3 ਮਹੀਨੇ ਤੋਂ ਲਾਪਤਾ ਵਿਅਕਤੀ ਦੀ ਰਿਪੋਰਟ ਦਰਜ
3 ਮਹੀਨੇ ਤੋਂ ਲਾਪਤਾ 55 ਸਾਲਾ ਵਿਅਕਤੀ ਦੀ ਰਿਪੋਰਟ ਦਰਜ
Publish Date: Wed, 14 Jan 2026 04:21 PM (IST)
Updated Date: Wed, 14 Jan 2026 04:24 PM (IST)
ਜੌਲੀ ਸੂਦ, ਪੰਜਾਬੀ ਜਾਗਰਣ, ਮੋਰਿੰਡਾ : ਥਾਣਾ ਸਦਰ ਮੋਰਿੰਡਾ ਵਿਖੇ ਪਿਛਲੇ ਕਰੀਬ ਤਿੰਨ ਮਹੀਨੇ ਤੋਂ ਲਾਪਤਾ 55 ਸਾਲਾ ਵਿਅਕਤੀ ਦੇ ਗੁੰਮ ਹੋਣ ਸਬੰਧੀ ਮਾਮਲਾ ਦਰਜ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਪੁੱਤਰ ਭਾਗ ਸਿੰਘ ਵਾਸੀ ਪਿੰਡ ਧਨੌਰੀ, ਥਾਣਾ ਸਦਰ ਮੋਰਿੰਡਾ, ਜ਼ਿਲ੍ਹਾ ਰੂਪਨਗਰ ਵੱਲੋਂ ਪੁਲਿਸ ਨੂੰ ਦਿੱਤੀ ਦਰਖਾਸਤ ਅਨੁਸਾਰ ਉਸ ਦੇ ਪਿਤਾ ਭਾਗ ਸਿੰਘ ਪੁੱਤਰ ਅਜੀਤ ਸਿੰਘ ਘਰ ਤੋਂ ਬਿਨਾਂ ਦੱਸੇ ਕਿੱਧਰੇ ਚਲੇ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੇ ਪਿਤਾ ਦੀ ਰਿਸ਼ਤੇਦਾਰਾਂ ਤੇ ਹੋਰ ਸਭ ਜਗਾ ਤਲਾਸ਼ ਕੀਤੀ ਪ੍ਰੰਤੂ ਕੁਝ ਵੀ ਪਤਾ ਨਹੀਂ ਲੱਗਿਆ। ਉਸ ਦੇ ਅਨੁਸਾਰ ਭਾਗ ਸਿੰਘ ਪਹਿਲਾਂ ਵੀ ਕਈ ਵਾਰ ਘਰੋਂ ਚਲਾ ਜਾਂਦਾ ਰਿਹਾ ਹੈ। ਭਾਗ ਸਿੰਘ ਦੀ ਪਰਿਵਾਰ ਵੱਲੋਂ ਲਗਾਤਾਰ ਭਾਲ ਕੀਤੀ ਗਈ ਪਰ ਕਿਸੇ ਵੀ ਰਿਸ਼ਤੇਦਾਰ ਜਾਂ ਜਾਣੂ ਕੋਲੋਂ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਭਾਗ ਸਿੰਘ ਬਾਰੇ ਜਾਣਕਾਰੀ ਮਿਲੇ ਤਾਂ ਮਰਿੰਡਾ ਪੁਲਿਸ ਥਾਣਾ ਅਤੇ ਸਾਡੇ ਪਰਿਵਾਰ ਨਾਲ ਸੰਪਰਕ ਕਰੇ।