ਗੁਰਦੁਆਰਾ ਗੁਰੂਗੜ੍ਹ ਸਾਹਿਬ ਵਿਖੇ 7ਵਾਂ ਵਿਰਸਾ ਸੰਭਾਲ ਗੱਤਕਾ ਕੱਪ ਤੇ ਦਸਤਾਰ ਮੁਕਾ

ਸਮਾਗਮ ’ਚ 80 ਲੜਕੇ ਤੇ 10 ਲੜਕੀਆਂ ਨੇ ਦੁਮਾਲਾ ਤੇ ਦਸਤਾਰ ਸਜਾਉਣ ਲਈ ਭਾਗ ਲਿਆ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਰੂਪਨਗਰ ਦੇ ਗੁਰਦੁਆਰਾ ਗੁਰੂਗੜ੍ਹ ਸਾਹਿਬ ਸਦਾਬਰਤ ਵਿਖੇ ਦਸਮੇਸ਼ ਯੂਥ ਕਲੱਬ ਗਰੀਨ ਐਵੇਨਿਊ ਵੱਲੋਂ ਮਾਤਾ ਭਾਗ ਕੌਰ ਅਤੇ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ 7ਵਾਂ ਵਿਰਸਾ ਸੰਭਾਲ ਗੱਤਕਾ ਕੱਪ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਤਖਤ ਸਾਹਿਬ ਦੇ ਗ੍ਰੰਥੀ ਭਾਈ ਸੁਖਦੇਵ ਸਿੰਘ ਵੀ ਮੌਜੂਦ ਰਹੇ। ਇਸ ਮੌਕੇ ਕਰਵਾਏ ਗੱਤਕਾ ਮੁਕਾਬਲਿਆਂ ਦੌਰਾਨ ਪ੍ਰਥਮ ਸਹਾਇ ਗੱਤਕਾ ਅਖਾੜਾ ਲੁਧਿਆਣਾ, ਕਲਗੀਧਰ ਨੈਸ਼ਨਲ ਗੱਤਕਾ ਅਖਾੜਾ ਖਮਾਣੋਂ, ਬਾਬਾ ਸ਼ਾਦੀ ਸਿੰਘ ਗੱਤਕਾ ਅਖਾੜਾ ਬਜੀਦਪੁਰ, ਅਕਾਲ ਪੁਰਖ ਕੀ ਫੌਜ ਗੱਤਕਾ ਕਲੱਬ, ਸ਼ਹੀਦ ਬਾਬਾ ਦੀਪ ਸਿੰਘ ਅਖਾੜਾ ਗਰੀਨ ਐਵਨਿਊ ਰੂਪਨਗਰ ਨੇ ਭਾਗ ਲਿਆ। ਇਸ ਮੌਕੇ 80 ਬੱਚਿਆਂ ਨੇ ਦਸਤਾਰ ਮੁਕਾਬਲਿਆਂ ਵਿਚ ਭਾਗ ਲਿਆ ਜਦਕਿ 10 ਲੜਕੀਆਂ ਨੇ ਵੀ ਦੁਮਾਲਾ ਸਜਾਉਣ ਦੇ ਮੁਕਾਬਲਿਆਂ ਵਿਚ ਭਾਗ ਲਿਆ।
ਇਸ ਮੌਕੇ ਕਲੱਬ ਪ੍ਰਨ ਗੁਰਪ੍ਰੀਤ ਸਿੰਘ ਨਾਗਰਾ ਤੇ ਗੁਰਵਿੰਦਰ ਸਿੰਘ ਘਨੌਲੀ ਨੇ ਕਿਹਾ ਕਿ ਗੱਤਕ ਦੀ ਪਰੰਪਰਾਗਤ ਕਲਾ ਅਤੇ ਸਿੱਖ ਵਿਰਾਸਤ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਅਖਾੜਿਆਂ ਨੇ ਗੱਤਕੇ ਦੇ ਸ਼ਾਨਦਾਰ ਜੌਹਰ ਵਿਖਾਏ। ਉਨ੍ਹਾਂ ਦੱਸਿਆ ਕਿ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲਿਆਂ ਦੇ ਪਹਿਲੇ ਤਿੰਨ ਜੇਤੂਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਹਰ ਪ੍ਰਤੀਯੋਗੀ ਨੂੰ ਦਸਤਾਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੱਚਿਆਂ ਦੇ ਗੁਰਮਤਿ ਅਤੇ ਚਿੱਤਰਕਾਰੀ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ’ਚ ਬੱਚਿਆਂ ਨੇ ਭਾਗ ਲਿਆ। ਇਨ੍ਹਾਂ ਸਾਰੇ ਬੱਚਿਆਂ ਦਾ ਵੀ ਸਨਮਾਨ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਐਡਵੋਕੇਟ ਹਰਜੀਤ ਸਿੰਘ ਗਰੇਵਾਲ, ਸਮਾਜ ਸੇਵੀ ਖੁਸ਼ਇੰਦਰ ਸਿੰਘ ਜੰਡ ਸਾਹਿਬ, ਅਮਿਤੋਜ ਸਿੰਘ ਮਾਨ, ਟਾਈਗਰ ਜੁਝਾਰ ਸਿੰਘ, ਲਖਬੀਰ ਸਿੰਘ, ਪ੍ਰਭ ਆਸਰਾ ਟਰਸਟ ਦੇ ਮੁੱਖ ਪ੍ਰਬੰਧਕ ਸ਼ਮਸ਼ੇਰ ਸਿੰਘ, ਭਾਈ ਪਵਿੱਤਰ ਸਿੰਘ ਗ੍ਰੰਥੀ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ, ਜਗਦੀਪ ਸਿੰਘ ਥਲੀ, ਗੁਰਮਤਿ ਪ੍ਰਚਾਰ ਸਭਾ ਘਨੌਲੀ ਤੋਂ ਗਿਆਨੀ ਗੁਰਮੁਖ ਸਿੰਘ, ਭਾਈ ਸੁਖਵਿੰਦਰ ਸਿੰਘ ਥਲੀ, ਬਲਜੀਤ ਸਿੰਘ ਸੈਣੀ, ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਡੀਐੱਸਪੀ ਪਾਲ ਸਿੰਘ, ਰੁਪਿੰਦਰ ਸਿੰਘ ਲੱਖੇਵਾਲ, ਦਲਜੀਤ ਸਿੰਘ ਹੀਰਾ ਡਿਪਾਰਟਮੈਂਟ ਸਟੋਰ, ਸਰਪੰਚ ਗੁਰਪ੍ਰੀਤ ਕੌਰ ਕਟਲੀ, ਅਜਮੇਰ ਸਿੰਘ ਲੌਦੀਮਾਜਰਾ, ਤਰਲੋਕ ਸਿੰਘ ਗ੍ਰੀਨ ਐਵਨਿਊ ਕਲੌਨੀ ਪ੍ਰਧਾਨ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਸਮਾਗਮ ਦੇ ਅੰਤ ਵਿਚ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਵੱਲੋਂ ਸਾਰੇ ਮਹਿਮਾਨਾਂ ਦਾ ਸਨਮਾਨ ਕਰਕੇ ਧੰਨਵਾਦ ਕੀਤਾ ਗਿਆ। ਇਸ ਮੌਕੇ ਜਸਵੀਰ ਸਿੰਘ, ਗੁਰਵਿੰਦਰ ਸਿੰਘ ਖਾਲਸਾ, ਜਸਪ੍ਰੀਤ ਸਿੰਘ, ਰਵਿੰਦਰ ਸਿੰਘ, ਗੁਰਮੇਲ ਸਿੰਘ ਭੱਲੜੀ, ਬੰਤ ਸਿੰਘ, ਅਜਮੇਰ ਸਿੰਘ ਬੱਬੀ, ਪਰਮਜੀਤ ਸਿੰਘ, ਜਸਵੰਤ ਸਿੰਘ, ਸੁੱਚਾ ਸਿੰਘ, ਸੁਖਜਿੰਦਰ ਸਿੰਘ ਆਦਿ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।