ਚਾਇਨਾ ਡੋਰ ਦੇ 63 ਗੱਟੂਆਂ ਸਮੇਤ ਵਿਅਕਤੀ ਗ੍ਰਿਫ਼ਤਾਰ
ਰੂਪਨਗਰ ਪੁਲਿਸ ਨੇ ਚਾਇਨਾ ਡੋਰ ਦੀ ਵਿਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਚਾਇਨਾ ਡੋਰ ਦੇ 63 ਗੱਟੇ ਕੀਤੇ ਬਰਾਮਦ
Publish Date: Thu, 15 Jan 2026 06:29 PM (IST)
Updated Date: Thu, 15 Jan 2026 06:30 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹਾ ਪੁਲਿਸ ਵੱਲੋਂ 05 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ, 3 ਕਿਲੋ 915 ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 510 ਗ੍ਰਾਮ ਅਫੀਮ ਅਤੇ ਇੱਕ ਮੋਟਰਸਾਇਕਲ ਬਰਾਮਦ ਕੀਤਾ ਗਿਆ। ਐਸਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਮਾਮਲਿਆਂ ਵਿਚ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨਡੀਪੀਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ। ਇਸ ਦੇ ਨਾਲ ਹੀ ਜ਼ਿਲ੍ਹਾ ਪੁਲਿਸ ਵੱਲੋਂ ਚਾਇਨਾ ਡੋਰ ਦੀ ਵਿਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 63 ਗੱਟੇ ਚਾਇਨਾ ਡੋਰ ਦੇ ਬ੍ਰਾਮਦ ਕੀਤੇ ਗਏ ਅਤੇ ਉਸ ਖਿਲਾਫ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਰੂਪਨਗਰ ਵੱਲੋਂ ਹਰਦੀਪ ਸਿੰਘ ਉਰਫ ਅਮਨ ਵਾਸੀ ਸੁਖਰਾਮਪੁਰ ਟੱਪਰੀਆ ਅਤੇ ਸਰਬਜੀਤ ਸਿੰਘ ਉਰਫ ਸੰਮੀ ਵਾਸੀ ਪਿੰਡ ਕੋਟਲਾ ਨਿਹੰਗ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ 10 ਗ੍ਰਾਮ ਤੋਂ ਵੱਧ ਨਸੀਲਾ ਪਾਊਡਰ ਅਤੇ ਇੱਕ ਮੋਟਰਸਾਇਕਲ ਬ੍ਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਜਸਵਿੰਦਰ ਸਿੰਘ ਉਰਫ ਜੱਸ ਵਾਸੀ ਪਿੰਡ ਖੇੜਾ ਥਾਣਾ ਬਲਾਕ ਮਾਜਰੀ ਜ਼ਿਲ੍ਹਾ ਮੋਹਾਲੀ, ਗੁਰਪ੍ਰੀਤ ਸਿੰਘ ਵਾਸੀ ਪਿੰਡ ਟੰਬਾ ਥਾਣਾ ਗੜਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਗੁਰਜੰਟ ਸਿੰਘ ਵਾਸੀ ਪਿੰਡ ਸੈਣੀ ਮਾਜਰਾ ਜ਼ਿਲ੍ਹਾ ਮੋਹਾਲੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 3 ਕਿਲੋ 915 ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 510 ਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਥਾਣਾ ਕੀਰਤਪੁਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਰਣਵੀਰ ਸਿੰਘ ਵਾਸੀ ਪਿੰਡ ਭਗਵਾਲਾ ਅਤੇ ਮਨਜੀਤ ਸਿੰਘ ਵਾਸੀ ਪਿੰਡ ਪ੍ਰਿਥੀਪੁਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ। ਸੀਨੀਅਰ ਕਪਤਾਨ ਪੁਲਿਸ ਨੇ ਅੱਗੇ ਦੱਸਿਆ ਕਿ ਥਾਣਾ ਨੰਗਲ ਦੀ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਰੋਸ਼ਨ ਵਾਸੀ ਰਾਜ ਨਗਰ ਨੰਗਲ ਆਪਣੇ ਘਰ ਵਿਖੇ ਚਾਈਨਾ ਡੋਰ ਦੀ ਵਿਕਰੀ ਕਰ ਰਿਹਾ ਹੈ। ਜਿਸ ਤੇ ਥਾਣਾ ਨੰਗਲ ਦੀ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਰੋਸ਼ਨ ਉਕਤ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਪਾਸੋਂ 63 ਗੱਟੇ ਚਾਇਨਾ ਡੋਰ ਦੇ ਬ੍ਰਾਮਦ ਕੀਤੇ ਗਏ। ਜਿਸ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।