- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੂਪਨਗਰ ਦੀਆਂ ਸੜਕਾਂ ਟੋਇਆਂ ਨਾਲ ਭਰੀਆਂ, ਵਿਕਾਸ ਸਿਰਫ਼ ਕਾਗਜ਼ਾਂ ’ਚ:ਅਜੈਵੀਰ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਰੂਪਨਗਰ ਵਿਖੇ ਵੀਰਵਾਰ ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਨੇ ਸ਼ਹਿਰ ਦੀਆਂ ਸੜਕਾਂ ਦੀ ਮਾੜੀ ਹਾਲਤ ਨੂੰ ਲੈ ਕੇ ਸੱਤਾਧਾਰੀ ਲੀਡਰਸ਼ਿਪ ਦੀ ਸਖਤ ਆਲੋਚਨਾ ਕੀਤੀ। ਇਸ ਮੌਕੇ ਉਨ੍ਹਾਂ ਬੜੀ ਹਵੇਲੀ ਤੋਂ ਸ਼ਾਮਪੁਰਾ ਤੱਕ ਸੜਕ ਦੀ ਖਸਤਾ ਹਾਲਤ ਦਾ ਨਿਰੀਖਣ ਕਰਦਿਆਂ ਕਿਹਾ ਕਿ ਇਹ ਸੜਕ ਨਾ ਸਿਰਫ਼ ਬਰਸਾਤ ਦੇ ਮੌਸਮ ਦੌਰਾਨ ਸਗੋਂ ਸਾਰਾ ਸਾਲ ਜਨਤਾ ਲਈ ਪ੍ਰੇਸ਼ਾਨੀਆਂ ਖੜੀਆਂ ਕਰਦੀ ਹੈ। ਇਸ ਮੌਕੇ ਲਾਲਪੁਰਾ ਨੇ ਸਬੰਧਿਤ ਵਾਰਡ ਦੇ ਕੌਂਸਲਰ ਨੂੰ ਜਨਤਾ ਦੀਆਂ ਸਮੱਸਿਆਵਾਂ ਦੇ ਹੱਲ੍ਹ ਲਈ ਹੁਣ ਤੱਕ ਚੁੱਕੇ ਗਏ ਕਦਮਾਂ ਸਬੰਧੀ ਪੁੱਛਿਆ। ਉਨ੍ਹਾਂ ਕਿਹਾ ਕਿ ਹਰ ਸਾਲ ਮਾਨਸੂਨ ਆਉਂਦਾ ਹੈ, ਸੜਕਾਂ ਟੁੱਟਦੀਆਂ ਹਨ ਪ੍ਰੰਤੂ ਹਰ ਸਾਲ ਸਿਰਫ਼ ਭਰੋਸੇ ਹੀ ਦਿੱਤੇ ਜਾਂਦੇ ਹਨ। ਉਨ੍ਹਾਂ ਪੁੱਛਿਆ ਕਿ ਕੀ ਇਹ ਉਹੀ ਵਿਕਾਸ ਹੈ ਜਿਸ ਦਾ ਜਨਤਾ ਨਾਲ ਵਾਅਦਾ ਕੀਤਾ ਗਿਆ ਸੀ? ਉਨ੍ਹਾਂ ਪੁੱਛਿਆ ਕਿ ਕੀ ਇਹ ਉਹੀ ਵਿਕਾਸ ਮਾਡਲ ਹੈ, ਜਿਸਦਾ ਬਿਗਲ ਵਜਾਇਆ ਗਿਆ ਸੀ?