ਹੋਲੇ ਮਹੱਲੇ ਦੌਰਾਨ ਮੰਗਤਿਆਂ ਦੇ ਦਾਖਲੇ ’ਤੇ ਪੂਰਨ ਪਾਬੰਦੀ
ਹੋਲ ਮਹੱਲੇ ਦੌਰਾਨ ਮੰਗਤਿਆਂ ਦੇ ਦਾਖਲੇ ’ਤੇ ਪੂਰਨ ਪਾਬੰਦੀ
Publish Date: Wed, 11 Feb 2026 03:53 PM (IST)
Updated Date: Wed, 11 Feb 2026 03:56 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਅਦਿੱਤਿਆ ਡਚਲਵਾਲ ਵੱਲੋਂ ਹੋਲਾ ਮਹੱਲਾ ਸਮਾਗਮਾਂ ਦੇ ਦੌਰਾਨ ਆਉਣ ਵਾਲੀ ਆਮ ਜਨਤਾ ਤੇ ਸ਼ਰਧਾਲੂਆਂ ਨੂੰ ਹੋਣ ਵਾਲੀ ਪਰੇਸ਼ਾਨੀਆਂ ਦੇ ਮੱਦੇਨਜ਼ਰ ਮੰਗਤਿਆਂ ਦੇ ਦਾਖਲੇ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਗਤਿਆਂ ਵੱਲੋਂ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਦੀ ਸੰਭਾਵਨਾ ਨੂੰ ਰੋਕਣ ਲਈ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ 27 ਫਰਵਰੀ ਤੋਂ 4 ਮਾਰਚ ਤੱਕ ਬਾਹਰੋਂ ਆਉਣ ਵਾਲੇ ਪੇਸ਼ੇਵਰ ਮੰਗਤਿਆਂ ਦੇ ਦਾਖਲੇ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਦੇ ਤਿਉਹਾਰ ਮੌਕੇ ਬਾਹਰੀ ਸੂਬਿਆਂ ਤੋਂ ਵੱਡੀ ਗਿਣਤੀ ਵਿਚ ਮੰਗਤੇ ਪਹੁੰਚ ਜਾਂਦੇ ਹਨ। ਇਸ ਦੌਰਾਨ ਪੇਸ਼ਾਵਰ ਲੋਕਾਂ ਵੱਲੋਂ ਵੱਡੀ ਗਿਣਤੀ ਵਿਚ ਮੰਗਤੇ ਸ਼ਹਿਰ ਵਿਚ ਛੱਡ ਦਿੱਤੇ ਜਾਂਦੇ ਹਨ। ਇਨ੍ਹਾਂ ਮੰਗਤਿਆਂ ਵੱਲੋਂ ਜਿੱਥੇ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤਾ ਜਾਂਦਾ ਹੈ, ਉੱਥੇ ਹੀ ਇਨ੍ਹਾਂ ਵਲੋਂ ਚੋਰੀਆਂ ਤੇ ਹੋਰ ਗੈਰਕਾਨੂੰਨੀ ਗਤਿਵਿਧੀਆਂ ਆਦਿ ਕਰਨ ਦਾ ਡਰ ਵੀ ਬਣਿਆ ਰਹਿੰਦਾ ਹੈ। ਇਸ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।