ ਨਾ ਕਿਸੇ ਵਾਰਡ ਵਿਚ ਪਾਣੀ ਓਵਰਫਲੋ ਹੋ ਕੇ ਸੜਕਾਂ ’ਤੇ ਫੈਲਿਆ ਰਹਿੰਦਾ ਹੈ, ਜਿਸ ਦੇ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿਛਲੇ ਦਿਨੀਂ ਹਿੰਦੂ ਧਰਮਸ਼ਾਲਾ ਦੇ ਕੋਲ ਚਾਰ ਦਿਨਾਂ ਤੋਂ ਬਾਅਦ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਹੋਇਆ। ਇਨ੍ਹਾਂ ਸਮੱਸਿਆਆਂ ਦੇ ਹੱਲ੍ਹ ਲਈ ਆਪ ਪਾਰਟੀ ਦੇ ਸ਼ਹਿਰੀ ਪ੍ਰਧਾਨ ਨਵਦੀਪ ਸਿੰਘ ਟੋਨੀ ਵੱਲੋਂ ਸੀਵਰੇਜ ਵਿਭਾਗ ਦੇ ਐਕਸੀਐਨ ਰਾਜੀਵ ਗੁਪਤਾ, ਐੱਸਡੀਓ ਦੀਪਕ ਕੁਮਾਰ ਅਤੇ ਜੇਈ ਜਸਵਿੰਦਰ ਸਿੰਘ ਨੂੰ ਨਾਲ ਲੈ ਕੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਗਿਆ ਅਤੇ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਤੋਂ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਨਵਦੀਪ ਸਿੰਘ ਟੋਨੀ ਨੇ ਦੱਸਿਆ ਕਿ ਜਲਦੀ ਹੀ ਸ਼ਹਿਰ ਦੇ ਜਿਸ ਵਾਰਡ ਮੁਹੱਲੇ ਵਿਚ ਸੀਵਰੇਜ ਦੀ ਸਮੱਸਿਆ ਹੈ, ਉਸ ਨੂੰ ਜਲਦ ਹੀ ਠੀਕ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਜੰਗੀ ਪੱਧਰ ’ਤੇ ਜਾਰੀ ਹਨ ਤੇ ਸ਼ਹਿਰ ਨਿਵਾਸੀਆਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।