ਵੱਖ-ਵੱਖ ਮੁਕੱਦਮਿਆਂ ’ਚ 3 ਗ੍ਰਿਫਤਾਰ
ਐੱਨਡੀਪੀਐੱਸ ਐਕਟ ਅਧੀਨ ਦਰਜ ਵੱਖ-ਵੱਖ ਮੁਕੱਦਮਿਆਂ ’ਚ 3 ਗ੍ਰਿਫਤਾਰ
Publish Date: Wed, 14 Jan 2026 04:19 PM (IST)
Updated Date: Wed, 14 Jan 2026 04:21 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਐੱਸਐੱਸਪੀ ਰੂਪਨਗਰ ਮਨਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ 1 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ, ਜਦਕਿ ਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਥਾਣਾ ਸਿਟੀ ਮੋਰਿੰਡਾ ਵੱਲੋਂ ਸੁਨੀਲ ਕਪੂਰ ਉਰਫ ਜੋਨੀ ਵਾਸੀ ਵਾਰਡ ਨੰਬਰ-9 ਸੰਤ ਨਗਰ, ਮੋਰਿੰਡਾ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਪਾਸੋਂ 10 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਇਸ ਦੇ ਇਲਾਵਾ ਪੁਲਿਸ ਥਾਣਾ ਸ਼੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਪਾਰਟੀ ਵੱਲੋਂ ਨਸ਼ਾ ਕਰਨ ਦੇ ਆਦੀ ਕ੍ਰਿਸ਼ਨ ਪਾਲ ਵਾਸੀ ਪਿੰਡ ਕਾਤਲਾ, ਥਾਣਾ ਸਵਾਰਘਾਟ, ਜ਼ਿਲ੍ਹਾ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਅਤੇ ਪੁਲਿਸ ਥਾਣਾ ਸ਼੍ਰੀ ਅਨੰਦਪੁਰ ਸਾਹਿਬ ਦੀ ਪੁਲਿਸ ਪਾਰਟੀ ਵੱਲੋਂ ਨਸ਼ਾ ਕਰਨ ਦੇ ਆਦੀ ਸੁਖਵਿੰਦਰ ਸਿੰਘ ਉਰਫ ਸੁੱਖੀ ਵਾਸੀ ਮੁਹੱਲਾ ਫਤਿਹਗੜ ਸਾਹਿਬ, ਵਾਰਡ ਨੰ-2 ਸ਼੍ਰੀ ਅਨੰਦਪੁਰ ਸਾਹਿਬ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਤਿੰਨਾਂ ਦੇ ਖਿਲਾਫ ਐੱਨਡੀਪੀਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵੱਲੋਂ ਬਿਨ੍ਹਾਂ ਨੰਬਰ ਪਲੇਟ, ਓਵਰ ਸਪੀਡ, ਮੋਡੀਫਾਈਡ ਸਾਇਲੈਂਸਰਾ ਦੀ ਵਰਤੋਂ ਕਰਨ, ਗਲਤ ਪਾਰਕਿੰਗ, ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਅਤੇ ਹੋਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦੇ ਹੋਏ ਕੁੱਲ 41 ਚਲਾਨ ਕੀਤੇ ਗਏ।