ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਕੀਤੀ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਕੀਤੀ
Publish Date: Fri, 30 Jan 2026 03:41 PM (IST)
Updated Date: Fri, 30 Jan 2026 03:43 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡਚਲਵਾਲ, ਐੱਸਐੱਸਪੀ ਰੂਪਨਗਰ ਮਨਿੰਦਰ ਸਿੰਘ ਅਤੇ ਯੁੱਧ ਨਸ਼ਿਆਂ ਵਿਰੁੱਧ ਦੇ ਜ਼ੋਨ ਇੰਚਾਰਜ ਅਨੂ ਬੱਬਰ ਦੀ ਪ੍ਰਧਾਨਗੀ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਸਬੰਧੀ ਵਿਸ਼ੇਸ਼ ਬੈਠਕ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਡੀਸੀ ਅਦਿੱਤਿਆ ਡਚਲਵਾਲ ਨੇ ਹਿਦਾਇਤ ਕੀਤੀ ਕਿ ਪਿੰਡ ਅਤੇ ਵਾਰਡ ਪੱਧਰ ’ਤੇ ਵਿਚ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇ ਅਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਅਤੇ ਵਾਰਡ ਡਿਫੈਂਸ ਕਮੇਟੀ (ਡਬਲਯੂਡੀਸੀ) ਦੀਆਂ ਮੀਟਿੰਗਾਂ ਅਤੇ ਨਸ਼ਾ ਮੁਕਤੀ ਲਈ ਤਿਆਰ ਕੀਤੀ ਗਈ ਐਪਲੀਕੇਸ਼ਨ ਦੀ ਕਾਰਗੁਜ਼ਾਰੀ, ਕਮੇਟੀ ਮੈਂਬਰਾਂ ਦੇ ਪਛਾਣ ਪੱਤਰਾਂ ਦੀ ਤਿਆਰੀ ਅਤੇ ਨਸ਼ਾ ਮੁਕਤੀ ਕੇਂਦਰਾਂ ਦੀ ਨਿਗਰਾਨੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਐੱਸਡੀਐੱਮ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਮੁਕਤੀ ਕੇਂਦਰਾਂ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਈ ਜਾਵੇ ਅਤੇ ਇਲਾਜ ਉਪਰੰਤ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਰੁਜ਼ਗਾਰ ਅਤੇ ਮੁੜ ਵਸੇਬੇ ਨਾਲ ਜੋੜਨ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਵਿਕਰੀ ਵਿਰੁੱਧ ਸਖਤ ਕਾਰਵਾਈ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਗੇ ਅਤੇ ਜਾਗਰੂਕਤਾ ਗਤਿਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਐੱਸਐੱਸਪੀ ਰੂਪਨਗਰ ਮਨਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਵਿਕਰੀ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਅਨੂ ਬੱਬਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਜਨ-ਅੰਦੋਲਨ ਦਾ ਰੂਪ ਦੇਣ ਲਈ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਧਾਰਿਤ ਸਮਾਂ-ਸੀਮਾ ਅੰਦਰ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਕੀਤੀਆਂ ਜਾਣ ਅਤੇ ਉਨ੍ਹਾਂ ਦੀ ਰਿਪੋਰਟਿੰਗ ਸੁਚੱਜੇ ਢੰਗ ਨਾਲ ਕੀਤੀ ਜਾਵੇ। ਇਸ ਮੀਟਿੰਗ ਦੌਰਾਨ ਏਡੀਸੀ(ਜ) ਅਵਿਕੇਸ਼ ਗੁਪਤਾ, ਏਡੀਸੀ(ਵਿ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐੱਸਡੀਐੱਮ ਰੂਪਨਗਰ ਬਲਜਿੰਦਰ ਸਿੰਘ ਢਿੱਲੋਂ, ਐੱਸਡੀਐੱਮ ਸ਼੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐੱਸਡੀਐੱਮ ਸ਼੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐੱਸਡੀਐੱਮ ਮੋਰਿੰਡਾ ਗੁਰਦੇਵ ਸਿੰਘ ਧੰਮ, ਐੱਸਡੀਐੱਮ ਨੰਗਲ ਸਚਿਨ ਪਾਠਕ, ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ, ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਕਾਹਲੋਂ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।