ਬੇਲਾ ਕਾਲਜ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ
ਬੇਲਾ ਕਾਲਜ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ
Publish Date: Sun, 18 Jan 2026 03:16 PM (IST)
Updated Date: Mon, 19 Jan 2026 03:59 AM (IST)
ਪੰਜਾਬੀ ਜਾਗਰਣ ਟੀਮ, ਬੇਲਾ : ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੀਆਂ ਸਾਰੀਆਂ ਸੰਸਥਾਵਾਂ ਡਿਗਰੀ ਕਾਲਜ, ਫਾਰਮੇਸੀ ਕਾਲਜ, ਮਹਾਰਾਣੀ ਸਤਿੰਦਰ ਕੌਰ ਸੀਨੀਅਰ ਸੈਕੰਡਰੀ ਸਕੂਲ, ਕਿਡਜ਼ੀ ਸਕੂਲ ਬੇਲਾ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਸੰਸਥਾ ਵਿਚ ਪ੍ਰਬੰਧਕ ਕਮੇਟੀ ਵੱਲੋਂ ਸਟਾਫ ਅਤੇ ਵਿਦਿਆਰਥੀਆਂ ਲਈ ਲੋਹੜੀ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਜਾਂਦਾ ਹੈ। ਉਨ੍ਹਾਂ ਨੇ ਬੇਲਾ ਕਾਲਜ ਦੀਆਂ ਸਾਰੀਆਂ ਸੰਸਥਾਵਾਂ ਦੇ ਸਟਾਫ ਤੇ ਵਿਦਿਆਰਥੀਆਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਮੁੱਖ ਮਹਿਮਾਨ ਅਤੇ ਮੈਂਬਰ ਗੁਰਮੇਲ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਉਨ੍ਹਾਂ ਸਮੂਹ ਸੰਸਥਾਵਾਂ ਅਤੇ ਸਟਾਫ ਦੀਆਂ ਪ੍ਰਾਪਤੀਆਂ ਦੀ ਸਰਾਹਨਾ ਕੀਤੀ ਅਤੇ ਸਭ ਦੀ ਤਰੱਕੀ ਲਈ ਅਰਦਾਸ ਕੀਤੀ। ਉਨ੍ਹਾਂ ਸਭ ਦੇ ਲਈ ਖੁਸ਼ੀਆਂ ਭਰੇ ਵਰ੍ਹੇ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰਿੰਸੀਪਲ ਫਾਰਮੇਸੀ ਕਾਲਜ ਡਾ.ਸੈਲੇਸ਼ ਸ਼ਰਮਾ ਨੇ ਵੀ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਲੋਹੜੀ ਦੀ ਵਧਾਈ ਦਿੱਤੀ। ਇਸ ਮੌਕੇ ਡਾ.ਸੁਰਜੀਤ ਕੌਰ ਨੇ ਲੋਹੜੀ ਦੇ ਤਿਉਹਾਰ ਦੇ ਇਤਿਹਾਸ ‘ਤੇ ਚਾਨਣਾ ਪਾਇਆ ਅਤੇ ਰਿਵਾਇਤੀ ਗੀਤ ਗਾਏ। ਇਸ ਮੌਕੇ ਕਾਲਜ ਵਿਖੇ ਧੂਣੀ ਬਾਲੀ ਗਈ ਅਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ। ਇਸ ਮੌਕੇ ਮੇਹਰ ਸਿੰਘ, ਪ੍ਰਿੰਸੀਪਲ ਮਹਾਰਾਣੀ ਸਤਿੰਦਰ ਕੌਰ ਸਸ ਸਕੂਲ, ਨੀਤੂ ਸ਼ਰਮਾ ਪ੍ਰਿੰਸੀਪਲ ਕਿਡਜ਼ੀ ਸਕੂਲ ਬੇਲਾ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।