ਗੁਪਤਾ
-ਰਾਸ਼ਟਰੀ
ਰਾਸ਼ਟਰੀ ਵੋਟਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ
Publish Date: Sun, 25 Jan 2026 05:23 PM (IST)
Updated Date: Mon, 26 Jan 2026 04:07 AM (IST)

ਸਟਾਫ ਰਿਪੋਰਟਰ,, ਪੰਜਾਬੀ ਜਾਗਰਣ, ਰੂਪਨਗਰ : ਸਰਕਾਰੀ ਕਾਲਜ ਰੂਪਨਗਰ ਵਿਖੇ 16ਵੇਂ ਰਾਸ਼ਟਰੀ ਵੋਟਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਅਵਿਕੇਸ਼ ਗੁਪਤਾ ਨੇ ਸ਼ਿਰਕਤ ਕੀਤੀ। ਇਸ ਮੌਕੇ ਸਰਕਾਰੀ ਆਈਟੀਆਈ (ਲੜਕੀਆਂ) ਰੂਪਨਗਰ ਵੱਲੋਂ ਸਿਲਾਈ-ਕਢਾਈ, ਰੰਗੋਲੀ ਤੇ ਮਹਿੰਦੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰੂਪਨਗਰ ਵੱਲੋਂ ਪੇਟਿੰਗ ਦੇ ਸਟਾਲ ਲਗਾਏ ਗਏ। ਇਸ ਦੌਰਾਨ ਨਹਿਰੂ ਯੁਵਾ ਕੇਂਦਰ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਸਬੰਧੀ ਇੱਕ ਨਾਟਕ ਜਾਗੋ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਹਰ ਸਾਲ 25 ਜਨਵਰੀ ਨੂੰ ਪੂਰੇ ਦੇਸ਼ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾ ਰਾਸ਼ਟਰੀ ਵੋਟਰ ਦਿਵਸ 25 ਜਨਵਰੀ, 2011 ਨੂੰ ਮਨਾਇਆ ਗਿਆ ਸੀ ਤੇ 25 ਜਨਵਰੀ 1950 ਨੂੰ ਹੀ ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ ਹੋਈ ਸੀ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਦੇਸ਼ ਭਰ ’ਚ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਦੇ ਰੂਪ ਵਿਚ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹਤੱਤਾ ਤੋਂ ਜਾਣੂ ਕਰਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ ਹੈ, ਇਸ ਲਈ ਪਹਿਲ ਦੇ ਆਧਾਰ ’ਤੇ ਵੋਟ ਬਣਵਾਈ ਜਾਵੇ। ਉਨ੍ਹਾਂ ਨੌਜਵਾਨਾਂ ਨੂੰ ਆਪਣੀ ਵੋਟ ਦੀ ਵਰਤੋਂ ਸਹੀ ਤਰੀਕੇ ਅਤੇ ਸੋਚ ਸਮਝ ਕੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਹਾਜ਼ਰ ਸਾਰੇ ਮੈਂਬਰਾਂ ਨੂੰ ਵੋਟ ਅਧਿਕਾਰ ਦਾ ਪ੍ਰਯੋਗ ਕਰਨ ਦੀ ਸਹੁੰ ਚੁੱਕਵਾਈ। ਇਸ ਮੌਕੇ ਉਨ੍ਹਾਂ ਵੱਲੋਂ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ-2026 ਦੌਰਾਨ ਵਧੀਆ ਕਾਰਗੁਜ਼ਾਰੀ ਲਈ ਬੈਸਟ ਈਆਰਓ ਵਿਧਾਨ ਸਭਾ ਚੋਣ ਹਲਕਾ 50 ਰੂਪਨਗਰ ਬਲਜਿੰਦਰ ਸਿੰਘ ਢਿੱਲੋਂ, ਬੈਸਟ ਨੋਡਲ ਅਫ਼ਸਰ ਅਮਰ ਜੋਤੀ ਸੂਦ ਲੈਕਚਰਾਰ ਰਾਜਨੀਤੀ ਸ਼ਾਸਤਰ (ਵਿਧਾਨ ਸਭਾ ਚੋਣ ਹਲਕਾ 49 ਸ਼੍ਰੀ ਅਨੰਦਪੁਰ ਸਾਹਿਬ), ਬੈਸਟ ਬੀਐੱਲਓ ਅਮਰਜੀਤ ਸਿੰਘ ਬੂਥ ਨੰਬਰ-40 ਸੈਣੀ ਮਾਜਰਾ (ਵਿਧਾਨ ਸਭਾ ਚੋਣ ਹਲਕਾ-50 ਰੂਪਨਗਰ) ਅਤੇ ਬੈਸਟ ਨੋਡਲ ਅਫ਼ਸਰ ਨੂੰ ਅਤੇ ਜ਼ਿਲ੍ਹੇ ਵਿਚ ਸਵੀਪ ਗਤੀਵਿਧੀਆਂ ਕਰਵਾਉਣ ਵਿਚ ਯੋਗਦਾਨ ਪਾਉਣ ਲਈ ਅਧਿਕਾਰੀ/ਕਰਮਚਾਰੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵੱਲੋਂ ਸਰਕਾਰੀ ਕਾਲਜ ਰੂਪਨਗਰ ਦੇ ਪ੍ਰੋ.ਜਤਿੰਦਰ ਕੁਮਾਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ 2026 ਦੌਰਾਨ ਨਵੇਂ ਰਜਿਸਟਰਡ ਹੋਏ 18-19 ਸਾਲ ਦੇ ਨੌਜਵਾਨ ਵੋਟਰਾਂ ਨੂੰ ਫੋਟੋ ਵੋਟਰ ਸ਼ਨਾਖਤੀ ਕਾਰਡ ਵੀ ਵੰਡੇ ਗਏ। ਇਸ ਮੌਕੇ ਚੋਣ ਤਹਿਸੀਲਦਾਰ ਪਲਵਿੰਦਰ ਸਿੰਘ ਬੈਂਸ, ਸਹਾਇਕ ਨੋਡਲ ਅਫ਼ਸਰ ਸਵੀਪ ਵਰਿੰਦਰ ਸਿੰਘ, ਜੂਨੀਅਰ ਸਹਾਇਕ ਗੁਰਜੀਤ ਸਿੰਘ, ਕਲਰਕ ਰਣਧੀਰ ਸਿੰਘ, ਇੰਸਟਰਕਟਰ ਆਈਟੀਆਈ (ਲੜਕੇ) ਦਿਨੇਸ਼ ਕੁਮਾਰ ਸੈਣੀ ਆਦਿ ਸਮੇਤ ਜ਼ਿਲ੍ਹਾ ਚੋਣ ਦਫ਼ਤਰ ਤੇ ਉਪ ਮੰਡਲ ਮੈਜਿਸਟਰੇਟ ਰੂਪਨਗਰ ਦੇ ਕਰਮਚਾਰੀ ਵੀ ਹਾਜ਼ਰ ਸਨ।