ਗੁਰਮੀਤ ਗੋਗੀ ਟੇਢੇਵਾਲ ਆਪ ’ਚ ਹੋਏ ਸ਼ਾਮਲ
ਗੁਰਮੀਤ ਗੋਗੀ ਟੇਢੇਵਾਲ ਆਪ ਵਿਚ ਹੋਏ ਸ਼ਾਮਲ
Publish Date: Sat, 10 Jan 2026 07:23 PM (IST)
Updated Date: Sat, 10 Jan 2026 07:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰੂਪਨਗਰ : ਕਾਂਗਰਸ ਪਾਰਟੀ ਦੇ ਮੌਜੂਦਾ ਜ਼ਿਲ੍ਹਾ ਜਨਰਲ ਸਕੱਤਰ ਅਤੇ ਗੁੱਜਰ ਭਾਈਚਾਰੇ ਨਾਲ ਸਬੰਧਤ ਆਗੂ ਗੁਰਮੀਤ ਗੋਗੀ ਟੇਢੇਵਾਲ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਆਪ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਗੁਰਮੀਤ ਸਿੰਘ ਗੋਗੀ ਟੇਡੇਵਾਲ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਗੁਰਮੀਤ ਗੋਗੀ ਨੇ ਕਿਹਾ ਕਿ ਉਹ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਕੰਮ ਤੋਂ ਪ੍ਰਭਾਵਿਤ ਹੋ ਕੇ ਆਪ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਡਾਇਰੈਕਟਰ ਰਾਮ ਕੁਮਾਰ ਮੁਕਾਰੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ ਰਾਜ ਸੈਣੀ, ਚੌਧਰੀ ਹੁਸਨ ਲਾਲ ਚੌਹਾਨ, ਡਾਇਰੈਕਟਰ ਚੌਧਰੀ ਕਮਲ ਚੌਹਾਨ, ਕਮੇਟੀ ਮੈਂਬਰ ਰਵਿੰਦਰ ਬਿੰਦੀ, ਚੌਧਰੀ ਬਲਵੀਰ ਸਿੰਘ ਟੇਡੇਵਾਲ, ਗੁਰਮੀਤ ਸਿੰਘ ਟੇਢੇਵਾਲ ਆਦਿ ਹਾਜ਼ਰ ਸਨ।