ਸੇਂਟ ਫਰੀਦ ਵਰਲਡ ਸਕੂਲ ’ਚ ਪਤੰਗਬਾਜ਼ੀ ਮੁਕਾਬਲੇ ਕਰਵਾਏ
ਸੇਂਟ ਫਰੀਦ ਵਰਲਡ ਸਕੂਲ ’ਚ ਪਤੰਗਬਾਜ਼ੀ ਮੁਕਾਬਲੇ ਕਰਵਾਏ
Publish Date: Sun, 25 Jan 2026 04:11 PM (IST)
Updated Date: Mon, 26 Jan 2026 04:04 AM (IST)
ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ,
ਸ੍ਰੀ ਚਮਕੌਰ ਸਾਹਿਬ : ਨਜ਼ਦੀਕੀ ਪਿੰਡ ਮਨਸੂਹਾ ਦੇ ਸੇਂਟ ਫਰੀਦ ਵਰਲਡ ਸਕੂਲ ’ਚ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪਤੰਗ ਉਡਾਉਣ ਦੇ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸਕੂਲ ਦੇ ਚੇਅਰਮੈਨ ਵਿਕਰਮਜੀਤ ਸਿੰਘ ਅਤੇ ਉਪ ਚੇਅਰਮੈਨ ਸ਼ਾਲੂ ਸਿੰਘ ਦੇ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਸੀਮਾ ਰਤਨ ਦੀ ਅਗਵਾਈ ਹੇਠ ਸਫਲਤਾਪੂਰਵਕ ਕੀਤੇ ਗਏ।
ਇਸ ਮੌਕੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਸੰਸਕ੍ਰਿਤਿਕ ਮਹੱਤਵ ਬਾਰੇ ਵਿਸਥਾਰ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ’ਚ ਸਾਂਝ, ਖੇਡ-ਭਾਵਨਾ ਅਤੇ ਰਵਾਇਤੀ ਸੱਭਿਆਚਾਰ ਪ੍ਰਤੀ ਸਤਿਕਾਰ ਪੈਦਾ ਕਰਦੀਆਂ ਹਨ। ਇਸ ਮੌਕੇ ਪਤੰਗਬਾਜ਼ੀ ਦੇ ਮੁਕਬਾਲਿਆਂ ’ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਹ ਸਮਾਗਮ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੇ ਸਾਂਝੇ ਉਪਰਾਲਿਆਂ ਨਾਲ ਯਾਦਗਾਰ ਰਿਹਾ।